Nabaz-e-punjab.com

ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਸਜਦਾ-2019’ ਯਾਦਗਾਰੀ ਹੋ ਨਿੱਬੜਿਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਕਤੂਬਰ:
ਇੱਥੋਂ ਦੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਸੈਕਟਰ-92 ਵੱਲੋਂ ਅੱਜ ਆਪਣਾ ਸਾਲਾਨਾ ਸਮਾਗਮ ‘ਸਜਦਾ-2019’ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਸਮਾਗਮ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਦਰਸ਼ਨ, ਸਮਾਜਿਕ ਅਤੇ ਮਨੁੱਖੀ ਤੱਥਾਂ ਦੀ ਝਲਕ ਪੇਸ਼ ਕੀਤੀ ਗਈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਕੂਲੀ ਬੱਚਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਫ਼ਸਲਫ਼ੇ ਬਾਰੇ ਦੱਸਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਸਰਕਾਰ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ।ਉਨ੍ਹਾਂ ਨੌਜਵਾਨਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਲਈ ਵੀ ਪ੍ਰੇਰਿਆ। ਐਸਡੀਐਮ ਜਗਦੀਪ ਸਹਿਗਲ, ਡਿਪਟੀ ਐਡਵੋਕੇਟ ਜਨਰਲ ਚਮਨ ਲਾਲ, ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਅਤੇ ਡਾਇਰੈਕਟਰ ਪ੍ਰਤਾਪ ਸਿੰਘ ਵੀ ਹਾਜ਼ਰ ਸਨ।
ਇਸ ਮੌਕੇ ਵਿਦਿਆਰਥੀਆਂ ਨੇ ‘ਬੇਬੇ ਨਾਨਕੀ ਦਾ ਘਰ’ ਬਜ਼ੁਰਗਾਂ ਦਾ ਸਤਿਕਾਰ ‘ਏਕਤਾ ਤਾਕਤ ਹੈ’ ਵਰਗੇ ਮੁੱਦਿਆਂ ’ਤੇ ਮਨ ਮੋਹ ਲੈਣ ਵਾਲੀਆਂ ਵਿਲੱਖਣ ਕਿਸਮ ਦੀਆਂ ਝਲਕੀਆਂ ਪੇਸ਼ ਕੀਤੀਆਂ ਗਈਆਂ। ਵੱਖ-ਵੱਖ ਉਮਰ ਵਰਗ ਦੇ ਵਿਦਿਆਰਥੀਆਂ ਵੱਲੋਂ ‘ਮਿਸ਼ਨ ਮੰਗਲ’ ਪ੍ਰਗਤੀਸ਼ੀਲ ਭਾਰਤ ਨੂੰ ਦਿਖਾਉਂਦੇ ਹੋਏ ‘ਪਾਣੀ ਬਚਾਓ’ ਅਤੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ, ਵਾਤਾਵਰਨ ਦੀ ਸ਼ੁੱਧਤਾ ਲਈ ਪਲਾਸਟਿਕ ਲਾਮਬੰਦੀ ਦਾ ਹੋਕਾ ਦੇਣਾ, ਹੜ੍ਹ-ਪੀੜਤਾਂ ਦੀ ਨਿਸ਼ਕਾਮ ਸੇਵਾ ਆਦਿ ਝਲਕੀਆਂ ਸਮਾਗਮ ਵਿੱਚ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੀਆਂ। ਅਖੀਰ ਵਿੱਚ ਵਿਦਿਆਰਥੀਆਂ ਨੇ ਗੱਤਕਾ ਅਤੇ ਪੰਜਾਬੀ ਭੰਗੜੇ ਦੀ ਪੇਸ਼ਕਾਰੀ ਨਾਲ ਪ੍ਰੋਗਰਾਮ ਨੂੰ ਸਿਖਰ ’ਤੇ ਪਹੁੰਚਾ ਦਿੱਤਾ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…