ਆਪ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪੁੱਜਦਾ ਕਰਨ ਦਾ ਸੱਦਾ

ਚੇਅਰਮੈਨ ਪ੍ਰਭਜੋਤ ਕੌਰ, ਸੰਨੀ ਆਹਲੂਵਾਲੀਆਂ ਤੇ ਸਰਬਜੀਤ ਸਿੰਘ ਸਣੇ ਵਲੰਟੀਅਰਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ:
ਆਮ ਆਦਮੀ ਪਾਰਟੀ (ਆਪ) ਹਲਕਾ ਮੁਹਾਲੀ ਦੇ ਆਗੂਆਂ ਅਤੇ ਵਲੰਟੀਅਰਾਂ ਵਿੱਚ ਚੱਲ ਰਹੀ ਖਿੱਚੋਤਾਣ ਦੀ ਸੋਸ਼ਲ ਮੀਡੀਆ ’ਤੇ ਚਰਚਾ ਹੋਣ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਕਾਫ਼ੀ ਸਮੇਂ ਬਾਅਦ ਸੀਨੀਅਰ ਆਗੂ ਇੱਕ ਮੰਚ ’ਤੇ ਇਕੱਠੇ ਨਜ਼ਰ ਆਏ। ਆਪ ਵਿਧਾਇਕ ਕੁਲਵੰਤ ਸਿੰਘ ਦੇ ਸੈਕਟਰ-79 ਸਥਿਤ ਪਾਰਟੀ ਦਫ਼ਤਰ ਵਿੱਚ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਲੰਟੀਅਰਾਂ ਅਤੇ ਸਮੂਹ ਅਹੁਦੇਦਾਰਾਂ ਨਾਲ ਸਾਂਝੀ ਮੀਟਿੰਗ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਅਤੇ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਇੰਜ. ਪ੍ਰਭਜੋਤ ਕੌਰ, ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਅਤੇ ‘ਆਪ’ ਕੌਂਸਲਰ ਸਰਬਜੀਤ ਸਿੰਘ ਸਮਾਣਾ ਤੇ ਸੁਖਦੇਵ ਸਿੰਘ ਪਟਵਾਰੀ ਸਮੇਤ ਹੋਰਨਾਂ ਆਗੂਆਂ ਨੇ ਸ਼ਮੂਲੀਅਤ ਕੀਤੀ।
ਮੀਟਿੰਗ ਵਿੱਚ ਪੰਜਾਬ ਦੀ ਆਪ ਸਰਕਾਰ ਦੀਆਂ ਲੋਕ-ਪੱਖੀ ਸਕੀਮਾਂ ਨੂੰ ਘਰ-ਘਰ ਪੁੱਜਦਾ ਕਰਨ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰਾਂ ਕੀਤੀਆਂ ਗਈਆਂ। ਬੁਲਾਰਿਆਂ ਨੇ ਕਿਹਾ ਕਿ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਦੀ ਜ਼ਿੰਮੇਵਾਰੀ ਹੁਣ ਹੋਰ ਵਧ ਗਈ ਹੈ। ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਆਏ ਦਿਨ ਲੋਕ-ਪੱਖੀ ਸਕੀਮਾਂ ਦਾ ਐਲਾਨ ਕਰ ਰਹੇ ਹਨ ਅਤੇ ਇਨ੍ਹਾਂ ਸਕੀਮਾਂ ਨੂੰ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਵੀ ਜਾਰੀ ਕੀਤੇ ਜਾ ਰਹੇ ਹਨ। ਆਗੂਆਂ ਨੇ ਕਿਹਾ ਕਿ ਇਨ੍ਹਾਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਸਹੀ ਮਾਇਨਿਆਂ ਵਿੱਚ ਪੁੱਜਦਾ ਕਰਨ ਲਈ ਵਲੰਟੀਅਰਾਂ ਨੂੰ ਇਲਾਕੇ ਵਿੱਚ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।
ਇਸ ਮੌਕੇ ਕੌਂਸਲਰ ਅਰੁਣਾ ਵਿਸ਼ਿਸ਼ਟ ਤੇ ਗੁਰਮੀਤ ਕੌਰ, ਯੂਥ ਆਗੂ ਅਨੂ ਬੱਬਰ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਆਪ ਵਲੰਟੀਅਰ ਅਰੁਣ ਗੋਇਲ, ਹਰਮੇਸ਼ ਸਿੰਘ ਕੁੰਭੜਾ, ਰਾਜੀਵ ਵਿਸ਼ਿਸ਼ਟ, ਜਸਪਾਲ ਸਿੰਘ ਮਟੌਰ, ਕੁਲਦੀਪ ਸਿੰਘ ਸਮਾਣਾ, ਪਰਮਜੀਤ ਸਿੰਘ ਚੌਹਾਨ, ਸਟੇਟ ਐਵਾਰਡੀ ਫੂਲਰਾਜ ਸਿੰਘ, ਆਰਪੀ ਸਰਮਾ, ਜੀਐਸ ਕਾਹਲੋਂ, ਜਸਵੀਰ ਕੌਰ ਅੱਤਲੀ, ਹਰਬਿੰਦਰ ਸਿੰਘ ਸੈਣੀ, ਨਛੱਤਰ ਸਿੰਘ ਬੈਦਵਾਨ, ਅਕਬਿੰਦਰ ਸਿੰਘ ਗੋਸਲ, ਤਰਨਜੀਤ ਸਿੰਘ ਮੁਹਾਲੀ, ਅਮਿਤ ਜੈਨ, ਜਤਿੰਦਰ ਸਿੰਘ ਪੰਮਾ ਅਤੇ ਹੋਰ ਵਲੰਟੀਅਰ ਤੇ ਸਰਕਲ ਪ੍ਰਧਾਨ ਹਾਜ਼ਰ ਸਨ।

Load More Related Articles

Check Also

Punjab Police Thwarts Possible Terror Attack with Arrest of Two Operatives of Pak-ISI Backed Terror Module; 2.8kg IED Recovered

Punjab Police Thwarts Possible Terror Attack with Arrest of Two Operatives of Pak-ISI Back…