ਸਾਲਾਨਾ ਪ੍ਰੀਖਿਆਵਾਂ: ਪੰਜਾਬ ਸਕੂਲ ਬੋਰਡ ਦੀ ਸਕੱਤਰ ਨੇ ਅਗਾਊਂ ਪ੍ਰਬੰਧਾਂ ਦੀ ਕੀਤੀ ਸਮੀਖਿਆ

ਨਬਜ਼-ਏ-ਪੰਜਾਬ, ਮੁਹਾਲੀ, 23 ਜਨਵਰੀ:
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਪਰਲੀਨ ਕੌਰ ਬਰਾੜ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਲਾਨਾ ਪ੍ਰੀਖਿਆਵਾਂ ਸਬੰਧੀ ਅਗਾੳਂੂ ਤਿਆਰੀਆਂ ਅਤੇ ਪ੍ਰੋਟੋਕਾਲ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਵਿਧਾ ਲਈ ਪ੍ਰੀਖਿਆਵਾਂ ਦਾ ਅਮਲ ਸੁਚਾਰੂ ਢੰਗ ਚਲਾਉਣਾ ਯਕੀਨੀ ਬਣਾਉਣਾ ਅਤੇ ਇਸ ਨਾਜ਼ੁਕ ਸਮੇਂ ਦੌਰਾਨ ਪੈਦਾ ਹੋਣ ਵਾਲੀਆਂ ਚੁਨੌਤੀਆਂ ਨਾਲ ਨਜਿੱਠਣ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪ੍ਰੀਖਿਆ ਸ਼ਡਿਊਲ, ਲੌਜਿਸਟਿਕਸ, ਵਿਦਿਆਰਥੀ ਦੀ ਸੁਰੱਖਿਆ ਅਤੇ ਪ੍ਰੀਖਿਆ ਕੇਂਦਰਾਂ, ਨਕਲ ਰਹਿਤ ਪ੍ਰੀਖਿਆ ਕਰਵਾਉਣ ਆਦਿ ਮੁੱਦਿਆਂ ’ਤੇ ਚਰਚਾ ਕੀਤੀ ਗਈ।
ਸ੍ਰੀਮਤੀ ਬਰਾੜ ਨੇ ਪ੍ਰੀਖਿਆ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ, ਇਮਾਨਦਾਰੀ ਅਤੇ ਕੁਸ਼ਲਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਠੱਲ੍ਹ ਪਾਉਣ ਲਈ ਠੋਸ ਕਦਮ ਚੁੱਕੇ ਜਾਣ। ਐਡਮਿਟ ਕਾਰਡਾਂ ਦੀ ਸਮੇਂ ਸਿਰ ਵੰਡ, ਪ੍ਰੀਖਿਆ ਕੇਂਦਰਾਂ ਦੀ ਤਿਆਰੀ ਅਤੇ ਪ੍ਰੀਖਿਆਵਾਂ ਦੌਰਾਨ ਵਿਦਿਆਰਥੀਆਂ ਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਜ਼ਾਹਰ ਕਰਦਿਆਂ ਸਕੱਤਰ ਨੇ ਅਧਿਕਾਰੀਆਂ ਨੂੰ ਪ੍ਰੀਖਿਆਵਾਂ ਤੋਂ ਪਹਿਲਾਂ ਜਾਂ ਪ੍ਰੀਖਿਆ ਦੌਰਾਨ ਚਿੰਤਾਵਾਂ ਅਤੇ ਚੁਨੌਤੀਆਂ ਦੇ ਹੱਲ ਲਈ ਸਕੂਲ ਸਟਾਫ਼ ਅਤੇ ਅਧਿਕਾਰੀਆਂ ਨਾਲ ਨਿਰੰਤਰ ਤਾਲਮੇਲ ਬਣਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਬੋਰਡ ਨੇ ਸੁਰੱਖਿਅਤ ਪ੍ਰੀਖਿਆ ਅਤੇ ਮੁਲਾਂਕਣ ਵਿੱਚ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।
ਸ੍ਰੀਮਤੀ ਬਰਾੜ ਨੇ ਪ੍ਰੀਖਿਆ ਚੱਕਰ ਨੂੰ ਸੁਚਾਰੂ, ਨਿਰਪੱਖ ਅਤੇ ਸਫਲਤਾਪੂਰਵਕ ਕਰਵਾਉਣ ਲਈ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਲਈ ਵਧੀਆ ਪ੍ਰਦਰਸ਼ਨ ਕਰਨ ਲਈ ਅਨੁਕੂਲ ਮਾਹੌਲ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ। ਪ੍ਰੀਖਿਆਰਥੀਆਂ ਲਈ ਪ੍ਰੀਖਿਆ ਸ਼ਡਿਊਲ ਅਤੇ ਸਬੰਧਤ ਪ੍ਰੋਟੋਕਾਲ ਸਬੰਧੀ ਹੋਰ ਅੱਪਡੇਟ ਲੋਕਾਂ ਤੱਕ ਅਖ਼ਬਾਰਾਂ ਰਾਹੀਂ ਪਹੁੰਚਾਈ ਜਾਵੇਗੀ। ਇਸ ਤੋਂ ਇਲਾਵਾ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਵੀ ਸਾਰੀ ਜਾਣਕਾਰੀ ਉਪਲਬਧ ਕਰਵਾਈ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

Punjab Govt To Spend ₹426-Cr On Upgradation And Modernization Of Police Infra: DGP Punjab

Punjab Govt To Spend ₹426-Cr On Upgradation And Modernization Of Police Infra: DGP Punjab …