ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਨਵੰਬਰ:
ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ ਸੀਟੂ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ ਅਤੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਪੁਲੀਸ ਅੱਗੇ ਪੇਸ਼ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਪਿਛਲੇ 54 ਦਿਨਾਂ ਤੋਂ ਆਂਗਣਵਾੜੀ ਮੁਲਾਜਮ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਇਹਨਾਂ ਦੇ ਮਸਲੇ ਹੱਲ ਕਰਨ ਲਈ ਸੁਹਿਰਦ ਨਹੀਂ ਹੈ। ਉਹਨਾਂ ਕਿਹਾ ਕਿ ਸੰਗਠਤ ਬਾਲ ਵਿਕਾਸ ਸੇਵਾਵਾਂ ਸਕੀਮ ਪਿਛਲੇ 42 ਸਾਲਾਂ ਤੋੱ ਕੰਮ ਕਰ ਰਹੀ ਹੈ ਅਤੇ ਇਹ ਸਕੀਮ ਰਾਜ ਦੇ ਗਰੀਬ ਬੱਚਿਆਂ ਦੀ ਸਿਹਤ ਸੰਭਾਲ, ਪੋਸ਼ਣ ਤੇ ਸਿੱਖਿਆ ਮੁਹਾਈਆ ਕਰਵਾ ਰਹੀ ਹੈ। ਇਸ ਸਕੀਮ ਤਹਿਤ 26 ਹਜ਼ਾਰ 833 ਆਂਗਣਵਾੜੀ ਕੇੱਦਰਾਂ ਵਿੱਚ 54 ਹਜ਼ਾਰ ਆਂਗਣਵਾੜੀ ਮੁਲਾਜ਼ਮ ਅਤੇ ਹੈਲਪਰ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਮੁਲਾਜ਼ਮਾਂ ਨੂੰ ਸਰਕਾਰ ਨੇ ਪੱਕਾ ਕਰਨ ਦੀ ਥਾਂ ਉਹਨਾਂ ਤੋਂ ਰੁਜਗਾਰ ਹੀ ਖੋਹ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਪੈਦਾ ਹੋ ਗਿਆ ਹੈ। ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜਮਾਂ ਦੇ ਰੁਜ਼ਗਾਰ ਦੀ ਗਾਰੰਟੀ ਦਿੱਤੀ ਜਾਵੇ।
ਉਧਰ, ਮੌਕੇ ’ਤੇ ਪੁੱਜੇ ਮੁਹਾਲੀ ਦੇ ਐਸਡੀਐਮ ਡਾ. ਆਰਪੀ ਸਿੰਘ ਨੇ ਆਂਗਣਵਾੜੀ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿੱਚ ਕੋਈ ਜੇਲ੍ਹ ਨਹੀਂ ਹੈ। ਉਂਜ ਵੀ ਅੌਰਤਾਂ ਨੂੰ ਹਿਰਾਸਤ ਵਿੱਚ ਰੱਖਣ ਦੀ ਕੋਈ ਵਿਵਸਥਾ ਨਹੀਂ ਹੈ। ਉਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸਰਕਾਰ ਨਾਲ ਗੱਲਬਾਤ ਦਾ ਰਸਤਾ ਅਪਨਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਵੱਡੇ ਤੋਂ ਵੱਡੇ ਮੇਜ਼ ’ਤੇ ਗੱਲਬਾਤ ਨਾਲ ਹੀ ਨਿਬੜਦੇ ਹਨ। ਇਸ ਮਗਰੋਂ ਆਂਗਣਵਾੜੀ ਵਰਕਰਾਂ ਨੇ ਆਪਣਾ ਧਰਨਾ ਸਮਾਪਤ ਕਰਨ ਦਾ ਐਲਾਨ ਕਰਕੇ ਆਪੋ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…