ਆਂਗਣਵਾੜੀ ਵਰਕਰਾਂ ਵੱਲੋਂ ਡੀਜੀਐਸਈ ਦਫ਼ਤਰ ਦੇ ਬਾਹਰ ਵਿਸ਼ਾਲ ਧਰਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ 3 ਤੋਂ 6 ਸਾਲਾਂ ਦੇ ਬੱਚਿਆਂ ਲਈ ਪ੍ਰੀ ਪ੍ਰਾਇਮਰੀ ਸਕੂਲਾਂ ਨੂੰ ਲੈ ਕੇ ਪਿਛਲੇ ਦਿਨਾਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਆਂਗਣਵਾੜੀ ਵਰਕਰਾਂ ਨੇ ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੇ ਝੰਡੇ ਹੇਠ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਵਿੱਚ ਅੱਜ ਇੱਥੇ ਡੀਜੀਐਸਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਧਰਨਾ ਦਿੱਤਾ। ਜਿਸ ਦੇ ਨਾਲ ਅੱਜ ਕੋਈ ਵੀ ਅਧਿਕਾਰੀ ਧਰਨਾ ਲੱਗਣ ਤੋਂ ਬਾਅਦ ਨਾ ਆ ਸਕਿਆ ਅਤੇ ਨਾ ਜਾ ਸਕਿਆ। ਆਂਗਣਵਾੜੀ ਵਰਕਰਾਂ ਦੇ ਧਰਨੇ ਨੂੰ ਲੈ ਕੇ ਦਫ਼ਤਰੀ ਅਧਿਕਾਰੀ ਐਨਾ ਡਰੇ ਹੋਏ ਸਨ ਕਿ ਅੱਜ ਦਫ਼ਤਰ ਦੇ ਵਿਚ ਕਿਸੇ ਵੀ ਕਰਮਚਾਰੀ ਦੇ ਪਹਿਲੀ ਵਾਰ ਸ਼ਨਾਖਤੀ ਕਾਰਡ ਚੈਕ ਕਰਕੇ ਉਪਰ ਜਾਣ ਦਿੱਤਾ ਅਤੇ ਦਫ਼ਤਰ ਬਾਹਰੋਂ ਆਉਣ ਵਾਲਿਆਂ ਤੋਂ ਪਹਿਲਾਂ ਕੰਮਾਂ ਬਾਰੇ ਪੂਰਾ ਵੇਰਵੇ ਸਮੇਤ ਪੁੱਛਗਿੱਛ ਕੀਤੀ ਗਈ। ਆਂਗਣਵਾੜੀ ਯੂਨੀਅਨ ਵੱਲੋਂ ਅਖੀਰ ਦੇ ਵਿਚ ਹੱਥਾਂ ’ਚ ਮਿਸ਼ਾਲਾਂ ਲੈ ਕੇ ਫੇਜ 7 ਮੋਹਾਲੀ ਚੌਕ ਤੱਕ ਰੋਸ ਮਾਰਚ ਕੀਤਾ ਗਿਆ।
ਅੱਜ ਦੇ ਵਿਸ਼ਾਲ ਰੈਲੀ ਨੂੰ ਆਲ ਇੰਡੀਆ ਫੈਡਰੇਸ਼ਨ ਆਫ ਆਂਗਣਵਾੜੀ ਵਰਕਰਜ਼ ਐਂਡ ਹੈਲਪਰ ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਸਬੰਧੀ ਲਿਆ ਗਿਆ ਫੈਸਲਾ ਬਿਨਾਂ ਕਿਸੇ ਵੀ ਨੀਤੀ ਦੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਤੇ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਇੱਕੋ ਜਿਹੀਆਂ ਹਨ ਦੋਵੇਂ ਮਿਲਕੇ ਆਈਸੀਡੀਐਸ ਸਕੀਤ ਨੂੰ ਖਤਮ ਕਰਨ ਦੇ ਲਈ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਸਕੂਲਾਂ ਦੇ ਸਬੰਧੀ ਕੋਈ ਨੀਤੀ ਤਿਆਰ ਨਹੀਂ ਕੀਤੀ ਜਾਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਆਪਣੇ ਫੈਸਲੇ ਨੂੰ ਵਾਪਸ ਨਹੀਂ ਲੈਂਦੀ ਤਾਂ ਉਹ 2 ਨਵੰਬਰ ਨੂੰ ਜ਼ਿਲ੍ਹਾ ਪੱਧਰ ਦੇ ਉਪਰ ਸੜਕਾਂ ਨੂੰ ਜਾਮ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਦੀ ਨਾਦਰਸ਼ਾਹੀ ਕੈਂਪਟਨ ਸਰਕਾਰ ਦੀ ਹੋਵੇਗੀ। ਇਸ ਮੌਕੇ ਪੰਜਾਬ ਸੀਟੂ ਦੇ ਜਨਰਲ ਸਕੱਤਰ ਰਘੁਨਾਥ ਸਿੰਘ ਨੇ ਆਪਣੇ ਸੰਬੋਧਨ ਦੇ ਵਿਚ ਕਿਹਾ ਕਿ ਪੰਜਾਬ ਤੇ ਕੇਂਦਰ ਦੀ ਦੋਵੇਂ ਸਰਕਾਰ ਲੋਕ ਮਾਰੂ ਫੈਸਲੇ ਲਾਗੂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਨੰਬਰ ਵਨ ਅਤੇ ਕੈਪਟਨ ਨੰਬਰ ਟੂ ਝੂਠੇ ਆਗੂ ਹਨ, ਜਿਨ੍ਹਾਂ ਨੇ ਚੋਣਾਂ ਤੋਂ ਪਹਿਲਾਂ ਕੁਝ ਹੋਰ ਕਿਹਾ ਸੀ ਤੇ ਬਾਅਦ ’ਚ ਕੁਰਸ਼ੀ ਦੇ ਨਸ਼ੇ ’ਚ ਲੋਕ ਮਾਰੂ ਨੀਤੀਆਂ ਅਪਣਾ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਰ ’ਚ ਆਂਗਣਵਾੜੀ ਮਹਿਲਾਂ ਵਰਕਰਾਂ ਦੇ ਉਪਰ ਪੁਲਿਸ ਵੱਲੋਂ ਕੀਤਾ ਰਿਹਾ ਤਸ਼ਦਦ ਕੈਪਟਨ ਸਰਕਾਰ ਲਈ ਕਫਨ ’ਚ ਕਿਲ ਸਾਬਤ ਹੋਵੇਗਾ। ਜਨਰਲ ਸਕੱਤਰ ਸੁਭਾਸ਼ ਰਾਣੀ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ ਨਹੀਂ ਤਾਂ ਯੂਨੀਅਨ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਇਸ ਮੌਕੇ ਪ੍ਰਸਾਸਨ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਾਲ ਯੂਨੀਅਨ ਦੀ ਮੀਟਿੰਗ ਕਰਵਾਈ ਜਿਸ ’ਚ ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਨੂੰ ਕਿਸੇ ਵੀ ਹਾਲਤ ’ਚ ਬੰਦ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੱਲ੍ਹ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਬਲਾਕ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਬੁਲਾਈ ਹੈ ਜਿਸ ’ਚ ਇਹ ਉਨ੍ਹਾਂ ਤੋਂ ਹੇਠਲੇ ਪੱਧਰੀ ਦੀ ਜਾਣਕਾਰੀ ਤੇ ਸੁਝਾਅ ਲੈਏ ਜਾਣਗੇ ਇਸ ਤੋਂ ਬਾਅਦ ਅੱਜ ਆਂਗਣਵਾੜੀ ਯੂਨੀਅਨ ਵਲੋਂ ਵੀ ਕਈ ਹਾਂ ਪੱਖੀ ਸੁਝਾਅ ਮਿਲੇ ਹਨ ਜਿਨ੍ਹਾਂ ਨੂੰ ਵੀ ਵਿਚਾਰਕੇ ਸਾਂਝੀ ਨੀਤੀ ਬਣਾਈ ਜਾਵੇਗੀ।
ਇਸ ਮੌਕੇ ਬਲਰਾਜ ਕੌਰ, ਵਰਿੰਦਰ ਕੌਰ, ਹਰਜਿੰਦਰ ਕੌਰ, ਅੰਮ੍ਰਿਤਪਾਲ ਕੌਰ, ਅਨੂਪ ਕੌਰ, ਗੁਰਦੀਪ ਕੌਰ, ਕ੍ਰਿਸ਼ਨਾ ਰਾਣੀ, ਗੁਰਬਖਸ਼ ਕੌਰ, ਗੁਰਮੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਚਰਨਜੀਤ ਕੌਰ, ਕਰਮਜੀਤ ਕੌਰ, ਪ੍ਰਮਜੀਤ ਕੌਰ, ਸੁਰਜੀਤ ਕੌਰ, ਬਲਬੀਤ ਕੌਰ ਤੋਂ ਇਲਾਵਾ ਸੀਟੂ ਦੇ ਸੀਨੀਅਰ ਮੀਤ ਪ੍ਰਧਾਨ ਕਾਮਰੇਡ ਚੰਦਰ ਸ਼ੇਖਰ, ਸੀਨੀਅਰ ਆਗੂ ਜਤਿੰਦਰਪਾਲ ਅਤੇ ਕੁਲਦੀਪ ਸਿੰਘ ਨੇ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…