‘ਸਵੱਛਤਾ ਹੀ ਸੇਵਾ’ ਪੰਦਰਵਾੜੇ ਨੂੰ ਰੋਜ਼ਾਨਾ ਆਪਣੇ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਣਾਉਣ ਦਾ ਸੱਦਾ

ਵਿਦਿਆਰਥੀਆਂ ਨੂੰ ਸਵੱਛਤਾ ਸੰਕਲਪ ਦੇਣ ਦੇ ਨਾਲ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਹੋਈ ਰਸਮੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਨੇ ਸਵੱਛਤਾ ਦਾ ਸੰਦੇਸ਼ ਦੇਣ ਲਈ ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਨਬਜ਼-ਏ-ਪੰਜਾਬ, ਮੁਹਾਲੀ, 17 ਸਤੰਬਰ:
ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਮੁਹਾਲੀ ਵਿੱਚ ‘ਸਵੱਛਤਾ ਹੀ ਸੇਵਾ’ ਪੰਦਰਵਾੜੇ ਦੀ ਸ਼ੁਰੂਆਤ ਕਰਦਿਆਂ ਸ਼ਹਿਰ ਵਾਸੀਆਂ ਨੂੰ ਸਿਹਤਮੰਦ ਜੀਵਨ ਲਈ ਆਪਣੇ ਘਰ ਅਤੇ ਆਲੇ-ਦੁਆਲੇ ਦੀ ਸਫ਼ਾਈ ਨੂੰ ਰੋਜ਼ਾਨਾ ਆਪਣੇ ਜੀਵਨ ਵਿੱਚ ਮਾਨਵਤਾ ਦੀ ਸੇਵਾ ਵਜੋਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ 2 ਅਕਤੂਬਰ ਤੱਕ ਮਨਾਏ ਜਾਣ ਵਾਲੇ ਪੰਦਰਵਾੜੇ ਵਿੱਚ ਸਾਲ ਵਿੱਚ 100 ਘੰਟੇ ਸਵੱਛਤਾ (ਰੋਜ਼ਾਨਾ 2 ਘੰਟੇ) ਦਾ ਹਿੱਸਾ ਬਣਨ ਅਤੇ ਇਸ ਵਿੱਚ 100 ਹੋਰ ਮੈਂਬਰਾਂ ਦਾ ਯੋਗਦਾਨ ਪਾਉਣ ਦਾ ਪ੍ਰਣ ਲਿਆ। ਜਿਸ ਅਨੁਸਾਰ ਸਾਨੂੰ ਜ਼ਿੰਮੇਵਾਰ ਨਾਗਰਿਕ ਵਜੋਂ ਆਪਣੇ ਆਲੇ-ਦੁਆਲੇ ਦੀ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ‘ਆਪ’ ਵਿਧਾਇਕ ਨੇ ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਦੇ ਜਾਗਰੂਕਤਾ ਮਾਰਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਕੁਲਵੰਤ ਸਿੰਘ ਨੇ ਕਿਹਾ ਕਿ ਇਹ ਵਿਦਿਆਰਥੀ ਸਵੱਛਤਾ ਦੇ ਦੂਤ ਵਜੋਂ ਕੰਮ ਕਰਨਗੇ। ਇਸ ਮੁਹਿੰਮ ਦੀ ਸ਼ੁਰੂਆਤ ਮੌਕੇ ਉਨ੍ਹਾਂ ਇੱਕ ਪੌਦਾ ਲਗਾ ਕੇ ਸ਼ੁੱਧ ਵਾਤਾਵਰਨ ਦਾ ਸੁਨੇਹਾ ਦਿੱਤਾ। ਇਸ ਮੁਹਿੰਮ ਵਿੱਚ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ 15 ਦਿਨਾਂ ਦੀ ਗਤੀਵਿਧੀ ਦਾ ਚਾਰਟ ਹੈ, ਜਿਸ ਵਿੱਚ ਠੋਸ ਰਹਿੰਦ-ਖੂੰਹਦ, ਤਰਲ ਰਹਿੰਦ-ਖੂੰਹਦ ਪ੍ਰਬੰਧਨ, ਗਰੀਨ ਕਵਰ ਵਧਾਉਣ ਅਤੇ ਜਨਤਕ ਸਥਾਨਾਂ ਜਿਵੇਂ ਕਿ ਕਮਿਊਨਿਟੀ ਸੈਂਟਰਾਂ, ਸਕੂਲਾਂ, ਧਾਰਮਿਕ ਸਥਾਨਾਂ, ਵਾਟਰ ਵਰਕਸ ਦੀ ਸਫ਼ਾਈ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਲੋਕ ਲਹਿਰ ਦਾ ਰੂਪ ਦੇਣ ਦੀ ਲੋੜ ਹੈ।
ਇਸ ਮੌਕੇ ਜਲ ਸਪਲਾਈ ਦੇ ਸੁਪਰਡੈਂਟ ਇੰਜੀਨੀਅਰ ਅਨਿਲ ਕੁਮਾਰ, ਐਕਸੀਅਨ ਰਮਨਦੀਪ ਸਿੰਘ, ‘ਆਪ’ ਵਲੰਟੀਅਰ ਕੁਲਦੀਪ ਸਿੰਘ ਸਮਾਣਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਰਾਜੀਵ ਵਸ਼ਿਸ਼ਟ, ਹਰਮੇਸ਼ ਸਿੰਘ ਕੁੰਭੜਾ, ਰਣਦੀਪ ਸਿੰਘ, ਜਸਪਾਲ ਸਿੰਘ, ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਨੰਬਰਦਾਰ ਹਰਸੰਗਤ ਸਿੰਘ, ਸੁਰਿੰਦਰ ਸਿੰਘ ਰੋਡਾ, ਅਵਤਾਰ ਸਿੰਘ, ਡਾ. ਕੁਲਦੀਪ ਸਿੰਘ, ਅਕਵਿੰਦਰ ਸਿੰਘ ਗੋਸਲ, ਸੁਖਚੈਨ ਸਿੰਘ, ਸ੍ਰੀਮਤੀ ਚਰਨਜੀਤ ਕੌਰ ਅਤੇ ਸ੍ਰੀਮਤੀ ਜਸਵੀਰ ਕੌਰ ਅੱਤਲੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…