ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਤਰਲੋਚਨ ਮਾਨ ਨੇ ਕੀਤੀ ਪਸ਼ੂ ਪਾਲਣ ਮੰਤਰੀ ਬਲਬੀਰ ਸਿੱਧੂ ਨਾਲ ਮੁਲਾਕਾਤ

ਮੁਹਾਲੀ ਹਲਕੇ ਨੂੰ ਪੰਜਾਬ ਕੈਬਨਿਟ ਵਿੱਚ ਨੁਮਾਇੰਦਗੀ ਮਿਲਣ ਨਾਲ ਨੰਬਰਦਾਰਾਂ ਨੂੰ ਮੰਗਾਂ ਮੰਨੇ ਜਾਣ ਦੀ ਆਸ ਬੱਝੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਨੰਬਰਦਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਬੰਧੀ ਨੰਬਰਦਾਰ ਯੂਨੀਅਨ ਦੇ ਸੂਬਾ ਤੇ ਬਲੌਂਗੀ ਦੇ ਨੰਬਰਦਾਰ ਸ੍ਰ. ਤਰਲੋਚਨ ਸਿੰਘ ਮਾਨ ਨੇ ਅੱਜ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਉਨ ੍ਹਾਂ ਦੇ ਨਿਵਾਸ ’ਤੇ ਮੁਲਾਕਾਤ ਕੀਤੀ ਅਤੇ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ।
ਸ੍ਰੀ ਮਾਨ ਨੇ ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਅਤੇ ਨੰਬਰਦਾਰਾਂ ਨੂੰ ਮੁਫ਼ਤ ਬੱਸ ਸਹੂਲਤ ਅਤੇ ਤਹਿਸੀਲ ਕੰਪਲੈਕਸਾਂ ਵਿੱਚ ਨੰਬਰਦਾਰਾਂ ਨੂੰ ਆਪਣੀਆਂ ਗਤੀਵਿਧੀਆਂ ਚਲਾਉਣ ਲਈ ਕਮਰਾ ਅਲਾਟ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨੰਬਰਦਾਰਾਂ ਦੀ ਜੱਦੀ ਪੁਸ਼ਟੀ ਦੀ ਮੰਗ ਪਿਛਲੇ ਲੰਮੇ ਅਰਸੇ ਤੋਂ ਲਮਕ ਵਿੱਚ ਪਈ ਹੈ। ਹਮੇਸ਼ਾ ਚੋਣਾਂ ਵੇਲੇ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਨੰਬਰਦਾਰਾਂ ਦੀ ਇਹ ਅਹਿਮ ਪੂਰੀ ਕਰਨ ਦਾ ਭਰੋਸਾ ਦੇ ਕੇ ਵੋਟਾਂ ਵਟੋਰੀਆਂ ਜਾਂਦੀਆਂ ਹਨ ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਹੁਕਮਰਾਨ ਲੋਕਾਂ ਨਾਲ ਕੀਤੇ ਵਾਅਦੇ ਭੁਲ ਜਾਂਦੇ ਹਨ ਲੇਕਿਨ ਐਤਕੀਂ ਮੁਹਾਲੀ ਹਲਕੇ ਨੂੰ ਪੰਜਾਬ ਕੈਬਨਿਟ ਵਿੱਚ ਨੁਮਾਇੰਦਗੀ ਮਿਲਣ ਨਾਲ ਨੰਬਰਦਾਰਾਂ ਨੂੰ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦੀ ਆਸ ਬੱਝੀ ਹੈ। ਉਨ੍ਹਾਂ ਸ੍ਰੀ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਉਣ ’ਤੇ ਮੁੱਖ ਮੰਤਰੀ ਅਤੇ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ੍ਰੀ ਸਿੱਧੂ ਨੇ ਨੰਬਰਦਾਰਾਂ ਨੂੰ ਭਰੋਸਾ ਦਿੱਤਾ ਕਿ ਨੰਬਰਦਾਰਾਂ ਦੀ ਜੱਦੀ ਪੁਸ਼ਟੀ ਨੰਬਰਦਾਰੀ, ਮੁਫ਼ਤ ਬੱਸ ਸੁਵਿਧਾ ਅਤੇ ਮਾਣ ਭੱਤਾ ਵਧਾਉਣ ਦੀ ਮੰਗ ਸਬੰਧੀ ਉਹ ਜਲਦੀ ਹੀ ਮੁੱਖ ਮੰਤਰੀ ਅਤੇ ਮਾਲ ਮੰਤਰੀ ਨੂੰ ਨਿੱਜੀ ਤੌਰ ’ਤੇ ਮਿਲ ਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮਨਵਾਉਣ ਲਈ ਯੋਗ ਪੈਰਵੀ ਕਰਨਗੇ।

Load More Related Articles
Load More By Nabaz-e-Punjab
Load More In General News

Check Also

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ

ਕੇਂਦਰ ਸਰਕਾਰ ਨੂੰ ਕੌਮੀ ਪੱਧਰ ’ਤੇ ਜਿਨਸਾਂ ਦੀ ਉਪਜ ਤੇ ਖਪਤ ਸਬੰਧੀ ਸਰਵੇ ਕਰਵਾਉਣ ਦੀ ਲੋੜ: ਬਰਸਟ ਮਾਡਰਨਾਈਜ…