Nabaz-e-punjab.com

ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਸਾਲਾਨਾ ਵਿਸ਼ਾਲ ‘ਯਾਦਗਾਰੀ ਮਾਰਚ’ ਕੱਢਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਦਸੰਬਰ:
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਇਲਾਕੇ ਦੀ ਸੰਗਤ, ਗੁਰਦੁਆਰਾ ਸਾਚਾ ਧਨੁ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਅਤੇ ਸਮੁੱਚੀ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਤੋਂ ਸਾਲਾਨਾ ਵਿਸ਼ਾਲ ‘ਯਾਦਗਾਰੀ ਮਾਰਚ’ ਕੱਢਿਆ ਗਿਆ। ਇਸ ਮੌਕੇ ਅਰਦਾਸ ਕਰਕੇ ਸੁੰਦਰ ਪਾਲਕੀ ਵਿਚ ਸਾਹਿਬ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਸਰੂਪ ਸਜਾ ਕੇ ਇਸ ਮਾਰਚ ਨੂੰ ਜੈਕਾਰਿਆਂ ਦੀ ਗੰੂਜ ਵਿਚ ਰਵਾਨਾ ਕੀਤਾ ਗਿਆ।
ਇਸ ਯਾਦਗਾਰੀ ਮਾਰਚ ਵਿਚ ਦਸ਼ਮੇਸ਼ ਪਬਲਿਕ ਸਕੂਲ ਦੇ ਬੱਚਿਆਂ ਤੋਂ ਇਲਾਵਾ ਸਮੂਹ ਸਕੂਲਾਂ, ਸ਼ਹਿਰ ਦੇ ਵੱਖ ਵੱਖ ਫੇਜ਼ਾਂ ਤੋਂ ਬੱਚੇ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਅਤੇ ਸੰਗਤਾਂ ਨੇ ਸ਼ਿਰਕਤ ਕੀਤੀ ਅਤੇ ਇਸ ਮਾਰਚ ਵਿਚ ਪੰਜ ਪਿਆਰਿਆਂ ਤੋਂ ਲੈ ਕੇ ਕੀਰਤਨੀ ਜਥਿਆਂ ਦੀ ਸੇਵਾ ਵੀ ਬੱਚਿਆਂ ਵੱਲੋਂ ਹੀ ਨਿਭਾਈ ਗਈ। ਅੱਜ ਦੇ ਯਾਦਗਾਰੀ ਮਾਰਚ ਵਿਚ ਬੱਚਿਆਂ ਦੁਆਰਾ ਕੀਤੀ ਗਈ ਪੇਸ਼ਕਾਰੀ ਨੇ ਸਭ ਨੂੰ ਬੜਾ ਹੀ ਪ੍ਰਭਾਵਸ਼ਾਲੀ ਸੁਨੇਹਾ ਦਿੰਦੇ ਹੋਏ ਸ਼ਿਰਕਤ ਕੀਤੀ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀਆਂ ਦਾ ਇਤਿਹਾਸ ਜਦੋਂ ਬੱਚੇ ਸੁਣਾ ਰਹੇ ਸਨ ਤਾਂ ਹਰ ਆਉਣ ਜਾਣ ਵਾਲਾ ਗੌਰ ਨਾਲ ਦੇਖ ਰਿਹਾ ਸੀ। ਅੱਜ ਦੇ ਇਸ ਵਿਲੱਖਣ ਮਾਰਚ ਵਿਚ ਸਿੱਖ ਸਰੂਪ ਵਾਲੇ ਬੱਚਿਆਂ ਦੁਆਰਾ ਗੱਤਕੇ ਦੀ ਪੇਸ਼ਕਾਰੀ ਵੀ ਕੀਤੀ ਗਈ ਅਤੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਬੱਚਿਆਂ ਨੇ ਹੀ ਕੀਤਰਨ ਅਤੇ ਢਾਡੀ ਵਾਰਾਂ ਰਾਹੀਂ ਗੌਰਵਮਈ ਸਿੱਖ ਇਤਿਹਾਸ ਪੇਸ਼ ਕੀਤਾ। ਇਹ ਯਾਦਗਾਰੀ ਮਾਰਚ ਸ਼ਹਿਰ ਦੇ ਫੇਜ਼-3ਬੀ1, ਫੇਜ਼-7, ਫੇਜ਼-8 ਗੁਰਦੁਆਰਾ ਅੰਬ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਇਆ। ਥਾਂ ਥਾਂ ’ਤੇ ਸੰਗਤਾਂ ਨੇ ਇਸ ਮਾਰਚ ਦਾ ਸ਼ਾਨਦਾਰ ਸਵਾਗਤ ਕੀਤਾ ਅਤੇ ਲੰਗਰ ਲਗਾਏ ਗਏ।
ਇਸ ਮੌਕੇ ਗੁਰਦੁਆਰਾ ਸਾਚਾ ਧਨੁ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਬਲਵਿੰਦਰ ਸਿੰਘ ਟੌਹੜਾ, ਸਿੱਖ ਅਜਾਇਬਘਰ ਦੇ ਸੰਸਥਾਪਕ ਪਰਵਿੰਦਰ ਸਿੰਘ, ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਅਮਰਾਓ ਸਿੰਘ, ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲੇ, ਜਸਵੰਤ ਸਿੰਘ ਭੁੱਲਰ, ਬਲਵਿੰਦਰ ਸਿੰਘ, ਅਰਵਿੰਦਰ ਸਿੰਘ ਬੇਦੀ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਮੁਹਾਲੀ ਕਾਂਗਰਸ ਦੇ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ, ਦਸਮੇਸ਼ ਖਾਲਸਾ ਪਬਲਿਕ ਸਕੂਲ ਦੀ ਪ੍ਰਿੰਸੀਪਲ ਰਮਨਦੀਪ ਕੌਰ, ਜਸਪ੍ਰੀਤ ਕੌਰ ਖੁਰਾਨਾ, ਕੌਂਸਲਰ ਕੁਲਜੀਤ ਸਿੰਘ ਬੇਦੀ, ਤਰਨਜੀਤ ਕੌਰ ਗਿੱਲ, ਹਰਮਨਪ੍ਰੀਤ ਸਿੰਘ ਪ੍ਰਿੰਸ, ਪਰਮਜੀਤ ਸਿੰਘ ਕਾਹਲੋਂ, ਪ੍ਰੀਤਮ ਸਿੰਘ ਪ੍ਰਧਾਨ ਗੁਰਦੁਆਰਾ ਫੇਜ਼-1, ਬਲਵਿੰਦਰ ਸਿੰਘ ਸਾਗਰ, ਬਲਬੀਰ ਸਿੰਘ ਖਾਲਸਾ ਪ੍ਰਧਾਨ ਗੁਰਦੁਆਰਾ ਫੇਜ਼-11, ਸੁਖਦਿਆਲ ਸਿੰਘ ਸੋਢੀ, ਸਰਬਜੀਤ ਸਿੰਘ ਪਾਰਸ, ਜੇਪੀ ਸਿੰਘ ਸਟੱਡੀ ਸਰਕਲ, ਇਕਬਾਲ ਸਿੰਘ, ਜਸਵਿੰਦਰ ਸਿੰਘ ਫੇਜ਼-9 ਸਮੇਤ ਹੋਰ ਪਤਵੰਤਿਆਂ ਨੇ ਵੀ ਹਾਜ਼ਰੀ ਭਰੀ।
ਇਸ ਮੌਕੇ ਪਰਮਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਦੀ ਇਸੇ ਲੜੀ ਤਹਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਪੰਜ ਦਿਨ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਸਮੂਹ ਸੰਗਤ ਦਾ ਧੰਨਵਾਦ ਕੀਤਾ ਜਿੰਨਾਂ ਨੇ ਅੱਤ ਦੀ ਸਰਦੀ ਵਿਚ ਇਸ ਯਾਦਗਾਰੀ ਮਾਰਚ ਵਿਚ ਪੈਦਲ ਸ਼ਿਰਕਤ ਕੀਤੀ ਅਤੇ ਕਥਾ ਕੀਰਤਨ ਦੀਆਂ ਵਿਚਾਰਾਂ ਸਰਵਣ ਕੀਤੀਆਂ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…