ਏਐਨਐਮ ਪ੍ਰੀਖਿਆ: ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀ ਸੁਮਿਤੀ ਪੰਜਾਬ ਭਰ ’ਚੋਂ ਅੱਵਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਵੱਲੋਂ ਏਐਨਐਮ ਭਾਗ-1 ਦੇ ਐਲਾਨੇ ਗਏ ਨਤੀਜੇ ਵਿੱਚ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਕਾਲਜ ਦੀ ਵਿਦਿਆਰਥਣ ਸੁਮਿਤੀ ਪੁੱਤਰੀ ਮਦਨ ਲਾਲ ਨੇ 800 ’ਚੋਂ 693 ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਕਾਲਜ ਦੀ ਵਿਦਿਆਰਥਣ ਬਬੀਤਾ ਠਾਕੁਰ ਪੁੱਤਰੀ ਵਿਜੇ ਸਿੰਘ ਨੇ 677 ਅੰਕ ਪ੍ਰਾਪਤ ਕਰਕੇ ਪੰਜਾਬ ਪੱਧਰ ਦੀ ਮੈਰਿਟ ਵਿੱਚ ਚੌਥਾ ਸਥਾਨ ਪ੍ਰਾਪਤ ਕੀਤਾ ਹੈ।
ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਡਾਇਰੈਕਟਰ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ (ਵਿੱਤ) ਜਪਨੀਤ ਕੌਰ ਵਾਲੀਆ, ਡਾਇਰੈਕਟਰ (ਪ੍ਰਸ਼ਾਸਨ) ਤੇਗਬੀਰ ਸਿੰਘ ਵਾਲੀਆ ਅਤੇ ਡਾਇਰੈਕਟਰ (ਅਕਾਦਮਿਕ) ਰਵਨੀਤ ਕੌਰ ਵਾਲੀਆ, ਪ੍ਰਿੰਸੀਪਲ ਡਾ. ਰਜਿੰਦਰ ਢੱਡਾ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਇਨ੍ਹਾਂ ਸਾਰੀਆਂ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਇਸ ਕਾਮਯਾਬੀ ਲਈ ਵਧਾਈ ਦਿੱਤੀ।
ਇਸ ਕਾਲਜ ਦੀ ਦੂਜੀ ਸ਼ਾਖਾ ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਅਨੰਦਪੁਰ ਸਾਹਿਬ ਦੀ ਵਿਦਿਆਰਥਣ ਖ਼ੁਸ਼ਦੀਪ ਕੌਰ ਪੁੱਤਰੀ ਰਾਮ ਰਤਨ ਨੇ 800 ’ਚੋਂ 688 ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਕ੍ਰਿਸ਼ਨਾ ਬਾਹਰੀ ਨੇ ਵਿਦਿਆਰਥਣਾਂ ਦੀ ਇਸ ਕਾਮਯਾਬੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …