Share on Facebook Share on Twitter Share on Google+ Share on Pinterest Share on Linkedin ਗੋਲਡਨ ਬੈਲਜ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ‘ਰੁਖ਼ਸਤ’ ਆਯੋਜਿਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਫਰਵਰੀ: ਗੋਲਡਨ ਬੈਲਜ ਪਬਲਿਕ ਸਕੂਲ ਸੈਕਟਰ-77, ਮੁਹਾਲੀ ਦੇ 9ਵੀਂ ਅਤੇ 11ਵੀਂ ਦੇ ਵਿਦਿਆਰਥੀਆਂ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਿੱਘੀ ਤੇ ਪਿਆਰੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਸਬੰਧੀ ‘ਰੁਖ਼ਸਤ’ ਦੇ ਨਾਂਅ ਹੇਠ ਇੱਕ ਪ੍ਰਭਾਵਸ਼ਾਲੀ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਦਸਵੀਂ ਅਤੇ ਬਾਰ੍ਹਵੀਂ ਦੇ ਵਿਦਿਆਰਥੀਆਂ ਦਾ ਤਿਲਕ ਲਗਾ ਕੇ ਸਵਾਗਤ ਕੀਤਾ ਗਿਆ। ਸਮਾਰੋਹ ਦਾ ਆਗਾਜ਼ ਨੌਵੀਂ ਜਮਾਤ ਦੀ ਵਿਦਿਆਰਥਣ ਗੁਰਜੋਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਇਆ। ਇਸ ਦੌਰਾਨ ਜੂਨੀਅਰ ਵਿਦਿਆਰਥੀਆਂ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਟਾਇਟਲ ਦਿੱਤੇ ਗਏ। ਵਿਦਿਆਰਥੀਆਂ ਨੇ ਸਕੂਲ ਵਿੱਚ ਮਿਊਜੀਕਲ ਚੇਅਰ, ਪੰਜਾ ਲਗਾਉਣਾ ਆਦਿ ਖੇਡਾਂ ਵੀ ਖੇਡੀਆਂ ਅਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਨਿਵਾਜਿਆ ਗਿਆ। ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰ ਪ੍ਰੋਗਰਾਮ ਦੀਆਂ ਵੱਖ ਵੰਖ ਵੰਨਗੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ ਅਤੇ ਪੰਜਾਬੀ ਭੰਗੜਾ ਮਹਿਮਾਨਾਂ ਦੀ ਖਿੱਚ ਦਾ ਕੇਂਦਰ ਰਿਹਾ। ਸਕੂਲ ਦੀ ਮੁੱਖ ਅਧਿਆਪਕ ਸ੍ਰੀਮਤੀ ਅੰਜਲੀ ਚੌਧਰੀ ਵੱਲੋਂ ਗੋਲਡਨ ਗੱਭਰੂ ਰਜਤ ਚੌਧਰੀ ਅਤੇ ਮੁਟਿਆਰ ਰੀਤੀਕਾ ਚੌਧਰੀ ਅਤੇ ਸੋਹਣੇ ਪਹਿਰਾਵੇ ਵਾਲਾ ਮੁੰਡਾ ਸੁਰਇਆਸ਼ ਅਤੇ ਸੋਹਣੇ ਪਹਿਰਾਵੇ ਵਾਲੀ ਕੁੜੀ ਹਰਲੀਨ ਭਾਟੀਆਂ ਨੂੰ ਸਨਮਾਨਿਤ ਕੀਤਾ ਗਿਆ। ਅਖੀਰ ਵਿੱਚ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਗੁਰਜੀਤ ਬਾਵਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਦੱਸਦਿਆਂ ਸਕੂਲ ਵਿੱਚ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਅਤੇ ਅਨੁਸ਼ਾਸਨ ਦਾ ਪਾਠ ਪੜ੍ਹਾਉਣ ਤੋਂ ਇਲਾਵਾ ਟਰੈਫ਼ਿਕ ਨਿਯਮਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ