Nabaz-e-punjab.com

ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਿਹਾ ਹੈਰੀਟੇਜ ਪਬਲਿਕ ਹਾਈ ਸਕੂਲ ਜਗਤਪੁਰਾ ਦਾ ਸਾਲਾਨਾ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਦਸੰਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਜਗਤਪੁਰਾ ਵਿੱਚ ਸਥਿਤ ਦਿ ਹੈਰੀਟੇਜ ਪਬਲਿਕ ਹਾਈ ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਸਮਰਪਿਤ ਸਾਲਾਨਾ ਸਮਾਰੋਹ ਕਰਵਾਇਆ ਗਿਆ। ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਵੀ ਲਗਾਇਆ ਗਿਆ। ਅਵਤਾਰ ਐਜੂਕੇਸ਼ਨ ਟਰੱਸਟ ਦੇ ਸੀਨੀਅਰ ਟਰੱਸਟੀ ਹਰਦੀਪ ਸਿੰਘ ਸੰਧੂ, ਟਰੱਸਟੀ ਕਰਨਲ ਬਲਵਿੰਦਰ ਸਿੰਘ ਅਤੇ ਕਰਨਲ ਜਤਿੰਦਰ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਵਿੱਚ ਪ੍ਰੀ ਨਰਸਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ ਵੱਖ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਵਿਦਿਆਰਥੀਆਂ ਨੇ ਰਚਨਾਤਮਿਕ, ਸੁਜਾਤਮਿਕ ਕਿਰਿਆਵਾਂ ਨੂੰ ਸੁਚੱਜੇ ਢੰਗ ਨਾਲ ਪੇਸ਼ ਕੀਤਾ।
ਸਮਾਰੋਹ ਦਾ ਆਗਾਜ਼ ‘ਲਦਾਖ਼ ਆਰਮੀ ਬੈਂਡ’ ਦੀਆਂ ਮਨਮੋਹਕ ਧੁਨਾਂ ਨਾਲ ਹੋਇਆ। ਇਸ ਉਪਰੰਤ ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਅਤੇ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਗੀਤਾਂ ’ਤੇ ਡਾਂਸ ਕੀਤਾ ਜਦੋਂਕਿ ਪੰਜਾਬੀ ਭੰਗੜਾ ਅਤੇ ਡਾਂਡੀਆਂ ਖਿੱਚ ਦਾ ਕੇਂਦਰ ਰਿਹਾ। ਇਸ ਦੌਰਾਨ ਸਕੂਲ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਸਮੇਤ ਆਮ ਲੋਕਾਂ ਨੂੰ ਜੀਵਨ ਬੀਮਾ, ਕੈਬਰਿਜ, ਐਨਐਸਸੀ ਅਤੇ ਜੀਟੂਐਸ ਟਿਊਸ਼ਨ ਸੈਂਟਰ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਪਹਿਲਾਂ ਸਕੂਲ ਦੀ ਪ੍ਰਿੰਸੀਪਲ ਨਿਸ਼ਾ ਹਾਂਡਾ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਪ੍ਰਾਪਤੀਆਂ ਬਾਰੇ ਦੱਸਿਆ। ਡਾਇਰੈਕਟਰ ਕਿਸ਼ੁੰਕਾ ਸੇਠੀ ਅਤੇ ਸੀਨੀਅਰ ਟਰੱਸਟੀ ਹਰਦੀਪ ਸਿੰਘ ਸੰਧੂ, ਟਰੱਸਟੀ ਕਰਨਲ ਬਲਵਿੰਦਰ ਸਿੰਘ ਅਤੇ ਕਰਨਲ ਜਤਿੰਦਰ ਸਿੰਘ ਨੇ ਸਕੂਲ ਦੇ ਹੋਣਹਾਰ ਬੱਚਿਆਂ ਨੂੰ ਵਿਸ਼ੇਸ਼ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਮੀਡੀਆ ਕੋਆਰਡੀਨੇਟਰ ਮੈਡਮ ਰਜਨੀ ਸ਼ਰਮਾ ਨੇ ਦੱਸਿਆ ਕਿ ਮੈਡੀਕਲ ਕੈਂਪ ਵਿੱਚ ਸੈਂਕੜੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਇਲਾਕੇ ਦੇ ਆਮ ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਰਬੱਤ ਦਾ ਭਲਾ ਟਰੱਸਟ ਪਿਛਲੇ ਕਾਫੀ ਸਮੇਂ ਤੋਂ ਸਕੂਲ ਨਾਲ ਜੁੜਿਆ ਹੋਇਆ ਹੈ ਅਤੇ ਹਮੇਸ਼ਾ ਲੋੜਵੰਦਾਂ ਦੀ ਮਦਦ ਲਈ ਤਤਪਰ ਰਹਿੰਦਾ ਹੈ। ਇਸ ਮੌਕੇ ਅਕਾਲੀ ਦਲ ਦੇ ਕੌਂਸਲਰ ਕਮਲਜੀਤ ਸਿੰਘ ਰੂਬੀ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…