nabaz-e-punjab.com

ਜ਼ਿਲ੍ਹਾ ਮੁਹਾਲੀ ਦੇ ਪਿੰਡਾਂ ਦੀ ਹੱਦ ਅੰਦਰ 19 ਤੇ 22 ਸਤੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ

ਡੀਸੀ ਮੁਹਾਲੀ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਜਾਰੀ ਕੀਤੇ ਪਾਬੰਦੀ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਿੰਡਾਂ ਦੀ ਹੱਦ ਅੰਦਰ ਆਉਂਦੇ ਸ਼ਰਾਬ ਦੇ ਠੇਕਿਆਂ ਨੂੰ ਭਲਕੇ 19 ਸਤੰਬਰ ਅਤੇ 22 ਸਤੰਬਰ 2018 ਨੂੰ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਕਤ ਦਰਸਾਈਆਂ ਮਿਤੀਆਂ ਨੂੰ ਸ਼ਰਾਬ ਦਾ ਠੇਕਾ ਅਤੇ ਅਹਾਤਾ ਖੁੱਲ੍ਹਾ ਨਹੀਂ ਹੋਵੇਗਾ ਅਤੇ ਸ਼ਰਾਬ ਹੋਟਲਾਂ, ਰੈਸਟੋਰੈਂਟਾਂ, ਕਲੱਬਾਂ ਅਤੇ ਮੈਰਿਜ ਪੈਲਿਸਾਂ ਵਿੱਚ ਵੀ ਨਹੀਂ ਵਰਤਾਈ ਜਾਵੇਗੀ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰਾਬ ਦੀ ਸਟੋਰੇਜ਼ ਕਰੇਗਾ।
ਸ੍ਰੀਮਤੀ ਸਪਰਾ ਨੇ ਸੀਨੀਅਰ ਕਪਤਾਨ ਪੁਲੀਸ ਅਤੇ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਐਸ.ਏ.ਐਸ ਨਗਰ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਯਕੀਨੀ ਬਣਾਉਣ ਲਈ ਆਖਿਆ ਹੈ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪੱਤਰ ਨੰਬਰ ਐਸ.ਈ.ਸੀ-ਐਸ.ਏ-2018/5475-5578 ਮਿਤੀ 29.08.2018 ਰਾਹੀਂ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਵਾਲੇ ਦਿਨ ਮਿਤੀ 19 ਸਤੰਬਰ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ ਮਿਤੀ 22 ਸਤੰਬਰ ਨੂੰ ਪਿੰਡਾਂ ਦੀ ਹਦੂਦ ਅੰਦਰ ਡਰਾਈ ਡੇਅ ਘੋਸ਼ਿਤ ਕਰਨ ਸਬੰਧੀ ਲਿਖਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…