Share on Facebook Share on Twitter Share on Google+ Share on Pinterest Share on Linkedin ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋੱ 15 ਨਵੰਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਨਵੰਬਰ: ਆਂਗਣਵਾੜੀ ਮੁਲਾਜਮ ਯੂਨੀਅਨ ਪੰਜਾਬ (ਸੀਟੂ) ਵਲੋੱ ਜਿਲਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਦੀ ਗਾਰੰਟੀ ਯਕੀਨੀ ਬਣਾਈ ਜਾਵੇ ਅਤੇ ਚਿਤਾਵਨੀ ਦਿਤੀ ਗਈ ਕਿ ਜੇ 14 ਨਵੰਬਰ ਤਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ 15 ਨਵੰਬਰ ਤੋਂ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਮੌਕੇ ਡੀਸੀ ਦਫ਼ਤਰ ਸਾਹਮਣੇ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਈਸੀਸੀਈ ਪਾਲਿਸੀ ਤਹਿਤ ਆਂਗਨਵਾੜੀ ਸੈਂਟਰਾਂ ਵਿਚ ਹੀ ਰਖਿਆ ਜਾਣਾ ਚਾਹੀਦਾ ਹੈ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਦੀ ਗਾਰੰਟੀ ਯਕੀਨੀ ਬਣਾਉਣ ਲਈ ਉਪਰਾਲੇ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋੱ ਆਂਗਨਵਾੜੀ ਵਰਕਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ 62 ਦਿਨਾਂ ਤੋਂ ਪੰਜਾਬ ਦੀਆਂ 54 ਹਜ਼ਾਰ ਅੌਰਤਾਂ ਰੁਜਗਾਰ ਦੀ ਗਾਰੰਟੀ ਲਈ ਸੜਕਾਂ ਉਪਰ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਕੋਲ ਉਹਨਾਂ ਦੀਆਂ ਸਮਸਿਆਵਾਂ ਸੁਣਨ ਲਈ ਸਮਾਂ ਹੀ ਨਹੀਂ ਹੈ। ਉਹਨਾਂ ਕਿਹਾ ਕਿ ਇਹਨਾਂ ਦਿਨਾਂ ਦੌਰਾਨ ਮੁੱਖ ਮੰਤਰੀ ਪੰਜਾਬ 4 ਵਾਰੀ ਯੂਨੀਅਨ ਆਗੂਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਰੱਦ ਕਰ ਚੁਕੇ ਹਨ। ਕੈਬਨਿਟ ਮੰਤਰੀ ਰਜੀਆ ਸੁਲਤਾਨਾ ਵਲੋੱ 8 ਨਵੰਬਰ ਨੂੰ ਯੂਨੀਅਨ ਆਗੂਆਂ ਨਾਲ ਮੀਟਿੰਗ ਦੌਰਾਨ ਜੋ ਫੈਸਲੇ ਕੀਤੇ ਗਏ, ਉਹਨਾਂ ਨੂੰ ਵੀ ਲਾਗੂ ਨਹੀਂ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਅੱਜ ਡੀਸੀ ਨੂੰ ਮੰਗ ਪੱਤਰ ਦੇ ਕੇ ਦੱਸਿਆ ਗਿਆ ਹੈ ਕਿ ਜੇ 14 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਨਾਲ ਯੂਨੀਅਨ ਆਗੂਆਂ ਦੀ ਰੱਖੀ ਮੀਟਿੰਗ ਫੇਰ ਮੁਲਤਵੀ ਕਰ ਦਿੱਤੀ ਜਾਂਦੀ ਹੈ ਜਾਂ ਇਹ ਮੀਟਿੰਗ ਬੇਸਿਟਾ ਰਹਿੰਦੀ ਹੈ ਤਾਂ 15 ਨਵੰਬਰ ਤੋੱ ਜੇਲ ਭਰੋ ਅੰਦੋਲਨ ਸ਼ੁਰੂ ਕਰ ਦਿੱਤਾ ਜਾਵੇਗਾ। ਉਹਨਾਂ ਮੰਗ ਕੀਤੀ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਈਸੀਸੀਈ ਪਾਲਿਸੀ ਤਹਿਤ ਆਂਗਨਵਾੜੀ ਸੈਂਟਰਾਂ ਵਿਚ ਹੀ ਰਖਿਆ ਜਾਵੇ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਰੁਜ਼ਗਾਰ ਦੀ ਗਾਰੰਟੀ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ, ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮਾਣ ਭੱਤੇ ਵਿਚ ਵਾਧਾ ਕੀਤਾ ਜਾਵੇ। ਇਸ ਮੌਕੇ ਗੁਰਦੀਪ ਕੌਰ, ਸੀਨੀਅਰ ਮੀਤ ਪ੍ਰਧਾਨ ਪੰਜਾਬ, ਰਜਿੰਦਰ ਕੌਰ, ਭਿੰਦਰ ਕੌਰ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ