Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਫੈਂਟਾਸੀਆ-2019’ ਯਾਦਗਾਰੀ ਹੋ ਨਿੱਬੜਿਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਦਸੰਬਰ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿੱਚ ਅੱਜ ਸਾਲਾਨਾ ਸਮਾਗਮ ਬੜੀ ਸ਼ਿੱਦਤ ਤੇ ਧੂਮ-ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਨਰਸਰੀ ਦੇ ਨੰਨ੍ਹੇ-ਮੁੰਨੇ ਬੱਚਿਆਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਰੀ ਉਤਸ਼ਾਹ ਨਾਲ ਭਾਗ ਲਿਆ ਅਤੇ ਮੰਚ ’ਤੇ ਵੱਖ ਵੱਖ ਪੇਸ਼ਕਾਰੀਆਂ ਨਾਲ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਦਰਸ਼ਕਾਂ ਦਾ ਮਨੋਰੰਜਨ ਕੀਤਾ। ਸਮਾਗਮ ਦਾ ਆਗਾਜ਼ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਅਤੇ ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਸਮਾਂ ਰੋਸ਼ਨ ਕਰਕੇ ਕੀਤਾ। ਉਪਰੰਤ ਵਿਦਿਆਰਥੀਆਂ ਨੇ ‘ਦੇਹ ਸ਼ਿਵਾ ਬਰ ਮੋਹਿ ਇਹੈ ਧਾਰਮਿਕ ਸ਼ਬਦ ਅਤੇ ਅੱਠਵੀਂ ਜਮਾਤ ਦੇ ਬੱਚਿਆਂ ਨੇ ‘ਗਣੇਸ਼ ਵੰਦਨਾ’ ਪੇਸ਼ਕਾਰੀ ਦਿੱਤੀ। ਨਰਸਰੀ ਦੇ ਬੱਚਿਆਂ ਨੇ ‘ਵੈਲਕਮ ਤੇ ਸੰਡੇ ਹੋਲੀਡੇ’ ਗੀਤ ’ਤੇ ਡਾਂਸ ਪੇਸ਼ ਕੀਤਾ। ਐੱਲਕੇਜੀ ਅਤੇ ਯੂਕੇਜੀ ਦੇ ਬੱਚਿਆਂ ਨੇ ‘ਰਿਬਨ ਐਂਡ ਵਿੰਗਸ ‘ਡਾਂਸ ਤੇ ‘ਕਵਾਲੀ’ ਰਾਹੀਂ ਆਪਣੇ ਮਨ ਦੀਆਂ ਭਾਵਨਾਵਾਂ ਨੂੰ ਬੜੇ ਹੀ ਕਲਾਤਮਕ ਢੰਗ ਨਾਲ ਪੇਸ਼ ਕੀਤਾ। ਪਹਿਲੀ ਤੇ ਦੂਜੀ ਜਮਾਤ ਦੇ ਬੱਚਿਆਂ ਵੱਲੋਂ ‘ਫਿਊਜਨ ਡਾਂਸ’ ਵਿੱਚ ਵੈਸਟਰਨ ਗਾਣੇ ਉੱਤੇ ਭੰਗੜਾ ਤੇ ਕਲਾਸੀਕਲ ਨ੍ਰਿਤ ਪੇਸ਼ ਕੀਤਾ। ਜਮਾਤ ਤੀਜੀ ਤੋਂ ਪੰਜਵੀਂ ਤੱਕ ਦੇ ਵਿਦਿਆਰਥੀਆਂ ਨੇ ‘ਹੂਲਾ ਹੂਪ ਡਾਂਸ’, ਵਾਤਾਵਰਨ ਬਚਾਓ ਤੇ ਸੈਨਿਕਾਂ ਦੇ ਜੀਵਨ ’ਤੇ ਆਧਾਰਿਤ ਨ੍ਰਿਤ ਨਾਟਕ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਛੇਵੀਂ ਤੇ ਸੱਤਵੀਂ ਜਮਾਤ ਦੇ ਬੱਚਿਆਂ ਵੱਲੋਂ ਪੇਸ਼ ਟੁੱਟਦੇ ਰਿਸ਼ਤਿਆਂ ਨੂੰ ਜੋੜਦੇ ਹੋਏ ਨਾਟਕ ਅਤੇ ਮਾਂ ਦੇ ਪਿਆਰ ’ਤੇ ਆਧਾਰਿਤ ਨ੍ਰਿਤ ਦੀ ਦਰਸ਼ਕਾਂ ਨੇ ਖੂਬ ਸ਼ਲਾਘਾ ਕੀਤੀ। ਸਮਾਜਿਕ ਬੁਰਾਈ ਅਤੇ ਨਾਰੀ ਸ਼ੋਸ਼ਣ ’ਤੇ ਆਧਾਰਿਤ ਨੁੱਕੜ ਨਾਟਕ ਨੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਨਾਰੀ ਸ਼ਕਤੀ ਨੂੰ ਦਰਸਾਇਆ। ਰਾਜਸਥਾਨੀ ਡਾਂਸ ਦੇ ਨਾਲ-ਨਾਲ ਭਰਾ ਦੇ ਵਿਆਹ ਦੀ ਖ਼ੁਸ਼ੀ ਨੂੰ ਦਰਸਾਉਂਦੇ ਪੰਜਾਬ ਦੇ ਪ੍ਰਸਿੱਧ ਲੋਕ-ਨਾਚ ਗਿੱਧੇ ਨੇ ਦਰਸ਼ਕਾਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ। ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਭਵਿੱਖ ਦੀਆਂ ਯੋਜਨਾਵਾਂ ਦੱਸਿਆ ਅਤੇ ਵੱਖ-ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਦੇ ਵੇਰਵੇ ਦਿੱਤੇ। ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਸਰਤਾਜ ਸਿੰਘ ਗਿੱਲ ਅਤੇ ਮੈਨੇਜਰ ਅਮਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਬੱਚਿਆਂ ਦੇ ਮਾਤਾ-ਪਿਤਾ ਦਾ ਸਾਲਾਨਾ ਸਮਾਰੋਹ ਨੂੰ ਸਫਲ ਬਣਾਉਣ ਲਈ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ