Share on Facebook Share on Twitter Share on Google+ Share on Pinterest Share on Linkedin ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦੁਰਾਲੀ ਵਿੱਚ ਸਕੂਲ ਦਾ ਸਾਲਾਨਾ ਸਮਾਰੋਹ ਆਯੋਜਿਤ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾਉਣ ਲਈ ਪ੍ਰੇਰਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੱਥੋਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਦੁਰਾਲੀ ਵਿੱਚ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨੌਲੀ ਦੀ ਪ੍ਰਿੰਸੀਪਲ ਸ੍ਰੀਮਤੀ ਨਵਕਿਰਨ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਜਦੋਂਕਿ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਦੇ ਮੁੱਖ ਅਧਿਆਪਕ ਸੰਜੀਵ ਕੁਮਾਰ, ਰਜਿਦਰ ਸਿੰਘ, ਸੁਭਾਸ਼ ਕੁਮਾਰ, ਸ੍ਰੀਮਤੀ ਰਮਿੰਦਰ ਕੌਰ ਸੈਂਟਰ ਹੈੱਡ ਟੀਚਰ ਮਨੌਲੀ, ਡਾ. ਨਰਿੰਦਰ ਨਿੰਦੀ, ਸਾਬਕਾ ਸਰਪੰਚ, ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਕੂਲੀ ਬੱਚਿਆਂ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਅਤੇ ਰੰਗਾਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਮੰਚ ਸੰਚਾਲਕ ਸ੍ਰੀਮਤੀ ਪੂਜਾ ਰਾਣੀ ਨੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ। ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖ਼ਲ ਕਰਵਾਉਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ