Nabaz-e-punjab.com

ਅਨਮੋਲ ਰਤਨ ਸੰਸਥਾ ਨੇ ਲੋੜਵੰਦ ਸਕੂਲੀ ਬੱਚਿਆਂ ਨੂੰ ਗਰਮ ਕੱਪੜੇ ਵੰਡੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਸਮਾਜ ਸੇਵੀ ਸੰਸਥਾ ਅਨਮੋਲ ਰਤਨ ਗਰੁੱਪ ਸੈਕਟਰ-70 ਵੱਲੋਂ ਸਰਦੀ ਦੇ ਮੌਸਮ ਵਿੱਚ ਠੰਢ ਤੋਂ ਬਚਾਅ ਲਈ ਲੋੜਵੰਦ ਸਕੂਲੀ ਬੱਚਿਆਂ ਨੂੰ ਗਰਮ ਸਵੈਟਰ, ਜੁਰਾਬਾਂ ਅਤੇ ਬਿਸਕੁਟ ਵੰਡੇ ਗਏ। ਇਸ ਸਬੰਧੀ ਸੰਸਥਾ ਦੀ ਪ੍ਰਧਾਨ ਨਰਿੰਦਰ ਕੌਰ ਦੀ ਅਗਵਾਈ ਹੇਠ ਮਾਂ ਸਰਸਵਤੀ ਸਕੂਲ ਮਟੌਰ ਵਿੱਚ ਲੋੜਵੰਦ ਸਕੂਲੀ ਬੱਚਿਆਂ ਨੂੰ ਗਰਮ ਕੱਪੜੇ ਵੰਡਣ ਲਈ ਇਕ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਆਮ ਲੋਕਾਂ ਨੂੰ ਆਪਣੀ ਕਮਾਈ ’ਚੋਂ ਦਸਵੰਧ ਕੱਢ ਕੇ ਲੋੜਵੰਦਾਂ ਦੀ ਮਦਦ ਕਰਨ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਬੋਲਦਿਆਂ ਨਰਿੰਦਰ ਕੌਰ ਨੇ ਲੋਕਾਂ ਨੂੰ ਆਪਣੇ ਬੱਚਿਆਂ ਦੇ ਵਿਆਹਾਂ ਅਤੇ ਹੋਰ ਖ਼ੁਸ਼ੀ ਦੇ ਸਮਾਗਮਾਂ ਦੌਰਾਨ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਗਰੀਬ, ਬੇਸਹਾਰਾ ਅਤੇ ਲੋੜਵੰਦ ਵਿਅਕਤੀਆਂ ਦੀ ਮਦਦ ਕਰਕੇ ਉਨ੍ਹਾਂ ਨੂੰ ਸਮਾਜ ਵਿੱਚ ਚੰਗੀ ਜ਼ਿੰਦਗੀ ਜਿਊਣ ਦੇ ਕਾਬਲ ਬਣਾਉਣ ਵਿੱਚ ਮਦਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨ ਤੋਂ ਵੱਡਾ ਹੋਰ ਕੋਈ ਪੁੰਨ ਦਾਨ ਨਹੀਂ ਹੈ। ਉਨ੍ਹਾਂ ਦੱਸਿਆ ਕਿ ਸੰਸਥਾ ਦੇ ਮੈਂਬਰਾਂ ਨੇ 40 ਲੋੜਵੰਦ ਸਕੂਲੀ ਬੱਚਿਆਂ ਨੂੰ ਗਰਮ ਸਵੈਟਰ, ਜੁਰਾਬਾਂ ਦਿੱਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਕਾਰਜ ਜਾਰੀ ਰਹੇਗਾ।
ਇਸ ਮੌਕੇ ਸੰਸਥਾ ਦੀ ਚੇਅਰਪਰਸਨ ਸੀਤਾ ਸ਼ਰਮਾ, ਨੀਲਮ ਚੋਪੜਾ, ਮੀਨਾ ਪਡਲੀਆ, ਸੁਖਵਿੰਦਰ ਕੌਰ, ਸ਼ੋਭਾ ਗੌਰੀਆ, ਮਿਰਦਲਾ ਆਹਲੂਵਾਲੀਆ, ਰੀਟਾ ਚੌਧਰੀ, ਤੁਰਨਾ ਭਾਨ, ਗੁਰਪ੍ਰੀਤ ਕੌਰ ਭੁੱਲਰ, ਡੌਲੀ, ਇਸ਼ਿਤਾ ਪਡਲੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…