nabaz-e-punjab.com

ਤਨਖ਼ਾਹਾਂ ਵਿੱਚ ਕਟੌਤੀ ਵਿਰੁੱਧ ਅਧਿਆਪਕਾਂ ਵੱਲੋਂ ਮੁਹਾਲੀ ਵਿੱਚ ਮੋਮਬੱਤੀ ਮਾਰਚ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਕਤੂਬਰ:
ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਆੜ ਵਿੱਚ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿੱਚ ਕਟੌਤੀ ਕਰਨ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਖ਼ਿਲਾਫ਼ ਪਟਿਆਲਾ ਵਿੱਚ ਸਕੂਲਾਂ ਦੇ ਪਾੜ੍ਹਿਆਂ ਵੱਲੋਂ ਲਗਾਏ ਗਏ ਪੱਕੇ ਮੋਰਚੇ ਅਤੇ ਅਧਿਆਪਕਾਂ ਵੱਲੋਂ ਵਿੱਢੇ ਲੜੀਵਾਰ ਸੰਘਰਸ਼ ਦੀ ਪੂਰਨ ਹਮਾਇਤ ਕਰਦਿਆਂ ਅੱਜ ਮੁਹਾਲੀ ਦੀਆਂ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਇੱਕਜੁੱਟ ਹੋ ਕੇ ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਹੇਠ ਵਿਸ਼ਾਲ ਮੋਮਬੱਤੀ ਮਾਰਚ ਕੱਢਿਆ ਗਿਆ।
ਇਸ ਮੋਮਬੱਤੀ ਮਾਰਚ ਵਿੱਚ ਜੀਟੀਯੂ ਤੋਂ ਸੁਰਜੀਤ ਸਿੰਘ ਤੇ ਹਰਨੇਕ ਸਿੰਘ ਮਾਵੀ, ਲੈਕਚਰਾਰ ਯੂਨੀਅਨ ਤੋਂ ਹਾਕਮ ਸਿੰਘ ਤੇ ਜਸਵੀਰ ਸਿੰਘ ਗੋਸਲ, ਅਧਿਆਪਕ ਦਲ ਤੋਂ ਰਵਿੰਦਰ ਸਿੰਘ ਤੇ ਗੁਰਬਚਨ ਸਿੰਘ, ਜੀਟੀਯੂ ਵਿਗਿਆਨਕ ਤੋਂ ਐਨਡੀ ਤਿਵਾੜੀ ਆਦਿ ਆਗੂਆਂ ਨੇ ਸਿੱਖਿਆ ਮੰਤਰੀ ਓਪੀ ਸੋਨੀ ਵੱਲੋਂ ਸੰਘਰਸ਼ਸ਼ੀਲ ਅਧਿਆਪਕਾਂ ਸਬੰਧੀ ਕੀਤੇ ਜਾ ਰਹੇ ਕੂੜ ਪ੍ਰਚਾਰ ਦੀ ਸਖ਼ਤ ਨਿਖੇਧੀ ਕਰਦਿਆਂ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸੂਬੇ ਦੇ ਹਜ਼ਾਰਾਂ ਦੀ ਗਿਣਤੀ ਵਿੱਚ ਅਧਿਆਪਕਾਂ ਦੀ ਆਵਾਜ਼ ਨੂੰ ਸੁਣਦਿਆਂ ਹੱਕੀ ਮੰਗਾਂ ਦਾ ਹੱਲ ਜ਼ਮਹੂਰੀ ਤਰੀਕੇ ਨਾਲ ਕੱਢਣ ਦੀ ਮੰਗ ਕੀਤੀ। ਇਸ ਰੋਸ ਮਾਰਚ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਾਮਲ ਮਹਿਲਾ ਅਧਿਆਪਕਾਂ ਨੇ ਪੰਜਾਬ ਸਰਕਾਰ, ਸਿੱਖਿਆ ਮੰਤਰੀ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਖ਼ਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ।
ਜਾਣਕਾਰੀ ਅਨੁਸਾਰ ਇਹ ਸਿਲਸਿਲਾ ਦੇਰ ਰਾਤ ਤੱਕ ਜਾਰੀ ਰਿਹਾ ਅਤੇ ਅਧਿਆਪਕਾਂ ਨੇ ਇਨਸਾਫ਼ ਪ੍ਰਾਪਤ ਲਈ ਮੁਹਾਲੀ ਦੀਆਂ ਸੜਕਾਂ ’ਤੇ ਅਲਖ਼ ਜਗਾਈ ਇਹ ਕੈਂਡਲ ਮਾਰਚ ਫੇਜ਼-7 ਦੀਆਂ ਟਰੈਫ਼ਿਕ ਲਾਈਟਾਂ ਤੋਂ ਸ਼ੁਰੂ ਹੋ ਕੇ ਫੇਜ਼-3 ਅਤੇ ਫੇਜ਼-5 ਦੀਆਂ ਟਰੈਫ਼ਿਕ ਲਾਈਟਾਂ ਤੋਂ ਹੁੰਦਾ ਹੋਇਆ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਫੇਜ਼-7 ਵਿਚਲੀ ਰਿਹਾਇਸ਼ ਦੇ ਬਾਹਰ ਪਹੁੰਚਿਆ, ਜਿੱਥੇ ਅਧਿਆਪਕਾਂ ਵਲੋਂ ਕੁਝ ਸਮਾਂ ਧਰਨਾ ਦੇਣ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਪਸ ਫੇਜ਼-7 ਵੱਲ ਚਾਲੇ ਪਾ ਦਿੱਤੇ ਗਏ ਅਤੇ ਫੇਜ਼-7 ਦੇ ਟਰੈਫ਼ਿਕ ਲਾਈਟ ਪੁਆਇੰਟ ’ਤੇ ਪਹੁੰਚ ਕੇ ਮੋਮਬੱਤੀ ਮਾਰਚ ਸਮਾਪਤ ਕਰ ਦਿੱਤਾ ਗਿਆ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…