ਸਿੱਖਿਆ ਮੰਤਰੀ ਦੇ ਹਲਕੇ ਵਿੱਚ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ, ਮੁਲਾਜ਼ਮਾਂ ਦੀ ਲਾਮਬੰਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਪੰਜਾਬ ਦੇਂ ਮੁਲਾਜ਼ਮਾਂ ਦੀ ਸਿਰਮੌਰ ਸੰਸਥਾ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਸਾਥੀਆਂ ਨਾਲ ਦੁਰਵਿਵਹਾਰ ਕਰਨ ਅਤੇ ਸੈਕਟਰ-3 ਥਾਣੇ ਵਿੱਚ ਬੰਦ ਕਰਨ ਦੇ ਰੋਸ ਵਜੋਂ ਸਿੱਖਿਆ ਮੰਤਰੀ ਦੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ 3 ਜੂਨ ਨੂੰ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਫੈਡਰੇਸ਼ਨ ਦੇ ਸੂਬਾ ਆਗੂ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਬੈਂਸ ਦਾ ਪਿੱਟ ਸਿਆਪਾ ਕਰਨ ਦਾ ਫ਼ੈਸਲਾ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਆਗੂਆਂ ਦੀ ਸਾਂਝੀ ਮੀਟਿੰਗ ਵਿੱਚ ਲਿਆ। ਇਸ ਤੋਂ ਪਹਿਲਾਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰ ’ਤੇ ਇਸ ਘਟਨਾ ਦੇ ਰੋਸ ਵਜੋਂ ਬੀਤੀ 25 ਮਈ ਨੂੰ ਸਿੱਖਿਆ ਮੰਤਰੀ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਸਨ।
ਪੀਐਸਐਸਐਫ਼ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕਰਮਾਪੁਰੀ ਅਤੇ ਗੌਰਮਿੰਟ ਟੀਚਰ ਯੂਨੀਅਨ ਦੇ ਸੂਬਾ ਆਗੂ ਸੁਰਜੀਤ ਸਿੰਘ ਮੁਹਾਲੀ ਅਤੇ ਰਵਿੰਦਰ ਸਿੰਘ ਪੱਪੀ ਨੇ ਦੱਸਿਆਹ ਕਿ ਸਿੱਖਿਆ ਮੰਤਰੀ ਦੇ ਅੜੀਅਲ ਵਤੀਰੇ ਵਿਰੁੱਧ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਨੂੰ ਸਫਲ ਬਣਾਉਣ ਲਈ ਮੁਲਾਜ਼ਮ ਵਰਗ ਦੀ ਲਾਮਬੰਦੀ ਲਈ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰੈਲੀ ਦੀ ਤਿਆਰੀ ਲਈ ਵੱਖ-ਵੱਖ ਦਫ਼ਤਰਾਂ ਵਿੱਚ ਟੀਮ ਦੇ ਰੂਪ ਵਿੱਚ ਪਹੁੰਚ ਕੀਤੀ ਜਾ ਰਹੀ ਹੈ ਅਤੇ ਵੱਖ-ਵੱਖ ਸ਼ਹਿਰਾਂ ’ਚੋਂ ਵਾਹਨ ਚਲਾਉਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਤਾਂ ਜੋ ਰੈਲੀ ਵਿੱਚ ਪਹੁੰਚਣ ਲਈ ਮੁਲਾਜ਼ਮਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਜੰਗਲਾਤ ਵਿਭਾਗ ਦੇ ਜ਼ਿਲ੍ਹਾ ਪ੍ਰਧਾਨ ਸੁਲੱਖਣ ਸਿੰਘ ਸਿਸਵਾਂ, ਛੱਤਬੀੜ ਚਿੜੀਆਘਰ ਦੇ ਪ੍ਰਧਾਨ ਅਮਨਦੀਪ ਸਿੰਘ, ਲਖਵਿੰਦਰ ਸਿੰਘ, ਜਨ ਸਿਹਤ ਵਿਭਾਗ ਤਰਸੇਮ ਲਾਲ, ਦਿਲਦਾਰ ਸਿੰਘ ਸੋਹਾਣਾ, ਬਾਗ਼ਬਾਨੀ ਵਿਭਾਗ ਦੇ ਪ੍ਰਧਾਨ ਸੁਰੇਸ਼ ਕੁਮਾਰ ਠਾਕੁਰ, ਸਿਵੇਦਰ ਕੁਮਾਰ, ਮੁਹਾਲੀ ਨਗਰ ਨਿਗਮ ਦੇ ਆਗੂ ਅਜਮੇਰ ਸਿੰਘ ਲੌਂਗੀਆਂ, ਸਰਬਜੀਤ ਸਿੰਘ ਚਤਾਮਲੀ, ਮਿਡ-ਡੇਅ-ਮੀਲ ਦੀ ਪ੍ਰਧਾਨ ਸੁਨੀਤਾ ਰਾਣੀ ਰੁੜਕੀ, ਕੁਲਵਿੰਦਰ ਕੌਰ, ਲਘੂ ਉਦਯੋਗ ਦੇ ਸੂਬਾ ਆਗੂ ਤਜਿੰਦਰ ਸਿੰਘ ਬਾਬਾ, ਦਰਸ਼ਨ ਸਿੰਘ ਸਮੇਤ ਪੈਨਸ਼ਨਰ ਸਾਥੀ ਸਵਰਨ ਸਿੰਘ ਦੇਸੂਮਾਜਰਾ, ਰਾਮ ਕਿਸ਼ਨ ਧੁਨਕੀਆ ਅਤੇ ਜੀਟੀਯੂ ਦੇ ਸਾਬਕਾ ਪ੍ਰੈਸ ਸਕੱਤਰ ਹਰਨੇਕ ਸਿੰਘ ਮਾਵੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…