
ਪਸ਼ੂਆਂ ਦੀ ਮੌਤ: ਵਿਰੋਧੀ ਪਾਰਟੀਆਂ ਦੇ ਆਗੂ ਮਾਮਲੇ ਨੂੰ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਕਰਨ: ਬਡਹੇੜੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਡੈਲੀਗੇਟ ਅਤੇ ਕੇਂਦਰੀ ਸ਼ਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪਿੰਡ ਕੰਡਾਲਾ ਵਿੱਚ ਜ਼ਹਿਰੀਲਾ ਚਾਰਾ ਖਾਣ ਨਾਲ ਪਸ਼ੂਆਂ ਦੀਆਂ ਹੋ ਰਹੀਆਂ ਮੌਤਾਂ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਪਸ਼ੂ ਮਾਲਕਾਂ ਅਤੇ ਇਲਾਕਾ ਵਾਸੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਤੁਰੰਤ ਮੌਕੇ ’ਤੇ ਜਾ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਵੀ ਬਿਮਾਰ ਪਸ਼ੂਆਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਸਲਾਹੁਣਯੋਗ ਹਨ। ਉਨ੍ਹਾਂ ਕਿਹਾ ਕਿ ਮ੍ਰਿਤਕ ਪਸ਼ੂਆਂ ਦਾ ਪੀੜਤਾਂ ਨੂੰ ਯੋਗ ਮੁਆਵਜ਼ਾ ਮਿਲਣਾ ਚਾਹੀਦਾ ਹੈ ਕਿਉਂਕਿ ਕਿ ਪਸ਼ੂਆਂ ਦੇ ਮਰਨ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਜੋ ਪਸ਼ੂਆਂ ਦੇ ਮਾਲਕ ਸਹਿਣ ਨਹੀਂ ਕਰ ਸਕਦੇ।
ਸ੍ਰੀ ਬਡਹੇੜੀ ਨੇ ਆਖਿਆ ਕਿ ਕਿ ਇਸ ਵੱਡੀ ਗਿਣਤੀ ਵਿੱਚ ਪਸ਼ੂਆਂ ਦੀ ਮੌਤ ਦੀ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਅਸਲੀਅਤ ਸਾਹਮਣੇ ਆ ਸਕੇ। ਉਨ੍ਹਾਂ ਬਾਦਲ ਦਲ, ਸੁਖਪਾਲ ਖਹਿਰਾ ਅਤੇ ਹੋਰ ਪਾਰਟੀਆਂ ਨੂੰ ਅਪੀਲ ਕਿ ਇਸ ਦੁਖਦਾਈ ਘਟਨਾ ਨੂੰ ਸਿਆਸੀ ਰੰਗਤ ਦੇਣ ਤੋਂ ਗੁਰੇਜ਼ ਕਰਨ ਅਤੇ ਇਹ ਦੁੱਖ ਬਰਦਾਸ਼ਤ ਕਰਨ ਲਈ ਪਸ਼ੂ ਮਾਲਕਾਂ ਨੂੰ ਹੌਸਲਾ ਦੇਣ ਅਤੇ ਸਹਿਯੋਗ ਦੇਣ ਜੇ ਕੁਝ ਨਹੀਂ ਕਰ ਸਕਦੇ ਤਾਂ ਬੇਲੋੜੀਆਂ ਟਿੱਪਣੀਆਂ ਕਰਨ ਵਿੱਚ ਸਮਾਂ ਬਰਬਾਦ ਨਾ ਕਰਨ।