Nabaz-e-punjab.com

ਅੰਮ੍ਰਿਤਸਰ ਬੰਬ ਧਮਾਕਾ: ਸ਼ਿਵ ਸੈਨਾ ਹਿੰਦ ਨੇ ਖਾਲਿਸਤਾਨ ਅਤੇ ਪਾਕਿਸਤਾਨ ਦੇ ਪੁਤਲੇ ਸਾੜੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ:
ਅੰਮ੍ਰਿਤਸਰ ਨੇੜੇ ਇੱਕ ਪਿੰਡ ਵਿੱਚ ਸਥਿਤ ਸਤਸੰਗ ਭਵਨ ਵਿੱਚ ਦਹਿਸ਼ਤਗਰਦਾਂ ਵੱਲੋਂ ਹੱਥਗੋਲਾ ਸੁੱਟ ਕੇ ਕੀਤੇ ਗਏ ਧਮਾਕੇ (ਜਿਸ ਵਿੱਚ ਤਿਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਦੇ ਕਰੀਬ ਜਖਮੀ ਹੋਏ ਹਨ) ਦੇ ਵਿਰੁੱਧ ਅੱਜ ਸ਼ਿਵ ਸੈਨਾ ਹਿੰਦ ਵੱਲੋਂ ਪਾਰਟੀ ਪ੍ਰਧਾਨ ਸ੍ਰੀ ਨਿਸ਼ਾਂਤ ਸ਼ਰਮਾ ਦੀ ਅਗਵਾਈ ਹੇਠ ਮੁਹਾਲੀ ਦੇ ਵੇਰਕਾ ਮਿਲਕ ਪਲਾਂਟ ਚੌਂਕ ਵਿੱਚ ਖਾਲਿਸਤਾਨ ਅਤੇ ਪਾਕਿਸਤਾਨ ਦੇ ਪੁਤਲੇ ਫੂਕੇ ਗਏ ਅਤੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਸ਼ਿਵ ਸੈਨਾ ਦੇ ਪ੍ਰਧਾਨ ਨਿਸ਼ਾਂਤ ਸ਼ਰਮਾ ਅਤੇ ਹੋਰਨਾਂ ਆਗੂਆਂ ਨੇ ਨਿਰੰਕਾਰੀ ਸਤਿਸੰਗ ਭਵਨ ਤੇ ਕੀਤੇ ਗਏ ਇਸ ਹਮਲੇ ਨੂੰ ਬੁਜਦਿਲਾਨਾਂ ਕਾਰਵਾਈ ਦੱਸਦਿਆਂ ਇਸ ਦੀ ਨਿਖੇਧੀ ਕੀਤੀ ਅਤੇ ਇਸ ਵਾਸਤੇ ਜ਼ਿੰਮੇਵਾਰ ਲੋਕਾਂ ਨੂੰ ਕਾਬੂ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਸ ਸੰਬੰਧੀ ਕੇੱਦਰੀ ਸੁਰਖਿਆ ਏਜੰਸੀਆਂ ਵੱਲੋਂ ਪਹਿਲਾਂ ਹੀ ਪੰਜਾਬ ਵਿੱਚ ਅਜਿਹੇ ਹਮਲੇ ਹੋਣ ਬਾਰੇ ਚੇਤੰਨ ਕੀਤਾ ਗਿਆ ਸੀ ਇਸਦੇ ਬਾਵਜੂਦ ਅੱਤਵਾਦੀ ਇਹ ਹਮਲਾ ਕਰਨ ਵਿੱਚ ਕਾਮਯਾਬ ਹੋਏ ਹਨ ਅਤੇ ਇਹ ਹਮਲਾ ਖੁਫੀਆ ਏਜੰਸੀਆਂ ਦੀ ਕਾਰਗੁਜਾਰੀ ਤੇ ਸਵਾਲੀਆ ਨਿਸ਼ਾਨ ਚੁੱਕਦਾ ਹੈ।
ਉਹਨਾਂ ਕਿਹਾ ਕਿ ਅਜਿਹੇ ਅਤਿਵਾਦੀ ਹਮਲਿਆਂ ਨਾਲ ਹਿੰਦੂਆਂ ਅਤੇ ਸਿੱਖਾਂ ਵਿੱਚ ਪ੍ਰੇਮ ਅਤੇ ਭਾਈਚਾਰਾ ਨਹੀਂ ਤੋੜਿਆ ਜਾ ਸਕਦਾ। ਉਹਨਾਂ ਕਿਹਾ ਕਿ ਸਾਰੇ ਭਾਈਚਾਰਿਆਂ ਨੂੰ ਆਪਸ ਵਿੱਚ ਪਿਆਰ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਸ ਬੰਬ ਧਮਾਕੇ ਲਈ ਭਾਰਤੀ ਫੌਜ ਨੂੰ ਜ਼ਿੰਮੇਵਾਰ ਦੱਸਣ ਵਾਲੇ ਆਪ ਆਗੂਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਮੌਕੇ ਸ਼ਿਵ ਸੈਨਾ ਆਗੂ ਰਜਿੰਦਰ ਧਾਰੀਵਾਲ, ਕੀਰਤ ਸਿੰਘ ਖਰੜ, ਅਰਵਿੰਦ ਗੌਤਮ, ਗਿਆਨ ਚੰਦ ਯਾਦਵ, ਰਾਹੁਲ ਮਨਚੰਦਾ, ਆਸ਼ਾ ਕਾਲੀਆ, ਰੋਜੀ ਰਾਣੀ, ਰਜਿੰਦਰ ਬਲ, ਪ੍ਰ੍ਰਦੀਪ ਗੁਪਤਾ, ਪਰਮਾਨੰਦ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…