Share on Facebook Share on Twitter Share on Google+ Share on Pinterest Share on Linkedin ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ 11ਵਾਂ ਸਾਲਾਨਾ ਮੁਫ਼ਤ ਮੈਡੀਕਲ ਚੈੱਕਅਪ ਕੈਂਪ 23 ਸਤੰਬਰ ਨੂੰ: ਪ੍ਰਿੰਸ ਵੱਖ-ਵੱਖ ਰੋਗਾਂ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਕੀਤਾ ਜਾਵੇਗਾ ਮਰੀਜਾਂ ਦਾ ਚੈੱਕਅਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਸਤੰਬਰ: ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਦੀ ਇੱਕ ਜ਼ਰੂਰੀ ਮੀਟਿੰਗ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ 11ਵਾਂ ਸਾਲਾਨਾ ਮੈਡੀਕਲ ਕੈਂਪ 23 ਸਤੰਬਰ ਨੂੰ ਲਗਾਉਣ ਦਾ ਫੈਸਲਾ ਕੀਤਾ ਗਿਆ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਦਸਿਆ ਕਿ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਸਾਲਾਨਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ 23 ਸਤੰਬਰ ਦਿਨ ਐਤਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 1.30 ਵਜੇ ਤੱਕ ਫੇਜ਼-3ਬੀ1 ਵਿੱਚ ਕੋਠੀ ਨੰਬਰ 161 ਦੇ ਸਾਹਮਣੇ ਵਾਲੀ ਪਾਰਕ ਵਿੱਚ ਲਗਾਇਆ ਜਾ ਰਿਹਾ ਹੈ। ਸ੍ਰੀ ਪ੍ਰਿੰਸ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਦੀ ਯਾਦ ਵਿੱਚ ਸਥਾਪਿਤ ਕੀਤੇ ਗਏ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਭਾਵੇਂ ਇਹ ਪਹਿਲਾ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੀ ਮਾਤਾ ਨੇ ਆਪਣੇ ਜੀਵਨ ਕਾਲ ਦੌਰਾਨ ਵੀ 10 ਮੈਡੀਕਲ ਜਾਂਚ ਕੈਂਪ ਲਗਾਏ ਸਨ। ਉਨ੍ਹਾਂ ਦੱਸਿਆ ਕਿ ਮਾਤਾ ਜੀ ਵਲੋਂ ਦਰਸਾਏ ਰਾਹ ਉਪਰ ਚਲਦਿਆਂ ਉਹਨਾਂ ਦੇ ਪਰਿਵਾਰ ਵਲੋਂ ਹੁਣ ਮਾਤਾ ਜੀ ਦੀ ਯਾਦ ਵਿੱਚ ਲਵਲੀ ਮੈਮੋਰੀਅਲ ਚੈਰੀਟੇਬਲ ਟਰੱਸਟ ਬਣਾ ਕੇ ਇਹ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਸ੍ਰੀ ਪ੍ਰਿੰਸ ਨੇ ਦੱਸਿਆ ਕਿ ਇਸ ਕੈਂਪ ਵਿੱਚ ਅੱਖਾਂ, ਸ਼ੂਗਰ, ਥਾਇਰਾਡ, ਚਮੜੀ, ਦਿਲ ਦੇ ਰੋਗਾਂ, ਹੱਡੀਆਂ, ਬੱਚਿਆਂ ਦੇ ਰੋਗਾਂ, ਨੱਕ, ਗਲ, ਕੰਨ, ਦੰਦਾਂ ਦੇ ਰੋਗਾਂ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਨਗੇ ਅਤੇ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਨਾੜਾਂ ਦੇ ਰੋਗਾਂ ਸਬੰਧੀ, ਬੋਲਣ ਅਤੇ ਸੁਣਨ ਦੀ ਤਕਲੀਫ ਲਈ, ਹੱਡੀਆਂ ਦੇ ਰੋਗਾਂ ਸਬੰਧੀ ਟੈਸਟ ਵਿਸ਼ੇਸ਼ ਮਸ਼ੀਨਾਂ ਰਾਹੀਂ ਕੀਤੇ ਜਾਣਗੇ। ਇਸ ਤੋਂ ਇਲਾਵਾ ਹਰ ਤਰ੍ਹਾਂ ਦੇ ਟੈਸਟ ਵੀ ਟਰੱਸਟ ਵੱਲੋਂ ਮੁਫ਼ਤ ਕਰਵਾਏ ਜਾਣਗੇ ਅਤੇ ਲੋੜਵੰਦ ਵਿਅਕਤੀਆਂ ਦੇ ਅੱਖਾਂ ਦੇ ਅਪਰੇਸ਼ਨ ਵੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਸ਼ਿਆਂ ਤੋਂ ਬਚਾਅ ਸਬੰਧੀ ਵੀ ਵਿਸ਼ੇਸ਼ ਜਾਣਕਾਰੀ ਮਾਹਿਰ ਡਾਕਟਰਾਂ ਵੱਲੋਂ ਦਿੱਤੀ ਜਾਵੇਗੀ। ਇਸ ਮੌਕੇ ਦਲਜੀਤ ਸਿੰਘ ਵਾਲੀਆ, ਨੈਨਸੀ ਪ੍ਰਿੰਸ ਵਾਲੀਆ, ਸਤਨਾਮ ਸਿੰਘ ਮਲਹੋਤਰਾ, ਪ੍ਰਭਲੀਨ ਕੌਰ, ਕੰਵਲਜਤ ਕੌਰ, ਵਰਿੰਦਰ ਕੌਰ, ਬਲਵਿੰਦਰ ਕੌਰ, ਕੁਲਵਿੰਦਰ ਕੌਰ, ਰਾਜਵੰਤ ਕੌਰ, ਹਰਪ੍ਰੀਤ ਸਿੰਘ ਲਾਲੀ, ਇੰਦਰਪ੍ਰੀਤ ਸਿਘਘ, ਭੁਪਿੰਦਰ ਸਿੰਘ ਕਾਕਾ, ਲਵਲੀ ਵਿਰਕ, ਜੀਐਸ ਸੋਨੀ, ਮਨਪ੍ਰੀਤ ਸਿੰਘ ਬਬਰਾ, ਗਗਨ ਬਰਾੜ, ਦਲਜੀਤ ਕੌਰ, ਰੀਤੂ ਬੰਸਲ, ਨਿਸ਼ਾ ਠਾਕੁਰ, ਮਨਜੀਤ ਕੌਰ, ਮਨੀ ਮੇਹੋ, ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ