
ਦਸਮੇਸ਼ ਖ਼ਾਲਸਾ ਪਬਲਿਕ ਸਕੂਲ ਵਿਖੇ ਸਾਲਾਨਾ ਖੇਡ ਸਮਾਰੋਹ ਕਰਵਾਇਆ
ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਇੱਥੋਂ ਦੇ ਦਸਮੇਸ਼ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਦਾ ਸਾਲਾਨਾ ਖੇਡ ਸਮਾਰੋਹ ਸਕੂਲ ਦੇ ਕੋ-ਕਨਵੀਨਰ ਪਰਮਿੰਦਰ ਸਿੰਘ, ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਬੈੱਸਟ ਐਥਲੀਟ (ਲੜਕੇ) ਦੀ ਟਰਾਫ਼ੀ ਨੌਵੀਂ ਕਲਾਸ ਦੇ ਸਾਹਿਲ ਅਤੇ ਬੈੱਸਟ ਐਥਲੀਟ (ਲੜਕੀ) ਦੀ ਟਰਾਫ਼ੀ ਦਸਵੀਂ ਦੀ ਖ਼ੁਸ਼ਬੂ ਨੇ ਹਾਸਲ ਕੀਤੀ।
ਸਕੂਲ ਦੇ ਪ੍ਰਧਾਨ ਅਮਰਜੀਤ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਅਤੇ ਕੋ-ਕਨਵੀਨਰ ਪਰਮਿੰਦਰ ਸਿੰਘ ਨੇ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਸ੍ਰੀਮਤੀ ਰਮਨਦੀਪ ਕੌਰ ਨੇ ਸਾਰੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਸਮਾਰੋਹ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਹੈੱਡ ਬੁਆਏ ਅੰਮ੍ਰਿਤਪਾਲ ਸਿੰਘ, ਹੈੱਡ ਗਰਲ ਨੰਦਨੀ ਦੀ ਅਗਵਾਈ ਹੇਠ ਚਾਰ ਹਾਊਸਾਂ ਦੇ ਵਿਦਿਆਰਥੀਆਂ ਨੇ ਮਾਰਚ ਪਾਸ ਕੀਤਾ।
ਸਕੂਲ ਦੀ ਹੈੱਡ ਗਰਲ ਨੰਦਨੀ ਨੇ ਸਾਰਿਆਂ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ। ਨੰਨ੍ਹੇ ਬੱਚਿਆਂ ਨੇ ਟੋਫੀ-ਰੇਸ, ਚੇਅਰ-ਰੇਸ, ਰੱਸੀ-ਟੱਪਾ ਅਤੇ ਸੀਨੀਅਰ ਵਿਦਿਆਰਥੀਆਂ ਨੇ ਵੀ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਖੇਡੀਆਂ। ਸਕੂਲ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਆਪਣੇ ਭਾਸ਼ਣ ਵਿੱਚ ‘ਹੈਲਥ ਇਜ਼ ਵੈਲਥ’ ਮੰਤਵ ਨੂੰ ਮੁੱਖ ਰੱਖਦਿਆਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਸਮੂਹ ਕਮੇਟੀ ਮੈਂਬਰਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਗੁਰਦੁਆਰਾ ਸਾਚਾ ਧਨੁ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਨਕਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ।