Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਵਿੱਚ ਪੰਜਾਬ ਪੁਲੀਸ ਦੇ ਸਬ ਇੰਸਪੈਕਟਰ ਨਾਲ ਕੁੱਟਮਾਰ ਕਰਨ ਦੀ ਨਿਖੇਧੀ, ਹਮਲਾਵਰਾਂ ਖ਼ਿਲਾਫ਼ ਕਾਰਵਾਈ ਮੰਗੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਪੰਜਾਬ ਪੁਲੀਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਇਕ ਅਹਿਮ ਮੀਟਿੰਗ ਅੱਜ ਇੱਥੇ ਐਸੋਸੀਏਸ਼ਨ ਦੇ ਪ੍ਰਧਾਨ ਡੀਐਸਪੀ (ਸੇਵਾਮੁਕਤ) ਹਰਬੰਸ ਸਿੰਘ ਰਿਆੜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਅੰਮ੍ਰਿਤਸਰ ਦੇ ਪਿੰਡ ਚੋਗਾਵਾਂ ਵਿੱਚ ਪੰਜਾਬ ਪੁਲੀਸ ਦੇ ਸਬ-ਇੰਸਪੈਕਟਰ ਨਾਲ ਲੋਕਾਂ ਵੱਲੋਂ ਡਿਊਟੀ ਦੌਰਾਨ ਕੁੱਟਮਾਰ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ। ਇਸ ਮੌਕੇ ਹਰਬੰਸ ਸਿੰਘ ਰਿਆੜ ਨੇ ਕਿਹਾ ਕਿ ਪੰਜਾਬ ਪੁਲੀਸ ਨੇ ਕ੍ਰਾਈਮ ਰੋਕਣ ਲਈ ਹਮੇਸ਼ਾ ਬਹਾਦਰੀ ਦਿਖਾਈ ਹੈ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਕਦੇ ਵੀ ਆਪਣੀ ਜਾਨ ਦੀ ਪ੍ਰਵਾਹ ਨਹੀਂ ਕੀਤੀ। ਅਤਿਵਾਦ ਦੇ ਦੌਰ ਵਿੱਚ ਪੰਜਾਬ ਪੁਲੀਸ ਨੇ ਸ਼ਾਨਦਾਰ ਕੰਮ ਕਰਕੇ ਸੂਬੇ ਵਿੱਚ ਅਮਨ-ਸ਼ਾਂਤੀ ਕਾਇਮ ਕੀਤੀ ਸੀ। ਉਸ ਸਮੇਂ ਅਤਿਵਾਦ ਨਾਲ ਲੜਦੇ ਹੋਏ ਵੱਡੀ ਗਿਣਤੀ ਪੁਲੀਸ ਅਧਿਕਾਰੀ ਅਤੇ ਕਰਮਚਾਰੀਆਂ ਨੇ ਆਪਣੀਆਂ ਅਤੇ ਆਪਣੇ ਪਰਿਵਾਰ ਮੈਂਬਰਾਂ ਦੀਆਂ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਕਿਹਾ ਕਿ ਅਜਿਹੀ ਫੋਰਸ ਨਾਲ ਲੋਕਾਂ ਵੱਲੋਂ ਕੁੱਟਮਾਰ ਕਰਨ ਵਰਗੀਆਂ ਘਟਨਾਵਾਂ ਨਾਲ ਪੁਲੀਸ ਦਾ ਮਨੋਬਲ ਡਿਗਦਾ ਹੈ। ਜੇਕਰ ਪੁਲੀਸ ਇਸੇ ਤਰ੍ਹਾਂ ਕਮਜ਼ੋਰ ਹੁੰਦੀ ਗਈ ਤਾਂ ਸਮਾਜ ਵਿੱਚ ਮਾੜੇ ਅਨਸਰਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਆਮ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਛਾਪਾਮਾਰ ਟੀਮ ਨਾਲ ਗਏ ਬਾਕੀ ਮੁਲਾਜ਼ਮਾਂ (ਜਿਹੜੇ ਸਬ ਇੰਸਪੈਕਟਰ ਦੀ ਲੋਕਾਂ ਵੱਲੋਂ ਕੁੱਟਮਾਰ ਕਰਨ ਅਤੇ ਮਹਿਲਾ ਪੁਲੀਸ ਮੁਲਾਜ਼ਮਾਂ ਨੂੰ ਬੇਇੱਜ਼ਤ ਕਰਨ ਸਮੇਂ ਮੂਕ ਦਰਸ਼ਕ ਬਣੇ ਦੇਖਦੇ ਰਹੇ) ਉਨ੍ਹਾਂ ਨੂੰ ਤੁਰੰਤ ਪ੍ਰਭਾਵ ਬਰਖ਼ਾਸਤ ਕਰਨ ਦੀ ਕਾਰਵਾਈ ਸ਼ਲਾਘਾਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਸਬ ਇੰਸਪੈਕਟਰ ਦੀ ਕੁੱਟਮਾਰ ਕਰਨ ਵਾਲਿਆਂ ਦੇ ਖ਼ਿਲਾਫ਼ ਦਰਜ ਕੇਸ ਦੀ ਜਾਂਚ ਅਜਿਹੇ ਮਿਆਰੀ ਢੰਗ ਨਾਲ ਕੀਤੀ ਜਾਵੇ ਕਿ ਹਮਲਾਵਰਾਂ ਨੂੰ ਕਾਨੂੰਨ ਮੁਤਾਬਕ ਸਖ਼ਤ ਸਜ਼ਾ ਅਤੇ ਸਬਕ ਮਿਲ ਸਕੇ। ਇਸ ਮੀਟਿੰਗ ਵਿੱਚ ਸਾਬਕਾ ਡੀਐਸਪੀ ਅਜੀਤ ਸਿੰਘ, ਸੁਖਰਾਮ ਸਿੰਘ, ਤੇਜਿੰਦਰ ਸਿੰਘ, ਇਕਬਾਲ ਸਿੰਘ, ਸੇਵਾ ਸਿੰਘ, ਜਨਰਲ ਸਕੱਤਰ ਨਿਸ਼ਾ ਰਾਮ, ਸਕੱਤਰ ਗਿਆਨ ਸਿੰਘ, ਮੀਤ ਪ੍ਰਧਾਨ ਕੁਲਦੀਪ ਸਿੰਘ ਭਿੰਡਰ ਤੇ ਕਰਮਜੀਤ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ