nabaz-e-punjab.com

26 ਜਨਵਰੀ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣਗੇ ਆਂਗਨਵਾੜੀ ਵਰਕਰ ਤੇ ਹੈਲਪਰ

ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਜਨਵਰੀ:
ਕੇਂਦਰ ਸਰਕਾਰ ਵੱਲੋਂ ਜ਼ਬਰਦਸਤੀ ਲਾਗੂ ਕੀਤੇ ਜਾ ਰਹੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਤੇ ਨਾਲ-ਨਾਲ ਆਮ ਲੋਕਾਂ ਅਤੇ ਮੁਲਾਜ਼ਮ ਵਰਗ ਦਾ ਰੋਸ ਲਗਾਤਾਰ ਭਖਦਾ ਜਾ ਰਿਹਾ ਹੈ। ਆਲ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਕਿਸਾਨ ਅੰਦੋਲਨ ਨੂੰ ਸਮਰਥਨ ਦੇਣ ਦਾ ਐਲਾਨ ਕਰਦਿਆਂ ਕਾਲੇ ਕਾਨੂੰਨ ਫੌਰੀ ਰੱਦ ਕਰਨ ਦੀ ਗੁਹਾਰ ਲਗਾਈ ਹੈ। ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਸਰਾਂ ਨੇ ਦੱਸਿਆ ਕਿ ਪੰਜਾਬ ਭਰ ’ਚੋਂ ਆਂਗਨਵਾੜੀ ਵਰਕਰਾਂ ਤੇ ਹੈਲਪਰ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਖੇ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਕਿਸਾਨੀ ਸੰਘਰਸ਼ ਨਾਲ ਪਹਿਲਾਂ ਤੋਂ ਹੀ ਚਟਾਨ ਵਾਂਗ ਖੜ੍ਹੀਆਂ ਹਨ ਅਤੇ ਕੇਂਦਰ ਸਰਕਾਰ ਖ਼ਿਲਾਫ਼ ਲੜੀ ਜਾਣ ਵਾਲੀ ਫੈਸਲਾਕੁਨ ਲੜਾਈ ਵਿੱਚ ਕਿਸਾਨਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਜਾਣ ਲਈ ਆਂਗਨਵਾੜੀ ਬੀਬੀਆਂ ਅਤੇ ਹੈਲਪਰਾਂ ਦੀ ਲਾਮਬੰਦੀ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸ਼ਹਿਰਾਂ ਅਤੇ ਪੇਂਡੂ ਖੇਤਰ ਵਿੱਚ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਟਰੈਕਟਰ ਪਰੇਡ ਵਿੱਚ ਹਿੱਸਾ ਲੈਣ ਲਈ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਪਹਿਲਾਂ ਵੀ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਆਪਣੀ ਹਾਜ਼ਰੀ ਲਵਾ ਕੇ ਆਈਆਂ ਹਨ।
ਸੂਬਾ ਪ੍ਰਧਾਨ ਨੇ ਕਲੇ ਕਾਨੂੰਨਾਂ ਖ਼ਿਲਾਫ਼ ਸਿਰਫ਼ ਕਿਸਾਨਾਂ ਇਕੱਲੇ ਦੀ ਲੜਾਈ ਨਹੀਂ ਹੈ ਬਲਕਿ ਸਾਰੇ ਵਰਗਾਂ ਦੇ ਲੋਕਾਂ ਨੂੰ ਹੁਕਮਰਾਨਾਂ ਦੀ ਨੀਅਤ ਅਤੇ ਕੇਂਦਰ ਸਰਕਾਰ ਦੀਆਂ ਕਿਸਾਨ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਸਮਝਣਾ ਚਾਹੀਦਾ ਹੈ ਅਤੇ ਜਾਗਰੂਕ ਹੋ ਕੇ ਏਕਤਾ ਦਾ ਸਬੂਤ ਦਿੰਦੇ ਹੋਏ ਸਮੇਂ ਦੀਆਂ ਸਰਕਾਰਾਂ ਦਾ ਮੂੰਹ ਤੋੜਵਾਂ ਜਵਾਬ ਦੇਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…