Share on Facebook Share on Twitter Share on Google+ Share on Pinterest Share on Linkedin ਆਂਗਨਵਾੜੀ ਯੂਨੀਅਨ ਦੇ ਵਫ਼ਦ ਨੇ ਮੁੱਖ ਮੰਤਰੀ ਦੇ ਓਐਸਡੀ ਕੈਪਟਨ ਸੰਧੂ ਨਾਲ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 23 ਅਪਰੈਲ: ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਦੇ 5 ਮੈਂਬਰੀ ਵਫ਼ਦ ਨੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓਐਸਡੀ ਕੈਪਟਨ ਸੰਦੀਪ ਸਿੰਘ ਸੰਧੂ ਨਾਲ ਆਪਣੀਆਂ ਮੰਗਾਂ ਦੇ ਸਬੰਧ ਵਿਚ ਇਕ ਮੀਟਿੰਗ ਕੀਤੀ ਤੇ ਉਹਨਾਂ ਨੂੰ ਮੰਗ ਪੱਤਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌਧਰੀ ਸੁਨੀਲ ਕੁਮਾਰ ਜਾਖੜ ਵੱਲੋਂ ਅੱਜ ਜਥੇਬੰਦੀ ਨੂੰ ਮੀਟਿੰਗ ਲਈ ਬੁਲਾਇਆ ਗਿਆ ਸੀ। ਉਹਨਾਂ ਨੇ ਹੀ ਜਥੇਬੰਦੀ ਦੇ ਆਗੂਆਂ ਦੀ ਗੱਲਬਾਤ ਓ ਐਸ ਡੀ ਸੰਦੀਪ ਸਿੰਘ ਨਾਲ ਕਰਵਾਈ। ਇਹ ਜਾਣਕਾਰੀ ਦਿੰਦਿਆਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦੱਸਿਆ ਕਿ ਬਰਾੜ ਨੇ ਉਹਨਾਂ ਨਾਲ ਇਹ ਵਾਅਦਾ ਕੀਤਾ ਹੈ ਕਿ ਜਿੰਨਾਂ ਮੰਗਾਂ ਨੂੰ ਲੈ ਕੇ ਜਥੇਬੰਦੀ ਵੱਲੋਂ ਪਿਛਲੇਂ ਸਮੇਂ ਤੋਂ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ। ਉਹਨਾਂ ਮੰਗਾਂ ਦਾ ਨਿਪਟਾਰਾ 6 ਮਈ ਤੋਂ ਪਹਿਲਾਂ ਪਹਿਲਾਂ ਕਰ ਦਿੱਤਾ ਜਾਵੇਗਾ। ਇਸੇ ਦੌਰਾਨ ਜਥੇਬੰਦੀਆਂ ਆਗੂਆਂ ਨੇ ਕਿਹਾ ਕਿ ਜੇਕਰ ਦਿੱਤੇ ਸਮੇਂ ਤੱਕ ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਜਥੇਬੰਦੀ ਵੱਲੋਂ ਜੋ ਪ੍ਰੋਗਰਾਮ ਪਹਿਲਾ ਉਲੀਕਿਆ ਹੋਇਆ ਹੈ, ਉਸ ਅਨੁਸਾਰ 6 ਮਈ ਨੂੰ ਸੂਬੇ ਦੇ ਸਾਰੇ ਕਾਂਗਰਸੀ ਵਿਧਾਇਕਾ ਅਤੇ ਸੰਸਦ ਮੈਂਬਰਾਂ ਦੇ ਘਰਾਂ ਅੱਗੇ ਭੁੱਖ ਹੜਤਾਲ ਰੱਖੀ ਜਾਵੇਗੀ। ਜਦ ਕਿ 14 ਮਈ ਤੋਂ 19 ਮਈ ਤੱਕ ਲਗਾਤਾਰ 5 ਦਿਨ ਯੂਨੀਅਨ ਵੱਲੋਂ ਕਾਂਗਰਸੀ ਮੰਤਰੀਆਂ ਦੇ ਬੂਹਿਆਂ ਅੱਗੇ ਭੁੱਖ ਹੜਤਾਲ ਰੱਖੀ ਜਾਵੇਗੀ। ਇਸ ਮੌਕੇ ਯੂਨੀਅਨ ਦੀਆਂ ਆਗੂ ਬਲਜੀਤ ਕੌਰ ਕੁਰਾਲੀ, ਰੀਮਾ ਰਾਣੀ ਰੋਪੜ, ਸ਼ੀਲਾ ਫਾਜਿਲਕਾ ਅਤੇ ਸੁਨੀਤਾ ਫਾਜਿਲਕਾ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ