ਮਗਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਸੰਘਰਸ਼ ਵਿੱਢਣ ਦਾ ਐਲਾਨ

5 ਨਵਬੰਰ ਨੂੰ ਧੂਰੀ ਵਿੱਚ ਸੂਬਾ ਪੱਧਰੀ ਕੰਨਵੈਨਸ਼ਨ ਦੀ ਤਿਆਰੀ ਵਿੱਢੀ

ਰੈਗੂਲਰ ਕਰਨ ਦੀ ਮੰਗ ਲੈ ਕੇ ਸਰਕਾਰ ਵਿਰੁੱਧ ਕਰੜੇ ਸੰਘਰਸ਼ ਕੀਤਾ ਜਾਵੇਗਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਅੱਜ ਇੱਥੇ ਵਿਕਾਸ ਭਵਨ ਮੁਹਾਲੀ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਮਨਸ਼ੇ ਖਾਂ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਆਗੂਆਂ ਨੇ ਦੱਸਿਆ ਕਿ ਨਰੇਗਾ ਮਲਾਜਮ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 15 ਸਾਲਾਂ ਤੋਂ ਨਰੇਗਾ ਤਹਿਤ ਵੱਖ-ਵੱਖ ਕੱਚੀਆਂ ਅਸਾਮੀਆਂ ਤੇ ਸੇਵਾਵਾਂ ਦੇ ਰਹੇ ਹਨ। ਸਮੁੱਚੇ ਨਰੇਗਾ ਮੁਲਾਜ਼ਮਾਂ ਦੀ ਭਰਤੀ ਪੂਰੇ ਪਾਰਦਰਸ਼ੀ ਢੰਗ ਨਾਲ ਰੈਗੂਲਰ ਮੁਲਾਜ਼ਮਾਂ ਦੀ ਭਰਤੀ ਲਈ ਅਪਣਾਏ ਜਾਂਦੇ ਤੈਅ ਮਾਪਦੰਡਾਂ ਅਨੁਸਾਰ ਹੋਈ ਹੈ।
ਨਰੇਗਾ ਮੁਲਾਜ਼ਮਾਂ ਦੀ ਸਾਰੀ ਤਨਖ਼ਾਹ ਕੰਟਨਜੰਸੀ ਦੇ ਰੂਪ ਵਿੱਚ ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ। ਇਸ ਲਈ ਕੋਈ ਵਾਧੂ ਵਿੱਤੀ ਬੋਝ ਵੀ ਪੰਜਾਬ ਸਰਕਾਰ ਦੇ ਖਜ਼ਾਨੇ ਉੱਪਰ ਨਹੀਂ ਪੈਂਦਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ 36000 ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਰ-ਵਾਰ ਵਾਅਦਾ ਕੀਤਾ ਜਾਂਦਾ ਰਿਹਾ ਹੈ। ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਬਣਾ ਕੇ ਸਰਕਾਰ ਨੇ ਪਾਲਿਸੀ ਨੂੰ ਪ੍ਰਵਾਨਗੀ ਵੀ ਦੇ ਦਿੱਤੀ ਗਈ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਵਿਧਾਨ ਸਭਾ ਤੋਂ ਲੈ ਕੇ ਘਰ-ਘਰ ਤੱਕ ਇਸਤਿਹਾਰਬਾਜ਼ੀ ਰਾਹੀਂ ਵਾਰ-ਵਾਰ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ। ਇਸ ਪਾਲਿਸੀ ਤਹਿਤ ਸਿੱਖਿਆ ਵਿਭਾਗ ਦੇ ਕੱਚੇ ਅਧਿਆਪਕ ਪੱਕੇ ਵੀ ਕੀਤੇ ਜਾ ਚੁੱਕੇ ਹਨ।
ਮੁੱਖ ਮੰਤਰੀ ਪੰਜਾਬ ਵੱਲੋਂ ਚੋਣਾਂ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਮੁੱਖ ਮੰਤਰੀ ਨੇ ਖ਼ੁਦ ਮੁਲਾਜ਼ਮਾਂ ਨੂੰ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਭਰੋਸਾ ਤਾਂ ਦਿੱਤਾ ਜਾਂਦਾ ਰਿਹਾ ਹੈ ਪ੍ਰੰਤੂ ਪੱਕੇ ਕਰਨ ਦੀ ਕੋਈ ਵੀ ਚਾਰਾਜੋਈ ਮੰਤਰੀ ਵੱਲੋਂ ਅਤੇ ਪੰਚਾਇਤ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਨਹੀਂ ਕੀਤੀ ਜਾ ਰਹੀ। ਇਸ ਨੂੰ ਲੈ ਕੇ ਪੰਜਾਬ ਦੇ ਨਰੇਗਾ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜਿਸ ਨੂੰ ਲੈ ਕੇ 5 ਨਵੰਬਰ ਨੂੰ ਧੂਰੀ ਵਿਖੇ ਨਰੇਗਾ ਕਰਮਚਾਰੀ ਯੂਨੀਅਨ ਦੀ ਸੂਬਾਈ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ ਉਹਨਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਪੰਜਾਬ ਭਰ ਦੇ ਨਰੇਗਾ ਮੁਲਾਜ਼ਮਾਂ ਦੀ ਵੱਧ ਤੋਂ ਵੱਧ ਹਾਜ਼ਰੀ ਯਕੀਨੀ ਬਣਾਉਣ ਲਈ ਪਾਬੰਦ ਕੀਤਾ ਗਿਆ। ਇਸ ਸਮੇਂ ਜਥੇਬੰਦੀ ਦੇ ਸਮੂਹ ਵਰਕਿੰਗ ਕਮੇਟੀ ਮੈਂਬਰਾਂ, ਜਿਲ੍ਹਾ ਪ੍ਰਧਾਨਾਂ/ਬਲਾਕ ਪ੍ਰਧਾਨਾਂ ਅਤੇ ਸੂਬਾ ਕਮੇਟੀ ਮੈਂਬਰਾਂ ਨੇ ਵਧ ਚੜ੍ਹ ਕੇ ਹਿੱਸਾ ਲੈਣ ਦਾ ਵਿਸਵਾਸ ਦਿਵਾਇਆ। ਇਸੇ ਦਿਨ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਯੂਨੀਅਨ ਦੇ ਸੂਬਾ ਜਨਰਲ ਸਕੱਰਤ ਅੰਮ੍ਰਿਤਪਾਲ ਸਿੰਘ, ਸੀਨੀਅਰ ਮੀਤ ਪ੍ਰਧਾਨ ਇਸ਼ਵਰਪਾਲ ਸਿੰਘ, ਵਿੱਤ ਸਕੱਤਰ ਸੰਜੀਵ ਕਾਕੜਾ, ਮੀਤ ਪ੍ਰਧਾਨ ਹਰਿੰਦਰਪਾਲ ਜ਼ੋਸਨ, ਅਮਨਦੀਪ ਸਿੰਘ, ਸਲਾਹਕਾਰ ਗੁਰਕਾਬਲ ਸਿੰਘ, ਹਜਿੰਦਰ ਸਿੰਘ, ਰਮਨ ਸਿੰਘ, ਸਮੂਹ ਜ਼ਿਲ੍ਹਾ ਪ੍ਰਧਾਨ ਸੁਖਵੀਰ ਸਿੰਘ ਬਠਿੰਡਾ, ਹਰਪਿੰਦਰ ਸਿੰਘ ਫਿਰੋਜ਼ਪੁਰ, ਕੁਲਵਿੰਦਰ ਸਿੰਘ ਮੋਗਾ, ਸੰਦੀਪ ਸਿੰਘ ਗੁਰਦਾਸਪੁਰ, ਗੁਰਬਿੰਦਰ ਸਿੰਘ ਅੰਮ੍ਰਿਤਸਰ, ਸੰਦੀਪ ਕੁਮਾਰ ਲੁਧਿਆਣਾ, ਪਰਮਿੰਦਰ ਸਿੰਘ ਫਤਹਿਗੜ੍ਹ, ਹਨੀ ਤੇ ਤੀਰਕ ਮੁਹਾਲੀ, ਸਰਬਜੀਤ ਸਿੰਘ ਨਵਾਂ ਸ਼ਹਿਰ, ਜਗਦੇਵ ਸਿੰਘ ਪਟਿਆਲਾ, ਜਸਪ੍ਰੀਤ ਸਿੰਘ ਮਲੇਰਕੋਟਲਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …