ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਲੰਗਰ ਲਾਇਆ

ਰਾਜਪੁਰਾ 31 ਦਸੰਬਰ:
ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸਭਾ ਪਿੰਡ ਬਖ਼ਸ਼ੀਵਾਲਾ ਵੱਲੋਂ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਰਾਜਪੁਰਾ-ਸਰਹਿੰਦ ਮੁੱਖ ਸੜਕ ਉੱਤੇ ਵਿਸ਼ਾਲ ਲੰਗਰ ਲਗਾਇਆ ਗਿਆ।
ਇਸ ਮੌਕੇ ਪਿੰਡ ਬਖ਼ਸ਼ੀਵਾਲਾ ਦੇ ਸਰਪੰਚ ਬਲਜੀਤ ਸਿੰਘ, ਗੁਰੂ ਰਵੀਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਗ ਸਿੰਘ, ਯੁਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਜਸਵਿੰਦਰ ਸਿੰਘ, ਲੰਗਰ ਦੇ ਇੰਚਾਰਜ ਗੁਰਵਿੰਦਰ ਸਿੰਘ ਸੋਨੀ, ਸਾਬਕਾ ਪੰਚ ਰਜਿੰਦਰ ਸਿੰਘ ਕਮੇਟੀ ਮੈਂਬਰ ਅਵਤਾਰ ਸਿੰਘ, ਗੁਰਮੀਤ ਸਿੰਘ ਨੇ ਸਾਰਾ ਦਿਨ ਲੰਗਰ ਵਰਤਾਉਣ ਦੀ ਸੇਵਾ ਕੀਤੀ ਅਤੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਹਨਾਂ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਇੱਥੇ ਲੰਗਰ ਲਗਾਉਣ ਦੀ ਪ੍ਰਥਾ ਜਾਰੀ ਰੱਖੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …