ਐਸ.ਬੀ.ਐਸ. ਪਬਲਿਕ ਸਕੂਲ ਤਿਊੜ ਦੇ ਸਾਲਾਨਾ ਸਮਾਗਮ ਮੌਕੇ ਨੰਨ੍ਹੇ ਬੱਚਿਆਂ ਨੇ ਖੂਬ ਰੰਗ ਬੰਨ੍ਹਿਆ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 22 ਦਸੰਬਰ:
ਐਸ.ਬੀ.ਐਸ. ਪਬਲਿਕ ਸਕੂਲ ਤਿਊੜ ਵੱਲੋਂ ਸਲਾਨਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਪੰਜਾਬ ਦੇ ਤਕਨੀਕੀ ਸਿੱਖਿਆ ਵਿਭਾਗ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਨ। ਉਨ੍ਹਾਂ ਆਪਣੇ ਭਾਸ਼ਨ ਵਿਚ ਕਿਹਾ ਕਿ ਬੱਚਿਆਂ ਨੂੰ ਛੋਟੀ ਉਮਰ ਵਿਚ ਅੱਛੀ ਸਿੱਖਿਆ ਪ੍ਰਾਪਤ ਕਰਕੇ ਅੱਗੇ ਵੱਧਣ ਦਾ ਮੌਕਾ ਮਿਲਦਾ ਹੈ ਤੇ ਅਧਿਆਪਕ ਦਾ ਫਰਜ਼ ਹੈ ਕਿ ਉਹ ਬੱਚਿਆਂ ਨੂੰ ਅੱਛੀ ਸਿੱਖਿਆ ਦੇਣ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹਨ ਜਿਨ੍ਹਾਂ ਨੇ ਵੱਡੇ ਹੋ ਕੇ ਦੇਸ਼ ਦੇ ਵੱਖ-ਵੱਖ ਕਿਤਿਆਂ ਵਿਚ ਸ਼ਾਮਲ ਹੋਣਾ ਹੁੰਦਾ ਹੈ। ਇਸ ਲਈ ਅਧਿਆਪਕ ਦਾ ਫਰਜ਼ ਹੈ ਉਹ ਬੱਚਿਆਂ ਨੂੰ ਸ਼ੁਰੂ ਤੋਂ ਅੱਛੀ ਸਿੱਖਿਆ ਗ੍ਰਹਿਣ ਕਰਵਾਉਣ। ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਪੇਸ਼ ਕੀਤਾ। ਇਸ ਤੋਂ ਇਲਾਵਾ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੇ ਭੰਗੜਾ, ਗਿੱਧਾ, ਸਕਿੱਟ ਸਮੇਤ ਹੋਰ ਆਈਟਮਾਂ ਪੇਸ਼ ਕੀਤੀਆਂ। ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਬੱਚਿਆਂ ਦਾ ਵਿਸੇਸ ਤੌਰ ਤੇ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਕੂਲ ਮੈਨੇਜ਼ਰ ਰਵਿੰਦਰ ਕੌਰ ਸਿੱਧੂ ਨੇ ਸਕੂਲ ਦੀ ਸਲਾਨਾ ਰਿਪੋਰਟ ਪੜ੍ਹੀ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਅਵਤਾਰ ਸਿੰਘ ਸਿੱਧੂ, ਜੋਗਿੰਦਰ ਸਿੰਘ ਸਿੱਧੂ,ਵਾਈਸ ਪਿੰ੍ਰਸੀਪਲ ਹਰਪ੍ਰੀਤ ਕੌਰ, ਬਿਕਰਮ ਸਿੰਘ, ਗੁਰਮੀਤ ਸਿੰਘ, ਸੁਖਵਿੰਦਰ ਸਿੰਘ ਮੁੂੰਡੀਆਂ, ਬਲਬੀਰ ਸਿੰਘ ਘੜੂੰਆਂ, ਹਰਜਿੰਦਰ ਮਾਲੀ ਸਮੇਤ ਸਕੂਲ ਦੇ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…