Share on Facebook Share on Twitter Share on Google+ Share on Pinterest Share on Linkedin ਅੰਮ੍ਰਿਤਸਰ ਰੇਲ ਹਾਦਸਾ: ਮੁਹਾਲੀ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਮੋਮਬੱਤੀਆਂ ਜਲਾ ਕੇ ਮ੍ਰਿਤਕਾ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ: ਬੀਤੀ ਕੱਲ੍ਹ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਦਸਹਿਰੇ ਮੌਕੇ ਰੇਲ ਹਾਦਸੇ ਦੌਰਾਨ ਮਾਰੇ ਗਏ ਵਿਅਕਤੀਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੁੱਖ ਦਫ਼ਤਰ ਮੁਹਾਲੀ ਵਿਖੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨੌਜਵਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਸ ਦਰਦਨਾਕ ਹਾਦਸੇ ਦਾ ਸ਼ਿਕਾਰ ਹੋਏ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਮੋਮਬੱਤੀਆਂ ਜਗਾ ਕੇ ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਵੀ ਕੀਤੀ। ਇਸ ਦੌਰਾਨ ਬੋਲਦਿਆਂ ਯੂਥ ਕਾਂਗਰਸ ਦੇ ਮੀਡੀਆ ਕੋਆਰਡੀਨੇਟਰ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਅਤੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਕਿਹਾ ਕਿ ਦੁਸ਼ਹਿਰੇ ਮੌਕੇ ਵਾਪਰੇ ਇਸ ਭਿਆਨਕ ਤੇ ਦਰਦਨਾਕ ਹਾਦਸੇ ਕਾਰਨ ਪੂਰੇ ਦੇਸ ਵਿੱਚ ਸ਼ੋਕ ਦੀ ਲਹਿਰ ਫੈਲ ਗਈ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਦੀ ਮੀਤ ਪ੍ਰਧਾਨ ਬੀਬੀ ਬਲਜੀਤ ਕੌਰ, ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਠੇਕਦਾਰ ਮੋਹਣ ਸਿੰਘ ਬਠਲਾਣਾ, ਕਾਂਗਰਸ ਦੇ ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਛੱਤਰ ਸਿੰਘ, ਜੀ.ਐਸ. ਰਿਆੜ, ਇੰਦਰਜੀਤ ਸਿੰਘ ਖੋਖਰ, ਪਿੰ੍ਰਸੀਪਲ ਚੌਧਰੀ, ਸਰਬਜੀਤ ਸਿੰਘ ਮੌਲੀ, ਬਲਾਕ ਸੰਮਤੀ ਮੈਂਬਰ ਮਨਜੀਤ ਸਿੰਘ ਤੰਗੋਰੀ, ਮਨਜੀਤ ਸਿੰਘ ਬਲੌਂਗੀ, ਬੀ.ਸੀ. ਪ੍ਰੇਮੀ, ਕੁਲਦੀਪ ਸਿੰਘ ਬਿੱਟੂ, ਪਿੰ੍ਰਸੀਪਲ ਗੁਰਮੁੱਖ ਸਿੰਘ, ਜੋਗਿੰਦਰ ਸਿੰਘ ਸਿੱਧੂ, ਬੂਟਾ ਸਿੰਘ ਸੋਹਾਣਾਂ, ਰਜਿੰਦਰ ਸਿੰਘ ਧਰਮਗੜ੍ਹ, ਨੀਲਮ ਰਾਣੀ, ਜਸਪਾਲ ਕੌਰ, ਮਨਮੋਹਨ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ