nabaz-e-punjab.com

ਖਾੜਕੂ ਗਤੀਵਿਧੀਆਂ: ਅੰਮ੍ਰਿਤਪਾਲ ਕੌਰ ਦੀ ਜ਼ਮਾਨਤ ਦੀ ਅਰਜ਼ੀ 1 ਅਪਰੈਲ ਤੱਕ ਪੈਂਡਿੰਗ ਰੱਖੀ

ਕਿਹਾ 27 ’ਚੋਂ 24 ਗਵਾਹੀਆਂ ਕਰਵਾਈਆਂ ਜਾ ਚੁੱਕੀਆਂ, ਹਾਈ ਕੋਰਟ ਨੇ 30 ਦਿਨਾਂ ’ਚ ਕਾਰਵਾਈ ਦੇ ਆਦੇਸ਼

ਡੀਐਸਪੀ ਗੁਰਵਿੰਦਰ ਸਿੰਘ ਨੇ ਸਰਕਾਰੀ ਗਵਾਹ ਵਜੋਂ ਬਿਆਨ ਦਰਜ ਕਰਵਾਏ, ਅਗਲੀ ਸੁਣਵਾਈ 19 ਫਰਵਰੀ ਨੂੰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਪੰਜਾਬ ਵਿੱਚ ਖਾੜਕੂ ਗਤੀਵਿਧੀਆਂ ਵਿੱਚ ਨਾਮਜ਼ਦ 10 ਕਾਰਕੁਨਾਂ ਦੇ ਕੇਸ ਦੀ ਸੁਣਵਾਈ ਦੇ ਮਾਮਲੇ ਵਿੱਚ ਅੱਜ ਮੁਹਾਲੀ ਦੇ ਐਸਐਸਪੀ ਵੱਲੋਂ ਸਰਕਾਰੀ ਵਕੀਲ ਰਾਹੀਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਿੱਤਾ ਗਿਆ। ਜਿਸ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਨੇ ਕਿਹਾ ਕਿ ਖਾੜਕੂ ਗਤੀਵਿਧੀਆਂ ਦੇ ਮਾਮਲੇ ਦੀ ਸੁਣਵਾਈ ਮੁਹਾਲੀ ਅਦਾਲਤ ਵਿੱਚ ਚੱਲ ਰਹੀ ਹੈ ਅਤੇ ਜ਼ਿਲ੍ਹਾ ਪੁਲੀਸ ਵੱਲੋਂ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਪੁਲੀਸ ਨੇ ਕੁੱਲ 27 ਸਰਕਾਰੀ ਗਵਾਹ ਬਣਾਏ ਗਏ ਹਨ। ਜਿਨ੍ਹਾਂ ’ਚੋਂ ਹੁਣ ਤੱਕ 24 ਸਰਕਾਰੀ ਗਵਾਹਾਂ ਦੇ ਬਿਆਨ ਦਰਜ ਹੋ ਚੁੱਕੇ ਹਨ ਅਤੇ ਬਾਕੀ ਗਵਾਹਾਂ ਦੇ ਬਿਆਨ ਵੀ ਜਲਦੀ ਕਰਵਾਏ ਜਾਣਗੇ। ਹਾਈ ਕੋਰਟ ਨੇ ਪੁਲੀਸ ਨੂੰ ਅਗਲੇ 30 ਦਿਨਾਂ ਦੇ ਅੰਦਰ ਅੰਦਰ ਸਾਰੀਆਂ ਗਵਾਹੀਆਂ ਕਰਵਾਉਣ ਦੀ ਹਦਾਇਤ ਕੀਤੀ ਹੈ।
ਇਸ ਮਾਮਲੇ ਵਿੱਚ ਨਾਮਜ਼ਦ ਬੀਬੀ ਅੰਮ੍ਰਿਤਪਾਲ ਕੌਰ ਕੇਂਦਰੀ ਜੇਲ੍ਹ ਪਟਿਆਲਾ ਅਤੇ ਰਮਨਦੀਪ ਸਿੰਘ ਉਰਫ਼ ਸੰਨੀ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਜਦੋਂਕਿ ਬਾਕੀ ਸਾਰੇ ਮੁਲਜ਼ਮ ਸਤਨਾਮ ਸਿੰਘ, ਹਰਬਿੰਦਰ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਰਣਦੀਪ ਸਿੰਘ, ਤਰਸੇਮ ਸਿੰਘ, ਗੌਰਵ ਕੁਮਾਰ ਸਾਰੇ ਕੇਂਦਰੀ ਜੇਲ੍ਹ ਨਾਭਾ ਵਿੱਚ ਬੰਦ ਹਨ। ਇਨ੍ਹਾਂ ’ਚੋਂ ਤਰਸੇਮ ਸਿੰਘ ਦੀ ਜ਼ਮਾਨਤ ’ਤੇ ਹੈ। ਜਦੋਂਕਿ ਇਕ ਖਾੜਕੂ ਕਾਰਕੁਨ ਸੁਖਪ੍ਰੀਤ ਸਿੰਘ ਦੀ ਕੁਝ ਸਮਾਂ ਪਹਿਲਾਂ ਹੀ ਨਾਭਾ ਜੇਲ੍ਹ ਵਿੱਚ ਮੌਤ ਹੋ ਚੁੱਕੀ ਹੈ। ਇਕ ਬਾਲ ਅਪਰਾਧੀ ਦਾ ਕੇਸ ਜੁਵੇਲਾਈਨ ਅਦਾਲਤ ਵਿੱਚ ਚੱਲਦਾ ਹੈ। ਇਨ੍ਹਾਂ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਹੈ। ਇਸ ਦੀ ਕੇਸ ਪੈਰਵੀ ਸਿੱਖ ਰਿਲੀਫ਼ ਯੂਕੇ ਵੱਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਜਾਂਚ ਅਧਿਕਾਰੀ ਡੀਐਸਪੀ ਗੁਰਵਿੰਦਰ ਸਿੰਘ ਨੇ ਸਰਕਾਰੀ ਗਵਾਹੀ ਵਜੋਂ ਆਪਣੇ ਬਿਆਨ ਦਰਜ ਕਰਵਾਏ।
ਉਧਰ, ਹਾਈ ਕੋਰਟ ਨੇ ਮੁਲਜ਼ਮ ਅੰਮ੍ਰਿਤਪਾਲ ਕੌਰ ਦੀ ਜ਼ਮਾਨਤ ਦੀ ਅਰਜ਼ੀ ਨੂੰ 1 ਅਪਰੈਲ ਤੱਕ ਪੈਂਡਿੰਗ ਰੱਖ ਲਿਆ ਹੈ। ਮਹਿਲਾ ਮੁਲਜ਼ਮ ਨੇ ਰਹਿਮ ਦੀ ਅਪੀਲ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਸੜਕ ਹਾਦਸੇ ਵਿੱਚ ਉਸ ਦੇ ਪਤੀ ਦਾ ਚੁਲਾ ਟੁੱਟ ਗਿਆ ਹੈ। ਪਰਿਵਾਰ ਦੀ ਦੇਖਭਾਲ ਲਈ ਉਸ ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…