Nabaz-e-punjab.com

ਆਂਗਨਵਾੜੀ ਬੀਬੀਆਂ ਨੇ ਜੇਲ੍ਹ ਭਰੋ ਅੰਦੋਲਨ ਸਬੰਧੀ ਏਡੀਸੀ ਨੂੰ ਸੌਂਪਿਆਂ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਆਂਗਨਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਪੰਜਾਬ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਆਪਣੀਆਂ ਹੱਕੀ ਮੰਗਾਂ ਸਬੰਧੀ ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਆਸ਼ਿਕਾ ਜੈਨ ਨੂੰ ਮੰਗ ਪੱਤਰ ਸੌਂਪਿਆ। ਇਸ ਪੱਤਰ ਰਾਹੀਂ ਆਂਗਨਵਾੜੀ ਬੀਬੀਆਂ ਨੇ ਆਪਣੀਆਂ ਹੱਕੀ ਲੈ ਕੇ ਵਿੱਢੇ ਜਾ ਰਹੇ ਜੇਲ੍ਹ ਭਰੋ ਅੰਦੋਲਨ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਗਾੳਂੂ ਸੂਚਨਾ ਦਿੱਤੀ ਗਈ ਹੈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਂਗਨਵਾੜੀ ਯੂਨੀਅਨ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਬੰਧੀ ਹੁਣ ਤੱਕ ਪੰਜਾਬ ਦੇ ਮੁੱਖ ਮੰਤਰੀ, ਲਗਭਗ ਸਾਰੇ ਕੈਬਨਿਟ ਮੰਤਰੀ, ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਾਰੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ, ਵਿਭਾਗੀ ਮੰਤਰੀ ਅਤੇ ਡਾਇਰੈਕਟਰ ਨੂੰ ਅਨੇਕਾਂ ਵਾਰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ, ਸਗੋਂ ਪੰਜਾਬ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਆਂਗਨਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਏਡੀਸੀ ਸ੍ਰੀਮਤੀ ਜੈਨ ਦੇ ਧਿਆਨ ਵਿੱਚ ਲਿਆਂਦਾ ਕਿ ਆਂਗਨਵਾੜੀ ਯੂਨੀਅਨ ਵੱਲੋਂ 6 ਮਾਰਚ ਨੂੰ ਆਪਣੀਆਂ ਹੱਕੀ ਮੰਗਾਂ ਲਈ ਦੇਸ਼ ਭਰ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪੈਦਾ ਹੋਣ ਵਾਲੇ ਹਾਲਾਤਾਂ ਲਈ ਸਮੇਂ ਦੀਆਂ ਸਰਕਾਰਾਂ ਅਤੇ ਸਬੰਧਤ ਵਿਭਾਗ ਦੇ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…