Share on Facebook Share on Twitter Share on Google+ Share on Pinterest Share on Linkedin ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ 7 ਤੋਂ 15 ਫਰਵਰੀ ਤੱਕ ਬਲਾਕ ਪੱਧਰ ’ਤੇ ਸਾੜੇ ਜਾਣਗੇ ਸਰਕਾਰ ਦੇ ਪੁਤਲੇ: ਹਰਗੋਬਿੰਦ ਕੌਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਦੇ ਖ਼ਿਲਾਫ਼ ਹੋਰ ਪ੍ਰੋਗਰਾਮ ਬਣਾ ਲਏ ਹਨ। ਇਹ ਜਾਣਕਾਰੀ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦਿੱਲੀ ਪੈਟਰਨ ’ਤੇ ਕਰਵਾਉਣ ਲਈ ਅਤੇ 26 ਨਵੰਬਰ 2017 ਨੂੰ ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਹੋਏ ਸਾਂਝੇ ਫੈਸਲੇ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ ਲਈ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿੱਚ ਬਲਾਕ ਪੱਧਰ ’ਤੇ 7 ਫਰਵਰੀ ਤੋਂ ਲੈ ਕੇ 15 ਫਰਵਰੀ ਤੱਕ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਤੇ 25 ਫਰਵਰੀ ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ ਦੀਨਾਨਗਰ ਵਿੱਚ ਕੀਤਾ ਜਾਵੇਗਾ। ਇਸੇ ਤਰ੍ਹਾਂ 4 ਮਾਰਚ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੇ ਘਰ ਮਲੇਰਕੋਟਲਾ ਵਿੱਚ ਰੋਸ ਧਰਨਾ ਲਗਾਇਆ ਜਾਵੇਗਾ ਅਤੇ ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਘਿਰਾਓ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ 5 ਫਰਵਰੀ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਯੂਨੀਅਨ ਦੇ ਆਗੂਆਂ ਨਾਲ ਚੰਡੀਗੜ੍ਹ ਵਿੱਚ ਮੀਟਿੰਗ ਰੱਖੀ ਅਤੇ ਜੇਕਰ ਇਸ ਮੀਟਿੰਗ ਵਿੱਚ ਉਹਨਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਤਾਂ ਜਥੇਬੰਦੀ ਦਾ ਸੰਘਰਸ਼ ਜਾਰੀ ਰਹੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ