ਸਾਲਾਨਾ ਸ਼ਹੀਦੀ ਜੋੜ ਮੇਲਾ ਤੇ ਗੁਰਮਤਿ ਸਮਾਗਮ 11,12 ਮਾਰਚ ਨੂੰ

ਨਬਜ਼-ਏ-ਪੰਜਾਬ ਬਿਊਰੋ, ਖਰੜ, 8 ਮਾਰਚ:
ਖਰੜ ਦੇ ਨੇੜਲੇ ਪਿੰਡ ਘੜੂੰਆਂ ਵਿਖੇ ਅਮਰ ਸ਼ਹੀਦ ਧੰਨ-ਧੰਨ ਬਾਬਾ ਨੰਦ ਲਾਲ ਜੀ ਦਾ ਸ਼ਹੀਦੀ ਜੋੜ ਮੇਲਾ ਹਰ ਸਾਲ ਦੀ ਤਰਾਂ ਹੋਲੇ ਮੁਹੱਲੇ ਵਾਲੇ ਦਿਨ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਦੁਆਰਾ ਬਾਬਾ ਨੰਦ ਲਾਲ ਜੀ ਦੇ ਮੁੱਖ ਸੇਵਾਦਾਰ ਭਾਈ ਰੁਲਦਾ ਸਿੰਘ ਭੰਡਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਮਰ ਸ਼ਹੀਦ ਬਾਬਾ ਨੰਦ ਲਾਲ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਜੋੜ ਮੇਲਾ 11 ਅਤੇ 12 ਮਾਰਚ ਨੂੰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ, ਕਲੱਬ, ਨਗਰ ਪੰਚਾਇਤ ਅਤੇ ਨਗਰ ਨਿਵਾਸੀਆ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਸ਼ਾਮ ਸਮੇਂ 7 ਵਜੇ ਤੋਂ ਲੈ ਕੇ 10 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ ਜਿਸ ਵਿਚ ਭਾਈ ਹਰਪਾਲ ਸਿੰਘ ਸਨੇਹੀ ਦਾ ਰਾਗੀ ਜਥਾ ਅਤੇ ਬਾਬਾ ਨੰਦ ਲਾਲ ਜੀ ਸੰਗੀਤ ਅਕੈਡਮੀ ਦੇ ਬੱਚੇ ਸੰਗਤਾਂ ਨੂੰ ਕੀਤਰਨ ਦੁਆਰਾ ਨਿਹਾਲ ਕਰਨਗੇ। 12 ਮਾਰਚ ਨੂੰ ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਦੀ ਅਰਦਾਸ ਤੋਂ ਉਪਰੰਤ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ। ਸਵੇਰੇ 8 ਵਜੇ ਪੰਜ ਪਿਆਰੀਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਤਰਨ ਸਜਾਇਆ ਜਾਵੇਗਾ ਜੋ ਕਿ ਪਿੰਡ ਘੜੂੰਆਂ ਤੋਂ ਰਵਾਨਾ ਹੋ ਕੇ ਬਾਬਾ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਪਿੰਡ ਬੱਤਾ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ ਹਰ ਸਾਲ ਪੂਰੇ ਪੰਜਾਬ ਭਰ ਅਤੇ ਦੇਸ਼ਾਂ ਵਿਦੇਸ਼ਾਂ ਤੋਂ ਸੰਗਤਾਂ ਇਸ ਸ਼ਹੀਦੀ ਜੋੜ ਮੇਲੇ ਮੌਕੇ ਗੁਰਦੁਆਰਾ ਸਾਹਿਬ ਨਮਸਤਕ ਹੁੰਦੀਆਂ ਹਨ।

Load More Related Articles
Load More By Nabaz-e-Punjab
Load More In Cultural

Check Also

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ

ਸਿੱਖਿਆ ਬੋਰਡ ਵੱਲੋਂ ਪੰਜਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ: ਪੰਜਾਬ …