Nabaz-e-punjab.com

ਐਸਜੀਪੀਸੀ ਨੂੰ ਆਜ਼ਾਦ ਕਰਵਾਉਣ ਲਈ ਹਮਖ਼ਿਆਲੀ ਪਾਰਟੀਆਂ ਨਾਲ ਮਿਲ ਕੇ ਚੋਣਾਂ ਲੜੀਆਂ ਜਾਣਗੀਆਂ: ਬੱਬੀ ਬਾਦਲ

ਬੀਬੀ ਜਗੀਰ ਕੌਰ ਨੂੰ ਐਸਜੀਪੀਸੀ ਦਾ ਪ੍ਰਧਾਨ ਬਣਾ ਕੇ ਬਾਦਲਾਂ ਦੀ ਮੁੜ ਇਤਿਹਾਸਕ ਗਲਤੀ ਕੀਤੀ: ਬੱਬੀ ਬਾਦਲ

ਪਿਛਲੇ ਸਮੇਂ ਦੌਰਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵੇਲੇ ਵੀ ਸਿੱਖ ਕੌਮ ਨੂੰ ਲੱਗੀ ਸੀ ਵੱਡੀ ਢਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ:
ਬੀਬੀ ਜਗੀਰ ਕੌਰ ਨੂੰ ਸਿੱਖਾਂ ਦੀ ਵਕਾਰੀ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬਣਾਉਣ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਬਾਦਲ ਦਲ ਨੇ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾ ਕੇ ਪੰਥ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਰਬਉੱਚ ਸੰਸਥਾ ਐਸਜੀਪੀਸੀ ਨੂੰ ਇਕ ਸਿਆਸੀ ਪਰਿਵਾਰ ਦੇ ਕਬਜ਼ੇ ਤੋਂ ਆਜ਼ਾਦ ਕਰਵਾਉਣ ਲਈ ਹਮਖ਼ਿਆਲੀ ਪਾਰਟੀਆਂ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ ਤਾਂ ਜੋ ਗੁਰੂ ਘਰ ਦੀ ਗੋਲਕ ਨੂੰ ਖੋਰਾ ਲੱਗਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਵੇਲੇ ਸਿੱਖ ਕੌਮ ਨੂੰ ਵੱਡੀ ਢਾਹ ਲੱਗੀ ਸੀ ਅਤੇ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਬੈਂਕਾਂ ਵਿੱਚ ਪਈਆਂ ਕਰੋੜਾ ਰੁਪਏ ਦੀਆਂ ਐਫ਼ਡੀ ਤੁੜਵਾ ਕੇ ਬੇਲੋੜੇ ਖਰਚ ਕੀਤੇ ਗਏ ਸਨ ਅਤੇ ਸੁਖਬੀਰ ਬਾਦਲ ਦੇ ਨਿੱਜੀ ਚੈਨਲ ਨੂੰ ਗੁਰਬਾਣੀ ਪ੍ਰਸਾਰਿਤ ਕਰਨ ਦਾ ਅਧਿਕਾਰੀ ਦਿੱਤਾ ਗਿਆ ਸੀ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਮੁਕੱਦਸ ਸਥਾਨ ਹੈ ਅਤੇ ਇਸ ਮਹਾਨ ਅਸਥਾਨ ਤੋਂ ਗੁਰਬਾਣੀ ਨੂੰ ਇਕ ਹੀ ਚੈਨਲ ਤੋਂ ਪ੍ਰਸਾਰਨ ਕਰਨਾ ਮਾੜੀ ਗੱਲ ਹੈ। ਜਦੋਂਕਿ ਸਾਰੇ ਟੀਵੀ ਚੈਨਲਾਂ ਨੂੰ ਗੁਰਬਾਣੀ ਪ੍ਰਸਾਰਨ ਦਾ ਹੱਕ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪ੍ਰਧਾਨ ਥਾਪੇ ਜਾਣ ਨਾਲ ਐਸਜੀਪੀਸੀ ਦੇ ਵਕਾਰ ਨੂੰ ਢਾਹ ਲੱਗ ਸਕਦੀ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਬੀਬੀ ਜਗੀਰ ਕੌਰ ਨੇ ਪਿਛਲੀ ਵਾਰ ਆਪਣੇ ਹਲਕੇ ’ਚੋਂ ਮੁਲਾਜ਼ਮਾਂ ਦੀ ਭਰਤੀ ਕਰਕੇ ਬਾਕੀ ਹਲਕਿਆਂ ਨੂੰ ਵਾਂਝਾ ਰੱਖਿਆ ਗਿਆ ਸੀ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…