
ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ 24 ਮਾਰਚ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਅਮਰ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਮੌਜੇਵਾਲ ਨੇ ਦੱਸਿਆ ਕਿ ਇਹ ਸਮਾਗਮ ਸਿੱਖਿਆ ਬੋਰਡ ਦੇ ਆਡੀਟੋਰੀਅਮ ਵਿੱਚ 24 ਮਾਰਚ ਨੂੰ ਸਵੇਰੇ 10.30 ਵਜੇ ਆਰੰਭ ਹੋਵੇਗਾ। ਇਸ ਮੌਕੇ ਸਕੂਲ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਮੁੱਖ ਮਹਿਮਾਨ ਅਤੇ ਵਾਈਸ ਚੇਅਰਮੈਨ ਡਾ. ਵਰਿੰਦਰ ਕਟਾਰੀਆ ਵਿਸ਼ੇਸ਼ ਮਹਿਮਾਨ ਹੋਣਗੇ।
ਇਸ ਮੌਕੇ ਡਾ. ਕੰਵਲਜੀਤ ਕੌਰ ਢਿੱਲੋਂ ਕੌਮੀ ਸਕੱਤਰ ਭਾਰਤੀ ਮਹਿਲਾ ਫੈਡਰੇਸ਼ਨ ਮੁੱਖ ਭਾਸ਼ਣ ਦੇਣਗੇ। ਇਸ ਮੌਕੇ ਸ਼ਹੀਦਾਂ ਦੀ ਯਾਦ ਵਿੱਚ ਨਾਟਕ ‘ਜਦੋਂ ਰੌਸ਼ਨੀ ਹੁੰਦੀ ਹੈ’ ਨਾਟਕਕਾਰ ਸ੍ਰੀਮਤੀ ਅਨੀਤਾ ਸਬਦੀਸ਼ ਦੀ ਅਗਵਾਈ ਹੇਠ ਖੇਡਿਆ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਐਸੋਸੀਏਟ ਮੈਂਬਰ ਅਮਰਜੀਤ ਕੌਰ, ਚਰਨ ਸਿੰਘ ਗੜੀ, ਹਰਦੇਵ ਸਿੰਘ ਕਲੇਰ, ਬਾਲ ਕ੍ਰਿਸਨ, ਲਖਵੀਰ ਸਿੰਘ, ਚਰਨ ਸਿੰਘ ਲਖਨਪੁਰ, ਅਮਰਜੀਤ ਸਿੰਘ ਨਰ, ਨਰਿੰਦਰ ਸਿੰਘ ਬਾਠ, ਕੇ.ਕੇ. ਅਗਰਵਾਲ, ਨਰਿੰਦਰ ਜਿੰਦਲ ਮੌਜੂਦ ਸਨ।