ਉੱਜਵਲ ਭਾਰਤ-ਉੱਜਵਲ ਭਵਿੱਖ ਤਹਿਤ ਗਿਆਨ ਜਯੋਤੀ ਇੰਸਟੀਚਿਊਟ ’ਚ ਸਮਾਗਮ ਆਯੋਜਿਤ

‘ਆਪ’ ਵਿਧਾਇਕ ਕੁਲਜੀਤ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੁਲਾਈ:
ਉੱਜਵਲ ਭਾਰਤ-ਉਜਵਲ ਭਵਿੱਖ ਊਰਜਾ 2047 ਦੇ ਤਹਿਤ ਊਰਜਾ ਵਿਭਾਗ ਭਾਰਤ ਸਰਕਾਰ, ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਅਤੇ ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ, ਪਾਵਰਕੌਮ ਟਰਾਂਸਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵਿਖੇ ਸਮਾਗਮ ਕਰਵਾਇਆ ਗਿਆ। ਡੇਰਾਬੱਸੀ ਤੋਂ ਆਪ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਜਦੋਂਕਿ ਆਪ ਆਗੂ ਬੱਬੀ ਬਾਦਲ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਬੋਲਦਿਆਂ ਕੁਲਜੀਤ ਰੰਧਾਵਾ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਮੰਤਵ ਬਿਜਲੀ ਨੂੰ ਦੇਸ਼ ਵਿੱਚ ਸਰਪਲੱਸ ਕਰਨਾ ਅਤੇ ਇਸ ਨੂੰ ਲੋੜ ਮੁਤਾਬਕ ਵਰਤਣਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇਸ਼ ਵਿੱਚ ਉਦੋਂ ਹੀ ਸਰਪਲੱਸ ਹੋਵੇਗੀ ਜਦੋਂ ਹਰੇਕ ਦੇਸ਼ ਵਾਸੀ ਸੋਚ ਸਮਝ ਕੇ ਲੋੜ ਮੁਤਾਬਕ ਬਿਜਲੀ ਦੀ ਵਰਤੋਂ ਕਰੇਗਾ। ਹਰੇਕ ਘਰ ਵਿੱਚ ਬਿਜਲੀ ’ਤੇ ਚਲਣ ਵਾਲੇ ਉਪਕਰਨ ਉਦੋਂ ਹੀ ਵਰਤੋਂ ਵਿੱਚ ਲਿਆਂਦੇ ਜਾਣ ਜਦੋਂ ਉਨ੍ਹਾਂ ਦੀ ਲੋੜ ਹੋਵੇ। ਸਮਾਗਮ ਦੌਰਾਨ ਵਨ ਨੇਸ਼ਨ ਵਨ ਗਰਿੱਡ, ਨਵਿਆਉਣਯੋਗ ਊਰਜਾ, ਯੂਨੀਵਰਸਲ ਹਾਊਸਹੋਲਡ ਇਲੈਕਟ੍ਰੀਫਿਕੇਸ਼ਨ, ਗ੍ਰਾਮੀਣ ਬਿਜਲੀਕਰਨ, ਖਪਤਕਾਰ ਅਧਿਕਾਰਾਂ ਅਤੇ ਵੰਡ ਪ੍ਰਣਾਲੀ ’ਤੇ ਲਘੂ ਫ਼ਿਲਮਾਂ ਵੀ ਦਿਖਾਈਆਂ ਗਈਆਂ।

ਇਸ ਮੌਕੇ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਨੁੱਕੜ ਨਾਟਕ, ਸਕਿੱਟਾਂ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਉਨ੍ਹਾਂ ਦੱਸਿਆ ਸਮਾਗਮ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਵਾਲੇ ਲਾਭਪਾਤਰੀ ਵੀ ਸ਼ਾਮਿਲ ਸਨ। ਜਿਨ੍ਹਾਂ ਵੱਲੋਂ ਪੰਜਾਬ ਰਾਜ ਵਿੱਚ ਕੀਤੇ ਬਿਜਲੀ ਸੁਧਾਰਾਂ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ ਗਈ। ਉਨ੍ਹਾਂ ਵੱਲੋਂ ਆਜ਼ਾਦੀ ਤੋਂ ਬਾਅਦ ਦੇਸ਼ ਵਿੱਚ ਆਈ ਬਿਜਲੀ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਰਾਜ ਵਿੱਚ ਹੋਣ ਵਾਲੇ ਬਿਜਲੀ ਸੁਧਾਰਾਂ ਦੇ ਕੰਮਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਪਾਵਰਕੌਮ ਮੁਹਾਲੀ ਦੇ ਨਿਗਰਾਨ ਇੰਜੀਨੀਅਰ ਅਸ਼ਵਨੀ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਕੂਲੀ ਬੱਚੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Check Also

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਚੌਂਕੀ ਇੰਚਾਰਜ 80 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਗ੍ਰਿਫ਼ਤਾਰ ਨਬਜ਼-ਏ-ਪੰਜਾਬ…