ਆਂਗਣਵਾੜੀ ਮੁਲਾਜ਼ਮਾਂ ਨੂੰ ਕੋਈ ਰਾਹਤ ਨਹੀਂ ਮਿਲ ਸਕਦੀ: ਮੁੱਖ ਮੰਤਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿਚ ਸੰਘਰਸ਼ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਸਰਕਾਰ ਵੱਲੋਂ ਕੋਈ ਵੀ ਰਾਹਤ ਨਹੀਂ ਦਿੱਤੀ ਜਾ ਸਕਦੀ। ਕੈਪਟਨ ਅੱਜ ਇੱਥੇ ਮਹਿਲਾ ਉਦਮੀਆਂ ਦੇ ਸੰਮੇਲਨ ਵਿਚ ਹਿੱਸਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਆਂਗਣਵਾੜੀ ਵਰਕਰਾਂ ਦੇ ਸੰਘਰਸ਼ ਸਬੰਧੀ ਕੀਤੇ ਗਏ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਆਂਗਣਵਾੜੀ ਮੁਲਾਜਮ ਕੱਚੇ ਮੁਲਾਜਮ ਹਨ ਅਤੇ ਇਹਨਾਂ ਨੂੰ ਪੱਕਾ ਕਰਕੇ ਸਰਕਾਰੀ ਮੁਲਾਜ਼ਮ ਨਹੀਂ ਬਣਾਇਆ ਜਾ ਸਕਦਾ ਅਤੇ ਆਂਗਣਵਾੜੀ ਵਰਕਰਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਈ ਵੀ ਰਾਹਤ ਨਹੀਂ ਮਿਲ ਸਕਦੀ। ਅਕਾਲੀ ਦਲ ਵਲੋੱ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਖਹਿਰਾ ਦੇ ਡਰੱਗ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨ ਬਾਰੇ ਪੁੱਛੇ ਸਵਾਲ ਬਾਰੇ ਉਹਨਾਂ ਕਿਹਾ ਕਿ ਇਹ ਕਾਨੂੰਨੀ ਮਾਮਲਾ ਹੈ। ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ।
ਇਸ ਮੌਕੇ ਪੱਤਰਕਾਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਿਧਾਇਕ ਸੁਖਪਾਲ ਖਹਿਰਾ ਅਤੇ ਵਿਧਾਨ ਸਭਾ ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰਦਵਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਇੰਪਰੂਵਮੈਂਟ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਬਾਰੇ ਪੁੱਛੇ ਸਵਾਲ ਬਾਰੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਅਦਾਲਤੀ ਮਾਮਲਾ ਹੈ, ਮਾਮਲਾ ਵੀ ਅਦਾਲਤ ਵਿੱਚ ਹੈ ਅਤੇ ਉਹ ਇਸ ਬਾਰੇ ਕੁੱਝ ਨਹੀਂ ਕਹਿਣਾ ਚਾਹੁੰਦੇ। ਇਹ ਪੁੱਛਣ ਤੇ ਕਿ ਬ੍ਰਿਟਿਸ ਹਾਈ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਬ੍ਰਿਟਿਸ ਨਾਗਰਿਕ ਜੱਗੀ ਜੋਹਲ ਉਪਰ ਤਸੱਸਦ ਨਾ ਕਰਨ ਲਈ ਕਿਹਾ ਹੈ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬ੍ਰਿਟਿਸ ਹਾਈਕਮਿਸ਼ਨ ਨੂੰ ਦਸ ਚੁਕੀ ਹੈ ਕਿ ਜਾਂਚ ਪੜਤਾਲ ਦੌਰਾਨ ਬ੍ਰਿਟਿਸ ਨਾਗਰਿਕ ਜੱਗੀ ਜੋਹਲ ਉਪਰ ਕੋਈ ਤਸ਼ੱਦਦ ਨਹੀਂ ਹੋ ਰਿਹਾ। ਸਿਰਫ਼ ਕਾਨੂੰਨ ਮੁਤਾਬਿਕ ਹੀ ਕਾਰਵਾਈ ਹੋ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਕੋਲ ਜੱਗੀ ਜੋਹਲ ਖਿਲਾਫ ਪੁਖਤਾ ਸਬੂਤ ਹਨ ਅਤੇ ਸਬੂਤਾਂ ਦੇ ਆਧਾਰ ਉਪਰ ਹੀ ਪੰਜਾਬ ਸਰਕਾਰ ਵੱਲੋਂ ਜੱਗੀ ਜੋਹਲ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੱਗੀ ਜੋਹਲ ਖਿਲਾਫ ਕਾਨੂੰਨ ਮੁਤਾਬਿਕ ਹੀ ਕਾਰਵਾਈ ਹੋ ਰਹੀ ਹੈ ਮਨੁੱਖੀ ਅਧਿਕਾਰਾਂ ਦਾ ਕੋਈ ਘਾਣ ਨਹੀਂ ਹੋ ਰਿਹਾ। ਇਸ ਮੌਕੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…