ਨਜ਼ਰ ਦੀਆਂ ਮੁਫ਼ਤ ਐਨਕਾਂ ਵੰਡਣ ਦਾ ਲੰਗਰ ਲਗਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ:
ਗੁਰੂ ਨਾਨਕ ਸੇਵਾ ਮਿਸ਼ਨ ਵੱਲੋਂ ਇੱਥੋਂ ਦੇ ਵਾਈਪੀਐਸ ਚੌਂਕ ਵਿੱਚ ਬਾਬਾ ਬਲਬੀਰ ਸਿੰਘ ਚੋਲਾ ਸਾਹਿਬ ਵਾਲੇ ਡੇਰਾ ਬਾਬਾ ਨਾਨਕ ਦੀ ਅਗਵਾਈ ਹੇਠ ਨਜ਼ਰ ਦੀਆਂ ਐਨਕਾਂ ਵੰਡਣ ਦਾ ਮੁਫ਼ਤ ਲੰਗਰ ਲਗਾਇਆ ਗਿਆ। ਇਹ ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਆਗੂ ਮਨਜੀਤ ਸਿੰਘ ਭੱਲਾ ਨੇ ਦੱਸਿਆ ਕਿ ਇਸ ਮੌਕੇ ਲੋੜਵੰਦਾਂ ਨੂੰ ਨਜ਼ਰ ਦੀਆਂ 80 ਐਨਕਾਂ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਬਲਵਿੰਦਰ ਸਿੰਘ, ਪ੍ਰੀਤਮ ਸਿੰਘ, ਸੁਰਜੀਤ ਸਿੰਘ ਮਠਾੜੂ, ਇੰਜ. ਪੀਐਸ ਵਿਰਦੀ, ਜੋਗਿੰਦਰ ਸਿੰਘ ਸੌਂਧੀ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਰਣਜੀਤ ਸਿੰਘ ਹੰਸਪਾਲ, ਪਰਮਬੀਰ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…