ਆਂਗਨਵਾੜੀ ਵਰਕਰਾਂ ਵੱਲੋਂ ਸੋਹਾਣਾ ਚੌਂਕ ਵਿੱਚ ਏਅਰਪੋਰਟ ਸੜਕ ’ਤੇ ਚੱਕਾ ਜਾਮ

ਆਵਾਜਾਈ ਠੱਪ ਹੋਣ ਕਾਰਨ ਲੋਕ ਹੋਏ ਖੱਜਲ ਖੁਆਰ, ਕਰੀਬ ਅੱਧੇ ਘੰਟੇ ਬਾਅਦ ਪੁਲੀਸ ਨੇ ਪਹੁੰਚ ਕੇ ਸੰਭਾਲਿਆ ਮੋਰਚਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਸਥਾਨਕ ਇਤਿਹਾਸਿਕ ਪਿੰਡ ਸੋਹਾਣਾ ਵਿਖੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਵਿੱਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਰੋਸ ਧਰਨਾ ਦਿੱਤਾ ਗਿਆ ਅਤੇ ਕੁੱਝ ਸਮੇਂ ਲਈ ਆਵਾਜਾਈ ਠੱਪ ਕੀਤੀ ਗਈ। ਜਿਸ ਕਾਰਨ ਇਸ ਇਲਾਕੇ ਵਿੱਚ ਦੂਰ ਦੂਰ ਤੱਕ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ ਅਤੇ ਵਾਹਨ ਚਾਲਕਾਂ ਤੇ ਹੋਰ ਰਾਹਗੀਰਾਂ ਨੂੰ ਬਹੁਤ ਜ਼ਿਆਦਾ ਖੱਜਲ ਖੁਆਰ ਹੋਣਾ ਪਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਨੇ ਕਿਹਾ ਕਿ ਆਂਗਨਵਾੜੀ ਕੇੱਦਰਾਂ ਵਿੱਚ ਤੁਰੰਤ ਬੱਚੇ ਭੇਜੇ ਜਾਣ ਜਾਂ ਫਿਰ ਆਂਗਣਵਾੜੀ ਕੇੱਦਰਾਂ ਵਿੱਚ ਕੰਮ ਕਰਦੇ ਵਰਕਰ ਹੈਲਪਰ ਸਕੂਲਾਂ ਵਿੱਚ ਸਿਫਟ ਕੀਤੇ ਜਾਣ। ਉਹਨਾਂ ਕਿਹਾ ਕਿ ਉਹ ਪਿਛਲੇ 41 ਦਿਨਾਂ ਤੋਂ ਲਗਾਤਾਰ ਸੰਘਰਸ਼ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਪਰ ਇਸਦਾ ਕੋਈ ਅਸਰ ਨਹੀਂ ਹੋ ਰਿਹਾ।
ਉਹਨਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਸਲੇ ਹੱਲ ਕੀਤੇ ਜਾਣ, ਆਂਗਣਵਾੜੀ ਵਰਕਰਾਂ ਉਪਰ ਦਰਜ ਕੇਸ ਰੱਦ ਕੀਤੇ ਜਾਣ, ਆਂਗਣਵਾੜੀ ਵਰਕਰਾਂ ਉੱਪਰ ਲਾਠੀਚਾਰਜ ਕਰਨ ਦਾ ਹੁਕਮ ਦੇਣ ਵਾਲੇ ਅਧਿਕਾਰੀਆਂ ਉਪਰ ਕਾਰਵਾਈ ਕੀਤੀ ਜਾਵੇ, ਆਂਗਣਵਾੜੀ ਮੁਲਾਜਮਾਂ ਨੂੰ ਹਰਿਆਣਾ ਪੈਟਰਨ ਉਪਰ ਤਨਖ਼ਾਹ ਦਿੱਤੀ ਜਾਵੇ। ਇਸ ਮੌਕੇ ਯੂਨੀਅਨ ਆਗੂ ਗੁਰਦੀਪ ਕੌਰ, ਭਿੰਦਰ ਕੌਰ, ਰਜਿੰਦਰ ਕੌਰ, ਜਸਵਿੰਦਰ ਕੌਰ ਨੇ ਵੀ ਸੰਬੋਧਨ ਕੀਤਾ। ਉਧਰ, ਧਰਨੇ ਉਪਰੰਤ ਆਂਗਣਵਾੜੀ ਮੁਲਾਜ਼ਮਾਂ ਵੱਲੋਂ ਕੁੱਝ ਸਮੇਂ ਲਈ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਚੌਂਕ ਵਿੱਚ ਆਵਾਜਾਈ ਵੀ ਠੱਪ ਕੀਤੀ ਗਈ। ਜਿਸ ਕਾਰਨ ਵਾਹਨਾਂ ਦੀਆਂ ਹਰ ਪਾਸੇ ਹੀ ਲੰਮੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਵਾਹਨਾਂ ਵਿੱਚ ਬੈਠੇ ਲੋਕ ਧਰਨਾਕਾਰੀ ਮੁਲਾਜ਼ਮਾਂ ਨੂੰ ਕੋਸਦੇ ਦੇਖੇ ਗਏ। ਆਵਾਜਾਈ ਠੱਪ ਹੋਣ ਤੋਂ ਕਰੀਬ 20 ਮਿੰਟਾਂ ਬਾਅਦ ਪੁਲੀਸ ਮੌਕੇ ਉਪਰ ਪਹੁੰਚੀ ਅਤੇ ਪੁਲੀਸ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀ ਅੌਰਤਾਂ ਤੋਂ ਮੰਗ ਪੱਤਰ ਲੈ ਕੇ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜਣ ਦਾ ਭਰੋਸਾ ਦੇ ਕੇ ਜਾਮ ਖੁੱਲ੍ਹਵਾਇਆ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…