ਪੰਜਾਬੀ ਏਕਤਾ ਪਾਰਟੀ ਦੇ ਐਸਸੀ ਵਿੰਗ ਦੀ ਸੂਬਾਈ ਲੀਡਰਸ਼ਿਪ ਦਾ ਐਲਾਨ ਛੇਤੀ: ਨਵਦੀਪ ਬੱਬੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਪੰਜਾਬੀ ਏਕਤਾ ਪਾਰਟੀ ਦੇ ਐਸਸੀ ਵਿੰਗ ਦੇ ਸੂਬਾਈ ਪ੍ਰਧਾਨ ਨਵਦੀਪ ਸਿੰਘ ਬੱਬੂ ਨੇ ਕਿਹਾ ਹੈ ਕਿ ਪਾਰਟੀ ਦੇ ਐਸਸੀ ਵਿੰਗ ਦੀ ਸੂਬਾ ਪੱਧਰੀ ਟੀਮ ਦਾ ਐਲਾਨ ਬਹੁਤ ਛੇਤੀ ਕਰ ਦਿੱਤਾ ਜਾਵੇਗਾ। ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਨਵਦੀਪ ਬੱਬੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨਾਲ ਵਿਚਾਰ ਵਿਟਾਂਦਰਾ ਕਰਕੇ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਵਿੱਚ ਐਸਸੀ ਵਿੰਗ ਦੀਆਂ ਜ਼ਿਲ੍ਹਾ ਪੱਧਰੀ ਇਕਾਈਆਂ ਦਾ ਗਠਨ ਕੀਤਾ ਜਾ ਰਿਹਾ ਹੈ ਜੋ ਕਿ ਅੱਗੇ ਸ਼ਹਿਰੀ ਅਤੇ ਦਿਹਾਤੀ ਪੱਧਰ ਦੀਆਂ ਟੀਮਾਂ ਤਿਆਰ ਕੀਤੀਆਂ ਜਾ ਸਕਣ।
ਉਨ੍ਹਾਂ ਦੱਸਿਆ ਕਿ ਪੰਜਾਬੀ ਏਕਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ 2019 ਸਬੰਧੀ ਹਮਖ਼ਿਆਲੀ ਪਾਰਟੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵੱਲੋਂ ਹਮਖਿਆਲੀ ਪਾਰਟੀਆਂ ਨਾਲ ਸਿਆਸੀ ਗੱਠਜੋੜ ਕਰਕੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਚੋਣ ਲੜੀ ਜਾਵੇਗੀ। ਉਨ੍ਹਾਂ ਕਿਹਾ ਪੰਜਾਬੀ ਏਕਤਾ ਪਾਰਟੀ ਹੋਂਦ ਵਿੱਚ ਆਉਣ ਤੋਂ ਬਾਅਦ ਸਮੂਹ ਪੰਜਾਬੀਆਂ ਨੂੰ ਇੱਕ ਆਸ ਦੀ ਕਿਰਨ ਦਿਖਾਈ ਦਿੱਤੀ ਹੈ ਅਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਪਾਰਟੀ ਸਮੂਹ ਪੰਜਾਬੀਆਂ ਦੇ ਸਹਿਯੋਗ ਨਾਲ ਸੂਬੇ ’ਚੋਂ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਨਸ਼ਾ ਅਤੇ ਹੋਰ ਸਮਾਜਿਕ ਬੁਰਾਈਆਂ ਦਾ ਖ਼ਾਤਮਾ ਕਰਨ ਲਈ ਅਹਿਮ ਰੋਲ ਅਦਾ ਕਰੇਗੀ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…