Share on Facebook Share on Twitter Share on Google+ Share on Pinterest Share on Linkedin ਸਾਲਾਨਾ ਗੁਰਮਤਿ ਸਮਾਗਮ: 1234 ਸ਼ਰਧਾਲੂਆਂ ਨੇ ਕੀਤਾ ਖੂਨਦਾਨ ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ ਦਾ ਡੱਬਾ, ਯਾਦਗਾਰੀ ਚਿੰਨ੍ਹ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਦਸੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਜੀ ਦਾ ਜਨਮ ਦਿਹਾੜਾ ਅੱਜ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦੌਰਾਨ ਬੀਬੀ ਦਲੇਰ ਕੌਰ ਪੰਡੋਰੀ ਖਾਸ ਵਾਲੀਆਂ ਬੀਬੀਆਂ ਦੇ ਗੋਲਡ ਮੈਡਲਿਸਟ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਹਨੂੰਮਾਨ ਸਿੰਘ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਦੇਸ਼, ਕੌਮ ਅਤੇ ਧਰਮ ਖ਼ਾਤਰ ਅੰਗਰੇਜ਼ਾਂ ਨਾਲ ਕੀਤੀ ਜੰਗ ਅਤੇ ਇਸ ਪਵਿੱਤਰ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਓਂਕਾਰ ਸਿੰਘ ਊਨਾ ਵਾਲਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਮਹਿਲ ਸਿੰਘ, ਭਾਈ ਜਰਨੈਲ ਸਿੰਘ ਸ਼੍ਰੋਮਣੀ ਪ੍ਰਚਾਰਕ, ਭਾਈ ਬੰਤਾ ਸਿੰਘ ਜੀ ਭਾਈ ਬਿਧੀ ਚੰਦ ਸੰਪ੍ਰਦਾਇ ਵਾਲੇ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਨਿਸ਼ਾਨ ਸਿੰਘ ਪਟਿਆਲਾ, ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਕੁਲਦੀਪ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੰਦੀਪ ਸਿੰਘ, ਭਾਈ ਹਰਬਖ਼ਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬ੍ਰਹਮਲੀਨ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਮਾਨਵਤਾ ਦੇ ਭਲੇ ਲਈ ਮੈਗਾ ਖੂਨਦਾਨ ਕੈਂਪ ਲਗਾਇਆ ਗਿਆ। ਗੁਰਦੁਆਰਾ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 1234 ਸ਼ਰਧਾਂਲੂਆਂ ਨੇ ਖੂਨਦਾਨ ਕੀਤਾ। ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲਿਆਂ ਨੇ ਖੂਨਦਾਨੀਆਂ ਨੂੰ ਅਸੀਰਵਾਦ ਦਿੱਤਾ। ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਕਾਲੀ ਦਲ ਮੁਹਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਲੇਬਰਫੈੱਡ ਪੰਜਾਬ ਦੇ ਐਮਡੀ ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਦਲ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਕਾਹਲੋਂ ਅਤੇ ਸਾਬਕਾ ਬਲਾਕ ਸਮਿਤੀ ਦੇ ਮੈਂਬਰ ਬੂਟਾ ਸਿੰਘ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਵੀ ਖੂਨਦਾਨ ਕੈਂਪ ਦਾ ਜਾਇਜ਼ਾ ਲਿਆ। ਪ੍ਰਬੰਧਕਾਂ ਵੱਲੋਂ ਖੂਨਦਾਨੀਆਂ ਲਈ ਦੁੱਧ, ਜੂਸ, ਪਿੰਨੀਆਂ ਅਤੇ ਕਈ ਪ੍ਰਕਾਰ ਦੇ ਫਲ ਦਿੱਤੇ ਅਤੇ ਸਾਰੇ ਖੂਨਦਾਨੀਆਂ ਨੂੰ ਦੇਸੀ ਘੀ ਦੀ ਪੰਜੀਰੀ ਦਾ ਡੱਬਾ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰਾ ਦਿਨ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ