ਸਾਲਾਨਾ ਗੁਰਮਤਿ ਸਮਾਗਮ ਤੇ ਮੈਗਾ ਮੈਡੀਕਲ ਸਰਜਰੀ ਕੈਂਪ 24 ਤੋਂ 26 ਮਾਰਚ ਤੱਕ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਸੰਤ ਅਤਰ ਸਿੰਘ ਮਸਤੂਆਣਾ ਸਾਹਿਬ ਵਾਲੇ ਅਤੇ ਪੰਥ ਰਤਨ ਭਾਈ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਸੋਹਾਣਾ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਅਗਵਾਈ ਹੇਠ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿਖੇ 24 ਮਾਰਚ ਤੋਂ 26 ਮਾਰਚ ਰਾਤ ਤੱਕ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਜਿਸ ਦੌਰਾਨ ਭਾਈ ਦਵਿੰਦਰ ਸਿੰਘ ਖਾਲਸਾ ਖੰਲੇ ਵਾਲੇ ਅਤੇ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਤਿਆਰੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਭਾਈ ਅਮਰਦੀਪ ਸਿੰਘ, ਹਰਪ੍ਰੀਤ ਸਿੰਘ ਤੇ ਪ੍ਰਸ਼ਾਸਨਿਕ ਅਧਿਕਾਰੀ ਆਦਰਸ਼ ਸੂਰੀ ਸਮੇਤ ਹੋਰ ਪ੍ਰਬੰਧਕ ਵੀ ਹਾਜ਼ਰ ਸਨ।
ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਖੰਨੇ ਵਾਲਿਆਂ ਅਤੇ ਟਰੱਸਟ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਅੰਤਿਮ ਪੜਾਅ ’ਤੇ ਹਨ। ਉਨ੍ਹਾਂ ਦੱਸਿਆ ਸਮਾਗਮ ਦੌਰਾਨ ਸੰਗਤਾਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਦੱਸਿਆ ਕਿ 24 ਮਾਰਚ ਨੂੰ ਗੁਰਬਾਣੀ ਕੀਰਤਨ ਸਮਾਗਮ ਬਾਅਦ ਦੁਪਹਿਰ 2.30 ਵਜੇ ਤੋਂ ਰਾਤ ਦੇ 12 ਵਜੇ ਤੱਕ ਕਰਵਾਇਆ ਜਾਵੇਗਾ, ਜਦਕਿ 25 ਤੇ 26 ਮਾਰਚ ਨੂੰ ਅੰਮ੍ਰਿਤ ਵੇਲੇ 3 ਵਜੇ ਤੋਂ ਲੈ ਕੇ ਰਾਤ ਦੇ 11 ਵਜੇ ਤੱਕ ਕਰਵਾਏ ਜਾ ਸਮਾਗਮਾਂ ਦੌਰਾਨ ਜਥੇਦਾਰ ਸਾਹਿਬਾਨ, ਗੁਰੂ ਘਰ ਦੇ ਪੰਥ ਪ੍ਰਸਿੱਧ ਕੀਰਤਨੀ ਤੇ ਵਿਦਵਾਨ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸੇ ਦੌਰਾਨ 25 ਮਾਰਚ ਨੂੰ ਸਵੇਰੇ 10 ਵਜੇ ਮਹਾਨ ਅੰਮ੍ਰਿਤ ਸੰਚਾਰ ਹੋਵੇਗਾ, ਜਦਕਿ 26 ਮਾਰਚ ਦਿਨ ਐਤਵਾਰ ਨੂੰ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਮਾਗਮਾਂ ਦਾ ਸਿੱਧਾਂ ਪ੍ਰਸ਼ਾਰਣ 26 ਮਾਰਚ ਨੂੰ ਸਵੇਰੇ 9 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਥ ਫਤਿਹ ਟੀ. ਵੀ. ਅਤੇ ਚੜ੍ਹਦੀ ਕਲਾ ਟਾਈਮ ਟੀ. ਵੀ. ’ਤੇ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਤੇ ਸੁਪਰਸਪੈਸ਼ਲਿਟੀ ਹਸਪਤਾਲ ਸੋਹਾਣਾ ਵਿਖੇ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿਚ ਮੁਫ਼ਤ ਮੈਗਾ ਸਰਜਰੀ ਕੈਂਪ 24 ਤੇ 25 ਮਾਰਚ ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰੋਜ਼ਾਨਾ ਲਗਾਇਆ ਜਾਵੇਗਾ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…