ਪੰਜਾਬ ਦੇ ਰਾਜਪਾਲ ਵੱਲੋਂ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਬਣਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ

ਰਾਜਪਾਲ ਨੇ ਇੰਡੀਅਨ ਸਕੂਲ ਆਫ਼ ਬਿਜ਼ਨਸ ਦੇ 180 ਗਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਆਈਏਐਸ ਜੋੜਾ ਰਾਹੁਲ ਭੰਡਾਰੀ ਤੇ ਰਾਖੀ ਗੁਪਤਾ ਭੰਡਾਰੀ ਅਤੇ ਡੀਸੀ ਆਸ਼ਿਕਾ ਜੈਨ ਨੂੰ ਦਿੱਤੀ ਡਿਗਰੀ

ਨਬਜ਼-ਏ-ਪੰਜਾਬ, ਮੁਹਾਲੀ, 11 ਨਵੰਬਰ:
ਇੱਥੋਂ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵਿਖੇ ਐਡਵਾਂਸਡ ਮੈਨੇਜਮੈਂਟ ਪ੍ਰੋਗਰਾਮ ਇਨ ਪਬਲਿਕ ਪਾਲਿਸੀ, ਹੈਲਥਕੇਅਰ, ਸੰਚਾਲਨ ਅਤੇ ਸਪਲਾਈ ਚੇਨ ਅਤੇ ਇਨਫਰਾਸਟ੍ਰਕਚਰ ਸਟਰੀਮ ਲਈ 180 ਸਫਲ ਵਿਦਿਆਰਥੀਆਂ ਦੇ ਗਰੈਜੂਏਸ਼ਨ ਡਿਗਰੀ ਵੰਡ ਸਮਾਰੋਹ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਸ਼ਟਰ ਨੂੰ ‘ਆਤਮ-ਨਿਰਭਰ ਭਾਰਤ’ ਬਣਾ ਕੇ ਵਿਸ਼ਵ ਦੀ ਨੰਬਰ ਇਕ ਅਰਥਵਿਵਸਥਾ ਬਣਨ ਲਈ ਠੋਸ ਯਤਨ ਕਰਨ ਦਾ ਸੱਦਾ ਦਿੱਤਾ ਹੈ। ਅੱਜ ਜਿਨ੍ਹਾਂ ਗਰੈਜੂਏਟਾਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ, ਉਨ੍ਹਾਂ ਵਿੱਚ ਆਈਏਐਸ ਜੋੜਾ ਰਾਹੁਲ ਭੰਡਾਰੀ ਅਤੇ ਰਾਖੀ ਗੁਪਤਾ ਭੰਡਾਰੀ ਸਮੇਤ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੀ ਸ਼ਾਮਲ ਹਨ।
ਡਿਗਰੀ ਹਾਸਲ ਕਰਨ ਵਾਲਿਆਂ ਵਿੱਚ ਜ਼ਿਆਦਾਤਰ ਅੌਰਤਾਂ ਹੋਣ ’ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਰਾਜਪਾਲ ਨੇ ਕਿਹਾ ਕਿ ਸਿੱਖਿਆ ਅਜਿਹਾ ਖੇਤਰ ਹੈ, ਜਿਸ ਵਿੱਚ ਕੋਈ ਮਹਿਲਾ ਜਾਂ ਪੁਰਸ਼ ਦੀ ਅਜਾਰੇਦਾਰੀ ਨਹੀਂ ਹੈ, ਵਿਅਕਤੀ ਆਪਣੀ ਮਿਹਨਤ ਦੇ ਬਲਬੂਤੇ ਉੱਚਾ ਉੱਠ ਸਕਦਾ ਹੈ। ਵਿਦਿਆਰਥੀਆਂ ਨੂੰ ਰੁਤਬੇ ਤੱਕ ਪਹੁੰਚਾਉਣ ਲਈ ਅਧਿਆਪਕਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਕਟਾਰੀਆਂ ਨੇ ਕਿਹਾ ਕਿ ਅਧਿਆਪਕ ਵੱਲੋਂ ਦਿੱਤੀ ਸਿੱਖਿਆ ਨਾਲ ਹੀ ਮਨੁੱਖੀ ਆਪਣੀ ਮੰਜ਼ਲ ’ਤੇ ਪਹੁੰਚ ਸਕਦਾ ਹੈ।

ਉਨ੍ਹਾਂ ਕਿਹਾ ਕਿ ਇੱਥੇ ਮੌਜੂਦ ਸਾਰੇ ਗਰੈਜੂਏਟ ਅਤੇ ਆਈਐਸਬੀ ਦੇ ਸਾਹਮਣੇ ਦੇਸ਼ ਨੂੰ ‘ਆਤਮ ਨਿਰਭਰ ਭਾਰਤ’ ਬਣਾਉਣ ਦੀ ਵੱਡੀ ਚੁਨੌਤੀ ਹੈ। ਹੁਣ ਇਹ ਸਾਡੇ ’ਤੇ ਨਿਰਭਰ ਕਰਦਾ ਹੈ ਕਿ ਇਹ ਸੁਪਨਾ ਕਿਵੇਂ ਸਾਕਾਰ ਕਰੀਏ। ਉਨ੍ਹਾਂ ਇਸ ਗੱਲ ’ਤੇ ਨਾ-ਖੁਸ਼ੀ ਜ਼ਾਹਰ ਕੀਤੀ ਕਿ ਆਜ਼ਾਦੀ ਦੇ 75 ਸਾਲ ਬੀਤ ਜਾਣ ਦੇ ਬਾਵਜੂਦ ਅੱਜ ਵੀ ਦੇਸ਼ ਵਿੱਚ ਰੁਜ਼ਗਾਰ ਇੱਕ ਵੱਡੇ ਮੁੱਦੇ ਵਜੋਂ ਸਾਹਮਣੇ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਚੁਨੌਤੀਪੂਰਨ ਨੌਕਰੀਆਂ ਨਾਲੋਂ ਜਨਤਕ ਖੇਤਰ ਦੀਆਂ ਨੌਕਰੀਆਂ ਨੂੰ ਤਰਜੀਹ ਦਿੰਦੇ ਹਾਂ ਜੋ ਰਾਸ਼ਟਰ ਨੂੰ ਵਿਸ਼ਵ ਵਿੱਚ ਇਕੱਲੇ ਖੜ੍ਹੇ ਹੋਣ ਲਈ ਲਾਜ਼ਮੀ ਅਤੇ ਸਮੇਂ ਦੀ ਲੋੜ ਹਨ। ਰਾਜਪਾਲ ਨੇ ਕਿਹਾ ਕਿ ਗਰੀਬ ਤੇ ਅਮੀਰ ਵਿਚਲਾ ਪਾੜਾ ਮੇਟਣ ਲਈ ਸਾਨੂੰ ਪਛੜੇ ਲੋਕਾਂ ਦੇ ਜੀਵਨ ਨੂੰ ਰੌਸ਼ਨ ਕਰਨਾ ਚਾਹੀਦਾ ਹੈ। ਇਸ ਮੌਕੇ ਆਈਐਸਬੀ ਸਲਾਹਕਾਰ ਬੋਰਡ ਦੇ ਚੇਅਰਮੈਨ ਰਾਕੇਸ਼ ਭਾਰਤੀ ਮਿੱਤਲ, ਡੀਨ ਪ੍ਰੋ. ਮਦਨ ਪਿਲੁਤਲਾ ਅਤੇ ਡਿਪਟੀ ਡੀਨ ਪ੍ਰੋ. ਰਾਮਭਦਰਨ ਥਿਰੁਮਲਈ ਅਤੇ ਐਸੋਸੀਏਟ ਪ੍ਰੋਫੈਸਰ ਆਫ਼ ਫਾਈਨਾਂਸ (ਪ੍ਰੈਕਟਿਸ) ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…