ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ ਸਾਲਾਨਾ ਸਮਾਗਮ ਤੇ ਖੂਨਦਾਨ ਕੈਂਪ 3 ਦਸੰਬਰ ਨੂੰ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਹੰਸਾਲੀ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਭਲਕੇ, ਸੰਗਤ ’ਚ ਉਤਸ਼ਾਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਨਵੰਬਰ:
ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿੱਚ 3 ਦਸੰਬਰ ਨੂੰ ਸਾਲਾਨਾ ਗੁਰਮਤਿ ਸਮਾਗਮ ਅਤੇ ਮੈਗਾ ਖੂਨਦਾਨ ਕੈਂਪ ਲਗਾਇਆ ਜਾਵੇਗਾ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸਾਲਾਨਾ ਸਮਾਗਮ ਨੂੰ ਸਮਰਪਿਤ 2 ਦਸੰਬਰ ਨੂੰ ਸਵੇਰੇ ਸਾਢੇ 5 ਵਜੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਹੰਸਾਲੀ ਤੱਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਜਾਵੇਗੀ। ਇਸ ਸਬੰਧੀ ਇਲਾਕੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਹੇਗਾ। ਜਿਸ ਵਿੱਚ ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਸ਼੍ਰੋਮਣੀ ਪ੍ਰਚਾਰਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣਾ ਵਾਲੇ, ਭਾਈ ਮਹਿਲ ਸਿੰਘ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਦਾ ਇੰਟਰਨੈਸ਼ਨਲ ਢਾਡੀ ਜਥਾ, ਭਾਈ ਗੁਰਪ੍ਰੀਤ ਸਿੰਘ ਦਾ ਇੰਟਰਨੈਸ਼ਨਲ ਢਾਡੀ ਜਥਾ, ਮੀਰੀ ਪੀਰੀ ਖਾਲਸਾ ਕੀਰਤਨੀ ਜਥਾ ਜਗਾਧਰੀ ਵਾਲੇ ਅਤੇ ਹੋਰ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ ਜਥਿਆਂ ਵੱਲੋਂ ਸੰਗਤਾਂ ਨੂੰ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕੀਤਾ ਜਾਵੇਗਾ। ਇਸ ਦਿਨ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ। ਰਾਤ ਵੇਲੇ ਸਮਾਗਮ ਦੀ ਸਮਾਪਤੀ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਕੀਤੀ ਜਾਵੇਗੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Load More Related Articles

Check Also

Punjab To Launch ‘Sikhya Kranti’ to Mark Completion of ₹2,000-Cr Infrastructure Projects in 12K schools

Punjab To Launch ‘Sikhya Kranti’ to Mark Completion of ₹2,000-Cr Infrastructur…