ਵਿਦਿਆਰਥੀਆਂ ਨੂੰ ਪੰਜਾਬੀ, ਪੰਜਾਬੀਅਤ ਤੇ ਸਭਿਆਚਾਰਕ ਵਿਰਸੇ ਨਾਲ ਜੁੜਨ ਦਾ ਸੱਦਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲੀ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਕੂਲੀ ਵਿੱਦਿਆ ਦੇ ਨਾਲ-ਨਾਲ ਆਪਣੀ ਭਾਸ਼ਾ ਅਤੇ ਸਭਿਆਚਾਰਕ ਵਿਰਸੇ-ਵਿਰਾਸਤ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਪੰਜਾਬੀ ਸਮੇਤ ਆਪਣੇ ਅਮੀਰ ਸਭਿਆਚਾਰ ਤੇ ਵਿਰਾਸਤ ਨਾਲ ਜੋੜਨ ਦੀ ਅਤਿਅੰਤ ਲੋੜ ਹੈ। ਉਨ੍ਹਾਂ ਕਿਹਾ ਕਿ ਸਕੂਲ ਬੋਰਡ ਵੀ ਆਪਣੇ ਪੱਧਰ ’ਤੇ ਇਸ ਸਬੰਧੀ ਉਪਰਾਲੇ ਕਰ ਰਿਹਾ ਹੈ ਅਤੇ ਬੋਰਡ ਵੱਲੋਂ ਪਹਿਲਾਂ ਹੀ ਹਰ ਮਹੀਨੇ ਪ੍ਰਕਾਸ਼ਿਤ ਕੀਤੇ ਜਾਂਦੇ ਬਾਲ ਰਸਾਲੇ ‘ਪੰਖੜੀਆਂ’ ਅਤੇ ਪ੍ਰਾਇਮਰੀ ਸਿੱਖਿਆ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਵਿਰਸੇ-ਵਿਰਾਸਤ, ਸਭਿਆਚਾਰ, ਨੈਤਿਕ ਕਦਰਾਂ-ਕੀਮਤਾਂ, ਗਿਆਨ-ਵਿਗਿਆਨ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਬਾਰੇ ਬਹੁਮੁੱਲਾ ਗਿਆਨ ਪਰੋਸਿਆ ਜਾ ਰਿਹਾ ਹੈ।
ਡਾ. ਵਰਿੰਦਰ ਭਾਟੀਆ ਨੇ ਕਿਹਾ ਕਿ ਸਿੱਖਿਆ ਮੰਤਰੀ ਦੀ ਇਸ ਪਹਿਲਕਦਮੀ ਅਤੇ ਉਪਰਾਲਿਆਂ ਨੂੰ ਭਰਵਾਂ ਹੁੰਗਾਰਾ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇਸ ਸਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ, ਵਿਦਿਆਰਥੀਆਂ ਦੀਆਂ ਸਾਹਿਤਕ ਰੁਚੀਆਂ ਨੂੰ ਉਜਾਗਰ ਕਰਨ ਅਤੇ ਉਨ੍ਹਾਂ ਨੂੰ ਆਪਣੇ ਵਿਰਸੇ-ਵਿਰਾਸਤ ਨਾਲ ਜੋੜਨ ਲਈ ਪੇਂਟਿੰਗ, ਕਵਿਤਾ ਲਿਖਣ ਅਤੇ ਹੋਰ ਸਿਰਜਣਾਤਕ ਖੇਤਰਾਂ ਵਿੱਚ ਆਨਲਾਈਨ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਲੋੜੀਂਦੀ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ਉੱਤੇ ਜਲਦੀ ਹੀ ਉਪਲਬਧ ਕਰਵਾਈ ਜਾਵੇਗੀ।
(ਬਾਕਸ ਆਈਟਮ)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਲਈ ਅਗਸਤ/ਸਤੰਬਰ (ਅਨੁਪੂਰਕ ਪ੍ਰੀਖਿਆਵਾਂ) ਅਧੀਨ ਕੰਪਾਰਟਮੈਂਟ, ਰੀਅਪੀਅਰ, ਵਾਧੂ ਵਿਸ਼ਾ ਸਮੇਤ ਓਪਨ ਸਕੂਲ ਦੀਆਂ ਪ੍ਰੀਖਿਆ ਫ਼ੀਸਾਂ ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਆਨਲਾਈਨ ਪ੍ਰੀਖਿਆ ਫ਼ੀਸ ਅਤੇ ਫਾਰਮ ਭਰਨ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰੋਸਪੈਕਟਸ ਸਿੱਖਿਆ ਬੋਰਡ ਵੀ ਵੈੱਬਸਾਈਟ www.pseb.ac.in ’ਤੇ ਉਪਲਬਧ ਹੋਵੇਗਾ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…