ਸੰਘਰਸ਼ੀ ਅਧਿਆਪਕਾਂ ਦੇ ਰੈਗੂਲਰ ਪੱਤਰ ਜਾਰੀ ਨਾ ਹੋਣ ’ਤੇ ਸਿੱਖਿਆ ਦਫ਼ਤਰ ਦੇ ਬਾਹਰ ਗੁਪਤ ਐਕਸ਼ਨ ਦਾ ਐਲਾਨ

ਡੀਟੀਐਫ਼ ਵੱਲੋਂ ਸੰਘਰਸ਼ੀ ਅਧਿਆਪਕਾਂ ਦਾ ਮਾਮਲਾ ਇਕ ਹਫ਼ਤੇ ਵਿੱਚ ਹੱਲ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜੁਲਾਈ:
ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐਫ਼) ਦੇ ਵਫ਼ਦ ਨੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਦੀ ਅਗਵਾਈ ਹੇਠ ਡੀਪੀਆਈ (ਸੈਕੰਡਰੀ) ਕੁਲਜੀਤਪਾਲ ਸਿੰਘ ਮਾਹੀ ਨਾਲ ਮੁਲਾਕਾਤ ਕਰਕੇ ਸੰਘਰਸ਼ਸ਼ੀਲ ਅਧਿਆਪਕਾਂ ਹਰਿੰਦਰ ਪਟਿਆਲਾ ਅਤੇ ਨਵਲਦੀਪ ਸ਼ਰਮਾ ਦੀ ਪੈਂਡਿੰਗ ਰੈਗੂਲਰਾਈਜੇਸ਼ਨ ਦਾ ਮਾਮਲਾ ਹਫ਼ਤੇ ਵਿੱਚ ਹੱਲ ਕਰਨ ਦੀ ਮੰਗ ਕੀਤੀ, ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਗੁਪਤ ਐਕਸ਼ਨ ਕੀਤਾ ਜਾਵੇਗਾ। ਇਸ ਸਬੰਧੀ ਅਧਿਕਾਰੀ ਨੂੰ ਨੋਟਿਸ ਦੀ ਕਾਪੀ ਵੀ ਸੌਂਪੀ ਹੈ।
ਡੀਟੀਐਫ਼ ਦੇ ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਮੀਤ ਪ੍ਰਧਾਨ ਗੁਰਪਿਆਰ ਸਿੰਘ ਕੋਟਲੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਰੋਸ ਮੁਜ਼ਾਹਰੇ ਉਪਰੰਤ ਬੀਤੀ 15 ਜੂਨ ਨੂੰ ਪੰਜਾਬ ਸਿਵਲ ਸਕੱਤਰੇਤ ਵਿੱਚ ਹੋਈ ਮੀਟਿੰਗ ਵਿੱਚ ਇਹ ਮਾਮਲਾ ਹਰ ਹਾਲਤ ਵਿੱਚ 30 ਜੂਨ ਤੱਕ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਇਸ ਸਬੰਧੀ ਮੰਤਰੀ ਵੱਲੋਂ ਸਰਕਾਰ ਦੀ ਪ੍ਰਵਾਨਗੀ ਬਾਰੇ ਜਾਣਕਾਰੀ ਵੀ ਦਿੱਤੀ ਗਈ ਸੀ। ਪ੍ਰੰਤੂ ਡੀਪੀਆਈ (ਸ) ਦਫ਼ਤਰ ਵੱਲੋਂ ਇਸ ਜਾਇਜ਼ ਮੰਗ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਅਜਿਹੇ ਵਿੱਚ ਬੇਇਨਸਾਫ਼ੀ ਅਤੇ ਪੱਖਪਾਤੀ ਮਾਮਲੇ ਸਬੰਧੀ ਅਧਿਆਪਕ ਵਰਗ ਵਿੱਚ ਸਰਕਾਰ ਵਿਰੁੱਧ ਸਖ਼ਤ ਰੋਸ ਹੈ।
ਡੀਟੀਐਫ਼ ਆਗੂਆਂ ਸੁਖਦੇਵ ਡਾਨਸੀਵਾਲ ਅਤੇ ਗਿਆਨ ਚੰਦ ਨੇ ਦੱਸਿਆ ਕਿ 8,886 ਅਧਿਆਪਕਾਂ ਦੀ ਪੰਜਾਬ ਸਰਕਾਰ ਵੱਲੋਂ 1 ਅਪਰੈਲ 2018 ਤੋਂ ਕੀਤੀ ਰੈਗੂਲਰਾਈਜੇਸ਼ਨ ਦੌਰਾਨ ਬਾਕੀ ਅਧਿਆਪਕਾਂ ਵਾਂਗ ਰੈਗੂਲਰ ਦੀ ਆਪਸ਼ਨ ਲੈ ਚੁੱਕੇ ਅਤੇ ਅਧਿਆਪਕਾਂ ਦੀ ਤਨਖ਼ਾਹ ਕਟੌਤੀ ਖ਼ਿਲਾਫ਼ ਸੰਘਰਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਦੋ ਅਧਿਆਪਕਾਂ ਹਰਿੰਦਰ ਸਿੰਘ (ਪੰਜਾਬੀ ਮਾਸਟਰ) ਅਤੇ ਨਵਲਦੀਪ ਸ਼ਰਮਾ (ਮੁੱਖ ਅਧਿਆਪਕਾ) ਦੀ 1 ਅਪਰੈਲ 2018 ਤੋਂ ਪੈਡਿੰਗ ਰੈਗੂਲਰਾਈਜੇਸ਼ਨ ਅਤੇ ਸਾਰੇ ਤਨਖ਼ਾਹ ਬਕਾਏ ਹਾਲੇ ਤੱਕ ਜਾਰੀ ਨਹੀਂ ਕੀਤੇ ਗਏ। ਜਿਸ ਕਾਰਨ ਜਥੇਬੰਦੀ ਵੱਲੋਂ ਡੀਪੀਆਈ ਦਫ਼ਤਰ ਦੇ ਬਾਹਰ ਸੂਬਾ ਪੱਧਰੀ ਗੁਪਤ ਐਕਸ਼ਨ ਕਰਨ ਦਾ ਫ਼ੈਲਸਾ ਲਿਆ ਗਿਆ ਹੈ। ਜਿਸ ਦੀ ਜ਼ਿੰਮੇਵਾਰੀ ਸਿੱਖਿਆ ਵਿਭਾਗ ਅਤੇ ਸਰਕਾਰ ਦੀ ਹੋਵੇਗੀ।
ਇਸ ਮੌਕੇ ਹਰਿੰਦਰਜੀਤ ਸਿੰਘ, ਰਾਜਵਿੰਦਰ ਧਨੋਆ, ਹੰਸ ਰਾਜ ਗੜ੍ਹਸ਼ੰਕਰ, ਡਾ. ਮਨਿੰਦਰਪਾਲ, ਸੁਖਦੇਵ ਸਿੰਘ ਰਾਜਪੁਰਾ, ਹਰਿੰਦਰ ਸਿੰਘ ਪਟਿਆਲਾ, ਨਵਲਦੀਪ ਸ਼ਰਮਾ, ਡੀਐਮਐਫ਼ ਆਗੂ ਸੁਖਵਿੰਦਰ ਸਿੰਘ ਲੀਲ ਤੋਂ ਇਲਾਵਾ ਵਿਕਰਮ ਜੀਤ ਅਲੂਣਾ, ਰਣਧੀਰ ਸਿੰਘ ਖੇੜੀਮਾਨੀਆ ਅਤੇ ਬੇਅੰਤ ਸਿੰਘ ਮਟੋਰੜਾ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …