Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਝੰਜੇੜੀ ਦਾ ਸਾਲਾਨਾ ਸਮਾਗਮ ‘ਵਿਰਸਾ-2019’ ਵਿੱਚ ਲੱਗੀਆਂ ਰੌਣਕਾਂ 2018-19 ਵਿੱਚ ਯੂਨੀਵਰਸਿਟੀ ਪੱਧਰ ’ਤੇ ਮੈਰਿਟ ਹਾਸਲ ਕਰਨ ਵਾਲੇ 124 ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ: ਚੰਡੀਗੜ੍ਹ ਗਰੁੱਪ ਆਫ਼ ਕਾਲਜ਼ਿਜ ਦੇ ਝੰਜੇੜੀ ਕਾਲਜ ਦਾ ਸਾਲਾਨਾ ਸਮਾਗਮ ਵਿਰਸਾ 2019 ਥਿੱਕ ਗ੍ਰੀਨ ਲਿਵ ਗ੍ਰੀਨ ਦੇ ਬੈਨਰ ਹੇਠ ਕਰਵਾਇਆਂ ਗਿਆ। ਦੇਸ਼- ਵਿਦੇਸ਼ ਦੇ ਵੱਖ ਵੱਖ ਹਿੱਸਿਆਂ ਤੋਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ-ਆਪਣੇ ਵਿਰਸੇ ਦੇ ਲੋਕ ਨ੍ਰਿਤਾਂ ਦੀ ਪੇਸ਼ਕਾਰੀ ਕਰਦਾ ਹੋਇਆਂ ਇਹ ਵਿਰਸਾ 2019 ਹਰ ਦਰਸ਼ਕ ਦੇ ਦਿਲ ਵਿਚ ਨਾ ਭੁੱਲਣ ਵਾਲੀ ਖ਼ੂਬਸੂਰਤ ਯਾਦਗਾਰ ਵਜੋਂ ਹੋ ਨਿੱਬੜਿਆਂ। ਇਸ ਸਮਾਗਮ ਦੇ ਮੁੱਖ ਮਹਿਮਾਨ ਮੁਹਾਲੀ ਦੇ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ ਸਨ। ਜਦਕਿ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਅਤੇ ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਖ਼ਾਸ ਤੌਰ ਤੇ ਸਮਾਗਮ ਵਿਚ ਹਿੱਸਾ ਲੈਣ ਪਹੁੰਚੇ। ਮੁੱਖ ਮਹਿਮਾਨ ਅਮਨਦੀਪ ਸਿੰਘ ਬੈਂਸ ਨੇ ਵਿਦਿਆਰਥੀਆਂ ਵੱਲੋਂ ਸਟੇਜ ਤੇ ਕੀਤੀ ਬਿਹਤਰੀਨ ਕਾਰਗੁਜ਼ਾਰੀ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਵਿਸ਼ਵ ਦੇ ਕਿਸੇ ਵੀ ਦੇਸ਼ ਨੇ ਜੇਕਰ ਤਰੱਕੀ ਕਰਨੀ ਹੈ ਤਾਂ ਉਸ ਖੇਤਰ ਦੇ ਵਸਨੀਕਾਂ ਖ਼ਾਸਕਰ ਨੌਜਵਾਨਾਂ ਦਾ ਸਿੱਖਿਅਕ ਹੋਣਾ ਲਾਜ਼ਮੀ ਹੁੰਦਾ ਹੈ। ਇਸ ਲਈ ਵਿੱਦਿਅਕ ਅਦਾਰਿਆਂ ਦਾ ਕਿਸੇ ਖੇਤਰ ਦੀ ਤਰੱਕੀ ਵਿਚ ਖ਼ਾਸ ਯੋਗਦਾਨ ਹੁੰਦਾ ਹੈ। ਜਦ ਕਿ ਸੀ ਜੀ ਸੀ ਗਰੁੱਪ ਨੇ ਇਸ ਖ਼ਿੱਤੇ ਵਿਚ ਵਿਦਿਆ ਦੇ ਚਾਨਣ ਮੁਨਾਰੇ ਵਜੋਂ ਜਾਣਿਆਂ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਨੌਜਵਾਨਾਂ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਦੇਸ਼ ਦੀ ਤਰੱਕੀ ਵਿਚ ਵੱਧ ਤੋਂ ਵੱਧ ਯੋਗਦਾਨ ਪਾਉਣ। ਇਸ ਦੇ ਨਾਲ ਹੀ ਉਨ੍ਹਾਂ ਸਾਲ 2012 ਵਿਚ ਸ਼ੁਰੂ ਹੋਏ ਸੀ ਜੀ ਸੀ ਝੰਜੇੜੀ ਕਾਲਜ ਵੱਲੋਂ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀ ਅਤੇ ਬਿਹਤਰੀਨ ਖਿਡਾਰੀ ਤਿਆਰ ਕਰਨ ਲਈ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਟੀਮ ਨੂੰ ਵਧਾਈ ਦਿੰਦੇ ਹੋਏ ਕਿਹਾ ਜਿਸ ਤਰਾਂ ਨਾਲ ਸੀ ਜੀ ਸੀ ਝੰਜੇੜੀ ਕਾਲਜ ਨੇ ਖੇਤਰ ਵਿਚ ਨਿਵੇਕਲੀਆਂ ਪੁਲਾਂਘਾਂ ਪੁੱਟੀਆਂ ਹਨ ਉਹ ਅੱਜ ਸਿੱਖਿਆਂ ਜਗਤ ਵਿਚ ਇਕ ਮਿਸਾਲ ਹਨ। ਸੀਜੀਸੀ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਨੇ ਇਸ ਖ਼ੂਬਸੂਰਤ ਪ੍ਰੋਗਰਾਮ ਲਈ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੀਜੀਸੀ ਝੰਜੇੜੀ ਕੈਂਪਸ ਸੀਜੀਸੀ ਗਰੁੱਪ ਦੇ ਸਭ ਤੋਂ ਪਿਆਰੇ ਕੈਂਪਸ ਵਜੋਂ ਜਾਣਿਆਂ ਜਾਂਦਾ ਹੈ। ਜਿਸ ਨੇ ਥੋੜੇ ਜਿਹੇ ਸਮੇਂ ਵਿਚ ਹੀ ਸਿੱਖਿਆਂ ਦੇ ਖੇਤਰ ਵਿਚ ਯੂਨੀਵਰਸਿਟੀ ਪੱਧਰ ਤੇ, ਖੇਡਾਂ ਵਿਚ ਰਾਸ਼ਟਰੀ ਪੱਧਰ ਤੇ ਅਤੇ ਤਕਨੀਕੀ ਮੁਕਾਬਲਿਆਂ ਵਿਚ ਕੌਮੀ ਪੱਧਰ ਤੇ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕੀਤੀਆਂ ਹਨ। ਇਸ ਦੇ ਨਾਲ ਉਨ੍ਹਾਂ ਝੰਜੇੜੀ ਕਾਲਜ ਵੱਲੋਂ ਕਰਵਾਈ ਜਾਣ ਵਾਲੀ ਬਿਹਤਰੀਨ ਪਲੇਸਮੈਂਟ ਦੀ ਤਾਰੀਫ਼ ਕਰਦੇ ਹੋਏ ਕਿਹਾ ਕਿ ਜਿਸ ਤਰਾਂ ਵਿਦਿਆਰਥੀਆਂ ਦੇ ਹੱਥ ਡਿਗਰੀ ਤੋਂ ਪਹਿਲਾਂ ਹੀ ਪੰਜ ਪੰਜ ਪਲੇਸਮੈਂਟ ਲੈਟਰ ਵਿਦਿਆਰਥੀਆਂ ਦੇ ਹੱਥ ਵਿਚ ਹੁੰਦੇ ਹਨ ਉਹ ਸਿਰਫ਼ ਸਫਲ ਮਿਹਨਤ ਨਾਲ ਹੀ ਸੰਭਵ ਹੈ। ਇਸ ਮੌਕੇ ਮੁੱਖ ਮਹਿਮਾਨ ਏਡੀਸੀ (ਵਿਕਾਸ) ਅਮਰਦੀਪ ਸਿੰਘ ਬੈਂਸ, ਚਾਂਸਲਰ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਅਕੈਡਮਿਕ ਸਿੱਖਿਆ, ਖੇਡਾਂ ਅਤੇ ਹੋਰ ਗਤੀਵਿਧੀਆਂ ਵਿਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਅਤੇ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਅਖੀਰ ਵਿੱਚ ਸੀਜੀਸੀ ਦੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਇਸ ਸਮਾਰੋਹ ਨੂੰ ਯਾਦਗਾਰੀ ਬਣਾਉਣ ਲਈ ਸਭ ਦਾ ਧੰਨਵਾਦ ਕੀਤਾ। ਇਸ ਦੌਰਾਨ ਪੰਜਾਬ ਦਾ ਮਾਣ ਗਿੱਧਾ ਤੇ ਭੰਗੜਾ ਦਾ ਸਟੇਜ ਦੇ ਪ੍ਰਦਰਸ਼ਨ ਦੌਰਾਨ ਵਿਦਿਆਰਥੀ ਆਪਣੀਆਂ ਕੁਰਸੀਆਂ ਤੇ ਥਿਰਕਦੇ ਵਿਖਾਈ ਦਿੱਤੇ। ਜਦਕਿ ਮਸ਼ਹੂਰ ਗਾਇਕ ਮਨਕੀਰਤ ਅੌਲਖ ਨੇ ਗੀਤਾਂ ਦੀ ਛਹਿਬਰ ਲਗਾ ਕੇ ਹਾਜ਼ਰ ਦਰਸ਼ਕਾਂ ਨੂੰ ਝੂਮਣ ਲਗਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ