Share on Facebook Share on Twitter Share on Google+ Share on Pinterest Share on Linkedin ਧਨੋਆ ਨੇ ਸੈਕਟਰ-66 ਤੋਂ 69 ਤੇ ਸੈਕਟਰ-76 ਤੋਂ 80 ਵਿੱਚ 5:5 ਗੁਣਾ ਵੱਧ ਪਾਣੀ ਬਿੱਲਾਂ ਦੀ ਵਸੂਲੀ ਦਾ ਮੁੱਦਾ ਚੁੱਕਿਆ ਪੰਜਾਬ ਸਰਕਾਰ, ਗਮਾਡਾ ਤੇ ਨਗਰ ਨਿਗਮ ਖ਼ਿਲਾਫ਼ 24 ਜਨਵਰੀ ਤੋਂ ਜਨ ਅੰਦੋਲਨ ਵਿੱਢਣ ਦੀ ਚਿਤਾਵਨੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜਨਵਰੀ: ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਇੱਥੋਂ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਵਿੱਚ ਰਹਿੰਦੇ ਲੋਕਾਂ ਤੋਂ ਪਿਛਲੇ ਕਾਫੀ ਸਮੇਂ ਤੋਂ 5:5 ਗੁਣਾ ਵੱਧ ਪਾਣੀ ਬਿੱਲਾਂ ਦੀ ਵਸੂਲੀ ਦੀ ਮਾਮਲਾ ਚੁੱਕਦਿਆਂ ਨਗਰ ਨਿਗਮ ਦੇ ਕਮਿਸ਼ਨਰ ਨੂੰ 15 ਜਨਵਰੀ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਪੂਰੇ ਸ਼ਹਿਰ ਵਿੱਚ ਇਕੋ ਰੇਟ ’ਤੇ ਜਲ ਸਪਲਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਲਾਂਕਿ ਕੁਝ ਸਮਾਂ ਪਹਿਲਾਂ ਨਗਰ ਨਿਗਮ ਨੇ ਵਾਟਰ ਸਪਲਾਈ ਦਾ ਕੰਮ ਗਮਾਡਾ ਤੋਂ ਆਪਣੇ ਅਧੀਨ ਲੈ ਲਿਆ ਗਿਆ ਹੈ ਲੇਕਿਨ ਹਾਲੇ ਵੀ ਉਕਤ ਸੈਕਟਰਾਂ ਦੇ ਵਸਨੀਕਾਂ ਤੋਂ ਦੂਜੇ ਹਿੱਸਿਆਂ ਨਾਲੋਂ ਸਾਢੇ 5 ਗੁਣਾ ਵੱਧ ਪਾਣੀ ਦੇ ਬਿੱਲਾਂ ਦੀ ਵਸੂਲੀ ਕੀਤੀ ਜਾ ਰਹੀ ਹੈ। ਸ੍ਰੀ ਧਨੋਆ ਨੇ ਹਾਊਸ ਵਿੱਚ ਕਮਿਸ਼ਨਰ ਨੂੰ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਜੇਕਰ 15 ਜਨਵਰੀ ਤੱਕ ਲੋੜੀਂਦੀ ਕਾਰਵਾਈ ਨੂੰ ਮੁਕੰਮਲ ਕੀਤਾ ਜਾਵੇ। ਇਸ ਸਬੰਧੀ ਉਹ ਸਾਥੀ ਕੌਂਸਲਰਾਂ ਨਾਲ 16 ਜਨਵਰੀ ਨੂੰ ਜਵਾਬ ਮੰਗਣਗੇ। ਜੇਕਰ ਇਸ ਦੌਰਾਨ ਉਕਤ ਸੈਕਟਰਾਂ ਦੇ ਵਸਨੀਕਾਂ ਨੂੰ ਸਸਤੇ ਭਾਅ ’ਤੇ ਪਾਣੀ ਮੁਹੱਈਆ ਨਹੀਂ ਕੀਤਾ ਗਿਆ ਤਾਂ ਸੈਕਟਰਾਂ ਦੇ ਵਾਸੀਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 24 ਜਨਵਰੀ ਤੋਂ ਲੜੀਵਾਰ ਜਨ ਅੰਦੋਲਨ ਵਿੱਢਿਆ ਜਾਵੇਗਾ। ਉਂਜ ਐਲਾਨ ਕੀਤਾ ਕਿ ਇਹ ਅੰਦੋਲਨ ਗੈਰ ਸਿਆਸੀ ਹੋਵੇਗਾ। ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਾਰੀ ਜ਼ਿੰਮੇਵਾਰੀ ਨਗਰ ਨਿਗਮ ਪ੍ਰਸ਼ਾਸਨ ਦੀ ਹੋਵੇਗੀ। ਇਸ ਤੋਂ ਇਲਾਵਾ ਇਨਸਾਫ਼ ਪ੍ਰਾਪਤੀ ਲਈ ਉੱਚ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ ਅਤੇ ਪੰਜਾਬ ਸਰਕਾਰ, ਗਮਾਡਾ ਅਤੇ ਨਗਰ ਨਿਗਮ ਨੂੰ ਧਿਰ ਬਣਾਇਆ ਜਾਵੇਗਾ। ਅਕਾਲੀ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ ਅਤੇ ਹਰਪਾਲ ਸਿੰਘ ਚੰਨਾ ਨੇ ਨਗਰ ਨਿਗਮ ਅਧੀਨ ਆਉਂਦੇ ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ