ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਨੇ 117 ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ

ਡੇਅਰੀ ਦੇ ਧੰਦੇ ਨੂੰ ਹੋਰ ਲਾਹੇਵੰਦ ਬਣਾਉਣ ਲਈ ਵਧੀਆ ਨਸਲਾਂ ਤੇ ਵਿਦੇਸ਼ੀ ਸੀਮਨ ਮੁਹੱਈਆ ਕਰਵਾਉਣ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਦਸੰਬਰ:
ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਪ੍ਰੋਗਰਾਮ ਤਹਿਤ ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਵਿਭਾਗ ਵਿੱਚ 117 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਗਈ ਹੈ। ਅੱਜ ਇੱਥੋਂ ਦੇ ਸੈਕਟਰ-68 ਸਥਿਤ ਲਾਈਵ ਸਟਾਕ ਭਵਨ ਵਿਖੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਕ ਸਾਦੇ ਸਮਾਰੋਹ ਦੌਰਾਨ ਨਵ-ਨਿਯੁਕਤ ਵੈਟਰਨਰੀ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ।
ਸ੍ਰੀ ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੇਂ ਅਫ਼ਸਰਾਂ ਦੀ ਤਾਇਨਾਤੀ ਨਾਲ ਪਸ਼ੂ ਪਾਲਣ ਵਿਭਾਗ ਦੇ ਕੰਮ ਨੂੰ ਹੋਰ ਗਤੀ ਮਿਲੇਗੀ ਅਤੇ ਪਸ਼ੂ ਪਾਲਕਾਂ ਨੂੰ ਵੀ ਹੋਰ ਵਧੇਰੇ ਸੇਵਾਵਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਵੈਟਰਨਰੀ ਡਾਕਟਰਾਂ ਦੀ ਸੇਵਾ ਮਨੁੱਖਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਨਾਲੋਂ ਵੀ ਵੱਡੀ ਹੈ ਕਿਉਂਕਿ ਉਹ ਬੇਜੁਬਾਨਾਂ ਦਾ ਇਲਾਜ ਕਰਦੇ ਹਨ, ਜੋ ਖ਼ੁਦ ਬੋਲ ਕੇ ਆਪਣਾ ਦੁੱਖ ਦਰਦ ਨਹੀਂ ਦੱਸ ਸਕਦੇ ਹਨ। ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਵਧੀਆ ਨਸਲ ਅਤੇ ਵਿਦੇਸ਼ੀ ਸੀਮਨ/ਭਰੂਣ ਮੁਹੱਈਆ ਕਰਵਾਏ ਜਾ ਰਹੇ ਹਨ। ਜਿਸ ਨਾਲ ਦੁੱਧ ਦੀ ਉਤਪਾਦਕਤਾ ਵਿੱਚ ਕਾਫ਼ੀ ਵਾਧਾ ਹੁੰਦਾ ਹੈ।
ਇਸ ਤੋਂ ਪਹਿਲਾਂ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੀ.ਕੇ. ਜੰਜੂਆ ਨੇ ਦੱਸਿਆ ਕਿ ਵੱਲੋਂ ਕਿਸਾਨਾਂ/ਪਸ਼ੂ ਪਾਲਕਾਂ ਦੇ ਪਸ਼ੂਧਨ ਦੀ ਨਸਲ ਸੁਧਾਰ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਡੇਅਰੀ ਦੇ ਧੰਦੇ ਨੂੰ ਸੂਬੇ ਵਿੱਚ ਹੋਰ ਵਿਕਸਤ ਕਰਕੇ ਲੋਕਾਂ ਲਈ ਲਾਹੇਵੰਦ ਬਣਾਇਆ ਜਾ ਸਕੇ। ਇਸ ਮੌਕੇ ਸੰਯੁਕਤ ਡਾਇਰੈਕਟਰ ਡਾ. ਐਚ.ਐਸ. ਕਾਹਲੋਂ, ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਰੰਧਾਵਾ, ਡਾ. ਸਰਬਦੀਪ ਸਿੰਘ, ਡਾ. ਗੁਰਦਰਸ਼ਨ ਸਿੰਘ ਬਾਹੀਆ,, ਡਾ. ਪਰਮਪਾਲ ਸਿੰਘ, ਡਾ. ਨਰੇਸ਼ ਕੋਛੜ, ਕਿਸ਼ਨ ਚੰਦਰ ਮਹਾਜਨ, ਡਾ. ਹਰਮਿੰਦਰ ਕਾਹਲੋਂ, ਡਾ. ਪ੍ਰੀਤੀ ਸਿੰਘ, ਭੁਪਿੰਦਰ ਸਿੰਘ ਸੱਚਰ, ਗੁਰਦੀਪ ਬਾਸੀ, ਜਸਵਿੰਦਰ ਬੜੀ, ਰਾਜੀਵ ਮਲਹੋਤਰਾ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …