nabaz-e-punjab.com

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗਜਟਿਡ ਛੁੱਟੀ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 8 ਸਤੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਨੇ 10 ਸਤੰਬਰ (ਸੋਮਵਾਰ) ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ (ਸ੍ਰੀ ਹਰਮੰਦਿਰ ਸਾਹਿਬ ਵਿਖੇ 1604 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਥਾਪਨਾ) ਪਵਿੱਤਰ ਪ੍ਰਕਾਸ਼ ਪੁਰਬ ਮੌਕੇ ਗਜਟਿਡ ਜਨਤਕ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ , ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਦਫ਼ਤਰ ਇਸ ਮੌਕੇ ਬੰਦ ਰਹਿਣਗੇ। ਇਸ ਤੋਂ ਪਹਿਲਾਂ ਇਹ ਛੁੱਟੀ ਸੂਬਾ ਸਰਕਾਰ ਦੀਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤੀ ਗਈ ਸੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…